ਅਕਾਲੀ-ਭਾਜਪਾ ਨੂੰ ਕਿਸਾਨ ਵਿਰੋਧੀ ਦੱਸਦਿਆਂ ਚੀਮਾ ਨੇ ਉਠਾਇਆ ਗੰਨਾਂ ਕਾਸ਼ਤਕਾਰਾਂ ਦਾ ਮੁੱਦਾ

ਚੰਡੀਗੜ• 20 ਫਰਵਰੀ 2019

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸਿਫ਼ਰ ਕਾਲ (ਜ਼ੀਰੋ ਆਵਰ) ‘ਚ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨਾਂ ਕਾਸ਼ਤਕਾਰ ਕਿਸਾਨਾਂ ਦੇ ਬਕਾਏ ਨਾ ਦਿੱਤੇ ਜਾਣ ਦਾ ਮੁੱਦਾ ਪੰਜਾਬ ਵਿਧਾਨ ਸਭਾ ‘ਚ ਉਠਾਇਆ।

ਚੀਮਾ ਨੇ ਦੱਸਿਆ ਕਿ ਸੂਬੇ ਦੇ ਗੰਨਾਂ ਕਾਸ਼ਤਕਾਰ ਕਿਸਾਨ ਖੰਡ ਮਿੱਲਾਂ ਵੱਲੋਂ ਸਮੇਂ ਸਿਰ ਭੁਗਤਾਨ ਕਰਨ ਤੋਂ ਬੇਹੱਦ ਦੁਖੀ ਹਨ ਅਤੇ ਸੜਕਾਂ ‘ਤੇ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਉਣ ਲਈ ਮਜਬੂਰ ਹਨ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਕੱਲੀ ਧੂਰੀ ਦੀ ਪ੍ਰਾਈਵੇਟ ਖੰਡ ਮਿੱਲ ਵੱਲ ਕਿਸਾਨਾਂ ਦੇ ਲਗਭਗ 60 ਕਰੋੜ ਰੁਪਏ ਬਕਾਏ ਖੜੇ ਹਨ। ਜਦਕਿ ਸਾਰੀਆਂ ਖੰਡ ਮਿੱਲਾਂ ਵੱਲ ਲਗਭਗ 700 ਕਰੋੜ ਰੁਪਏ ਦੇ ਬਕਾਏ ਪਿਛਲੇ ਕਈ ਸਾਲਾਂ ਦੇ ਖੜੇ ਹਨ।

ਇਸ ਮੌਕੇ ਸਦਨ ‘ਚ ਨਾਅਰੇਬਾਜ਼ੀ ਅਤੇ ਸ਼ੋਰ-ਸ਼ਰਾਬਾ ਕਰ ਰਹੇ ਅਕਾਲੀ-ਭਾਜਪਾ ਵਿਧਾਇਕਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਚੀਮਾ ਨੇ ਕਿਹਾ ਕਿ ਅਕਾਲੀ ਅਤੇ ਭਾਜਪਾ ਵਿਧਾਇਕਾਂ ਵੱਲੋਂ ਕਿਸਾਨਾਂ ਦੀ ਗੱਲ ਨਾ ਕਰਨ ਦੇਣਾ ਸਾਬਤ ਕਰਦਾ ਹੈ ਕਿ ਅਕਾਲੀ-ਭਾਜਪਾ ਕਿਸਾਨ ਵਿਰੋਧੀ ਪਾਰਟੀਆਂ ਹਨ।

ਚੀਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਪਹਿਲ ਦੇ ਆਧਾਰ ‘ਤੇ ਗੰਨਾਂ ਕਾਸ਼ਤਕਾਰਾਂ ਦੇ ਬਕਾਇਆ ਦਾ ਤੁਰੰਤ ਭੁਗਤਾਨ ਕਰਵਾਇਆ ਜਾਵੇ।

Read more