ਕਰੋਨਾ ਵਾਇਰਸ ਕਰਫਿਊ : ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਆਗੂ ਸੁਖਚੈਨ ਖਹਿਰਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, -ਮੁਲਾਜ਼ਮਾਂ ਨੂੰ ਆ ਰਹੀਆਂ ਦਿੱਕਤਾਂ ਤੇ ਮੁਸ਼ਕਲਾਂ ਨੂੰ ਹੱਲ ਕਰਨ ਦੀ ਕੀਤੀ ਅਪੀਲ


-ਸਰਕਾਰੀ ਮੁਲਾਜ਼ਮਾਂ ਨੂੰ ਦਫ਼ਤਰ ਆਉਣ ਜਾਣ ਲਈ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਮੁੱਖ ਮੰਤਰੀ ਕੋਲ ਉਠਾਇਆ
-ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਆਗੂ ਸੁਖਚੈਨ ਖਹਿਰਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ, ਵੀਡੀਓ ਜਾਰੀ ਕਰਕੇ ਮੁੱਖ ਮੰਤਰੀ ਨੂੰ ਕੀਤੀ ਅਪੀਲ।
-ਸੰਕਟ ਦੀ ਘੜੀ ਵਿਚ ਸਰਕਾਰੀ ਮੁਲਾਜ਼ਮ ਸਰਕਾਰ ਨਾਲ ਪਰ ਸਰਕਾਰ ਵੀ ਉਨ੍ਹਾਂ ਦੀ ਰੱਖਿਆ ਤੇ ਸੁਰੱਖਿਆ ਯਕੀਨੀ ਬਣਾਏ
ਚੰਡੀਗੜ੍ਹ, 25 ਮਾਰਚ (ਨਿਰਮਲ ਸਿੰਘ ਮਾਨਸ਼ਾਹੀਆ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੀਨੀਅਰ ਲੀਡਰ ਸੁਖਚੈਨ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਕਰਫਿਊ ਦੌਰਾਨ ਡਿਊਟੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਆ ਰਹੀਆਂ ਦਿੱਕਤਾਂ ਤੇ ਮੁਸ਼ਕਲਾਂ ਨੂੰ ਹੱਲ ਕਰਨ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚੋਂ ਬਹੁਤੇ ਥਾਈਂ ਵੇਖਣ ਨੂੰ ਮਿਲ ਰਿਹਾ ਹੈ ਕਿ ਸਰਕਾਰੀ ਡਿਊਟੀ ਉਤੇ ਜਾ ਰਹੇ ਮੁਲਾਜ਼ਮਾਂ ਨੂੰ ਰੋਕਿਆ ਜਾਂਦਾ ਹੈ ਅਤੇ ਪਾਸ ਨਾ ਹੋਣ ਦੀ ਸੂਰਤ ਵਿਚ ਪੁਲਿਸ ਵਲੋਂ ਮਾੜਾ ਵਤੀਰਾ ਕੀਤਾ ਜਾ ਰਿਹਾ ਹੈ।


ਖਹਿਰਾ ਨੇ ਆਪਣੇ ਫੇਸਬੁੱਕ ਪੇਜ਼ ਉਤੇ ਇੱਕ ਵੀਡੀਓ ਸੰਦੇਸ਼ ਵੀ ਮੁਲਾਜ਼ਮਾਂ ਲਈ ਜਾਰੀ ਕਰਦਿਆਂ ਔਖੀ ਘੜੀ ਵਿਚ ਸਰਕਾਰ ਦੇ ਨਾਲ ਖੜ੍ਹਨ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰਨ ਦੀ ਅਪੀਲ ਕੀਤੀ ਹੈ।

ਕਰੋਨਾ ਵਾਇਰਸ ਦੇ ਕਾਰਨ ਲਗੇ ਕਰਫਿਊ ਦੋਰਾਨ ਮੁਲਾਜਮਾਂ ਨੂੰ ਆ ਰਹੀਆਂ ਮੁਸਕਿਲਾਂ ਸਬੰਧੀ ਅਤੇ ਕੇਂਦਰ ਸਰਕਾਰ ਵੱਲੋਂ ਕਰੋਨਾ ਵਾਇਰਸ ਸਬੰਧੀ ਰਾਜ ਸਰਕਾਰ ਦੇ ਦਫਤਰਾਂ ਲਈ ਜਾਰੀ ਹਦਾਇਤ ਸਨਮੁੱਖ CMO ਨੂੰ ਲਿਖਿਆ ਗਿਆ ਅਤੇ ਇਸ ਸਬੰਧੀ ਇਕ ਅਪੀਲ

Posted by Sukhchain Khehra on Wednesday, March 25, 2020

Read more