Thursday 22 October 2020

ਕਾਂਗਰਸ ਅਤੇ ਆਪ ਨੇ ਆਰਡੀਨੈਂਸਾਂ ਦੇ ਪੱਖ ‘ਚ ਲੁਕਵੀਂ ਖੇਡ ਖੇਡੀ: ਪ੍ਰੋ. ਚੰਦੂਮਾਜਰਾ

- Posted on 16 September 2020

ਚੰਡੀਗੜ੍ਹ     

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਖੇਤੀਬਾੜੀ ਆਰਡੀਨੈਂਸਾਂ ਉੱਤੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਲਏ ਗਏ ਸਟੈਂਡ ਉੱਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕਿਸਾਨਾਂ ਅਤੇ ਪੰਜਾਬੀਆਂ ਦੇ ਹੱਕ ਵਿੱਚ ਸੰਸਦ ਅੰਦਰ ਸਟੈਂਡ ਲੈ ਕੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਇਤਿਹਾਸ ਦੁਹਰਾਇਆ ਹੈ , ਉੱਥੇ ਕਾਂਗਰਸ ‘ਤੇ ਆਪ ਪਾਰਟੀ ਨੇ ਇਨ੍ਹਾਂ ਮਹੱਤਵਪੂਰਨ ਬਿਲਾਂ ਤੋਂ ਪਾਸਾ ਵੱਟ ਕੇ ਆਪਣੀ ਲੁਕਵੀਂ ਸਾਂਝ ਜੱਗ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੰਸਦ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹੀ ਖੇਤੀ ਸਬੰਧੀ ਆਰਡੀਨੈਂਸਾਂ ਦਾ ਡਟ ਕੇ ਵਿਰੋਧ ਕੀਤਾ। ਪ੍ਰੋ . ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਨੇ ਕਿਸਾਨ ਜਥੇਬੰਦੀਆਂ ਤੇ ਕਿਸਾਨ ਵਰਗ ਨੂੰ ਭਰੋਸੇ ਵਿੱਚ ਲਏ ਬਿਨਾਂ ਬਿਲ ਸੰਸਦ ਵਿੱਚ ਲਿਆਉਣ ਤੇ  ਰੋਸ਼ ਜ਼ਾਹਿਰ ਕੀਤਾ । ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਸੰਸਦ ਅੰਦਰ ਆਰਡੀਨੈਂਸਾਂ ਦਾ ਵਿਰੋਧ ਕਰਕੇ ਅਕਾਲੀ ਦਲ ਨੇ ਕਿਸਾਨ ਆਗੂਆਂ ਨੂੰ ਤੇ ਸਮੂਹ ਪੰਜਾਬੀਆਂ ਨੂੰ ਇਹ ਵਿਸ਼ਵਾਸ ਦੁਆਇਆ ਕਿ ਕੇਂਦਰ ‘ਚ ਸੱਤਾ ਵਿੱਚ ਹਿੱਸੇਦਾਰ ਹੋਣ ਦੇ ਨਾਤੇ ਅਸੀਂ ਕਿਸਾਨਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਤੋਂ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿਪ ਤੇ ਅਸਰ ਪਾਵਾਂਗੇ । ਉਨ੍ਹਾਂ ਕਿਹਾ ਕਿ ਜੇਕਰ ਸਾਡੀ ਗੱਲ ਨਾ ਮੰਨੀ ਗਈ ਤਾਂ ਲਕੀਰ ਖਿੱਚ ਕੇ  ਅਕਾਲੀ ਦਲ ਕਿਸਾਨਾਂ ਤੇ ਪੰਜਾਬੀਆਂ ਦੀ ਧਿਰ ਨਾਲ ਖੜ੍ਹੇਗਾ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਸਮੇਂ ਤੋਂ ਹੀ ਸਾਰੀਆੰ ਕਿਸਾਨੀ ਜਥੇਬੰਦੀ ਦੇ ਆਗੂਆਂ ਅਤੇ ਗੁਆਂਢੀ ਸੂਬੇ ਹਰਿਆਣਾ ,ਯੂਪੀ ਤੇ ਰਾਜਸਥਾਨ ਦੇ ਕਿਸਾਨ ਆਗੂਆਂ ਤੇ ਹਮਖਿਆਲੀ ਪਾਰਟੀਆਂ ਨਾਲ ਸੰਪਰਕ ਕਰਕੇ ਕੇਂਦਰ ਨੂੰ ਬਿਲ ਸੰਬੰਧੀ ਸੋਧਾਂ ਲਈ ਜਾਣੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਾਨੂੰ ਅਫ਼ਸੋਸ ਹੈ ਕਿ ਕੇਂਦਰ ਨੇ ਸਾਡੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਭਾਵੇਂ ਇਹ ਸੱਚ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਐਨਡੀਏ ਦਾ ਹਿੱਸਾ ਹੋਣ ਕਰਕੇ 1984 ਦੇ ਸਿੱਖ ਕਤਲੇਆਮ ਦੇ ਮੁਖੀ ਸੱਜਣ ਕੁਮਾਰ ਵਰਗਿਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਕਰਵਾਉਣ ,ਕਾਲੀ ਸੂਚੀ ਖ਼ਤਮ ਕਰਨ  ,ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ,ਦਰਬਾਰ ਸਾਹਿਬ ਦੇ ਲੰਗਰ ਤੇ ਜੀਐੱਸਟੀ ਮੁਆਫ਼ ਕਰਵਾਉਣ ,ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੱਕ ਹਵਾਈ ਸੇਵਾ ਸ਼ੁਰੂ ਕਰਵਾਉਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਵਿਖੇ ਸ਼ੁਰੂ ਕਰਵਾਉਣ ਵਰਗੇ ਅਨੇਕਾਂ ਯਾਦਗਾਰ ਕੰਮ ਹੋ ਸਕੇ ਪ੍ਰੰਤੂ ਕਿਸਾਨਾਂ ਤੇ ਪੰਜਾਬੀਆਂ ਨੂੰ ਭਰੋਸੇ ਵਿੱਚ ਲਏ ਬਿਨਾਂ ਚੱਲ ਰਹੇ ਮੰਡੀਕਰਨ ਸਿਸਟਮ ਨੂੰ ਟੁੱਟਣ ਦੇ ਡਰ ਦੇ ਤੌਖਲੇ ਭਾਰਤ ਸਰਕਾਰ ਦੂਰ ਨਹੀਂ ਕਰ ਸਕੀ ।   

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com