ਕੇਂਦਰ ਅਤੇ ਕਿਸਾਨਾਂ ਵਿਚਕਾਰ 10ਵੇਂ ਗੇੜ ਦੀ ਮੀਟਿੰਗ ਖਤਮ, ਸਰਕਾਰ ਨੇ ਦਿੱਤਾ ਨਵਾਂ ਸੁਝਾਅ
-22 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ
-ਕੇਂਦਰ ਸਰਕਾਰ ਨੇ ਐਨ.ਆਈ.ਏ ‘ਤੇ ਝਾੜਿਆ ਪੱਲਾ
-ਕਿਸੇ ਵੀ ਤਰ੍ਹਾਂ ਦੇ ਦੁਬਾਅ ਤੋਂ ਮੁਕਤ ਹੋ ਕੇ ਕੰਮ ਕਰ ਰਹੀ ਹੈ ਐਨ.ਆਈ.ਏ
-ਕਿਸਾਨਾਂ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ
-ਕੇਂਦਰੀ ਮੰਤਰੀਆਂ ਨੇ ਦਿੱਤਾ ਕਮੇਟੀ ਬਣਾਉਣ ਦਾ ਸੁਝਾਅ
ਗੁਰਵਿੰਦਰ ਸਿੰਘ ਸਿੱਧੂ,ਚੰਡੀਗੜ੍ਹ
ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਰੇੜਕਾ ਖਤਮ ਹੋਣ ਵੱਲ ਵਧ ਰਿਹਾ ਹੈ।ਅੱਜ ਵਿਗਿਆਨ ਭਵਨ ਵਿਖੇ 10ਵੇਂ ਗੇੜ ਦੀ ਮੀਟਿੰਗ ਵਿੱਚ ਕੋਈ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਅੱਗੇ ਨਵਾਂ ਸੁਝਾਅ ਰੱਖਿਆ ਹੈ।ਕੇਂਦਰੀ ਮੰਤਰੀਆਂ ਨੇ ਕਿਹਾ ਕਿ ਅਸੀਂ ਕਾਨੂੰਨਾਂ ਨੂੰ 2 ਸਾਲਾਂ ਲਈ ਸਸਪੈਂਡ ਕਰ ਸਕਦੇ ਹਾਂ। ਇਸਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਐਮ.ਐਸ.ਪੀ ਨੂੰ ਲੈ ਕੇ ਇਕ ਵੱਖਰੀ ਕਮੇਟੀ ਬਣਾ ਲੈਂਦੇ ਹਨ।
ਜਿਸਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਵੱਲੋ ਆਪਣੇ ਪੱਧਰ ‘ਤੇ ਮੀਟਿੰਗ ਕੀਤੀ ਜਾਵੇਗੀ। ਜਿਸ ਵਿੱਚ ਅਸੀਂ ਕੇਂਦਰ ਸਰਕਾਰ ਦੇ ਇਸ ਸੁਝਾਅ ‘ਤੇ ਵਿਚਾਰ ਚਰਚਾ ਕਰਾਂਗੇ। ਇਸਤੋਂ ਬਾਅਦ ਅਸੀਂ 22 ਜਨਵਰੀ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਕੇਂਦਰ ਸਰਕਾਰ ਨਾਲ ਦੁਬਾਰਾ ਮੀਟਿੰਗ ਕੀਤੀ ਜਾਵੇਗੀ।
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਮੀਟਿੰਗ ਸਕਰਾਤਮਕ ਮਹੌਲ ਵਿੱਚ ਸ਼ੁਰੂ ਹੋਈ। ਕਿਸਾਨ ਆਗੂਆਂ ਨੇ ਕੇਂਦਰੀ ਮੰਤਰੀਆਂ ਸਾਹਮਣੇ ਐਨ.ਆਈ.ਏ ਵੱਲੋਂ ਭੇਜੇ ਜਾ ਰਹੇ ਨੋਟਿਸਾਂ ਦਾ ਮੁੱਦਾ ਚੁੱਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਐਨ.ਆਈ.ਏ ਵੱਲੋਂ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।ਜਿਸਤੋਂ ਸਰਕਾਰ ਦੀ ਮਨਸ਼ਾਂ ‘ਤੇ ਸਵਾਲ ਖੜੇ ਹੁੰਦੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਕੇਂਦਰ ਸਰਕਾਰ ਵੱਲੋਂ ਕਿਸਾਨੀ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਲੋਕਾਂ ਨੂੰ ਨੋਟਿਸ ਭੇਜ ਕੇ ਅੰਦੋਲਨ ਨੂੰ ਦਬਾਉਣਾ ਚਾਹੁੰਦਾ ਹੈ। ਕਿਸਾਨਾਂ ਦੇ ਇਸ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀਆਂ ਨੇ ਕਿਹਾ ਕਿ ਐਨ.ਆਈ.ਏ. ਆਪਣੇ ਪੱਧਰ ‘ਤੇ ਬਿਨ੍ਹਾਂ ਕਿਸੇ ਦੁਬਾਅ ਤੋਂ ਕੰਮ ਕਰ ਰਹੀ ਹੈ।ਇਸ ਲਈ ਕਿਸੇ ਵੀ ਨਿਰਦੋਸ਼ ਵਿਅਕਤੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ।ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਆਈ.ਆਈ.ਏ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।
ਇਸਤੋਂ ਬਾਅਦ ਕਿਸਾਨ ਆਗੂਆਂ ਨੇ ਬੀਜੇਪੀ ਦੇ ਆਗੂਆਂ ਦੇ ਨਾਂ ਤੋਂ ਵਾਇਰਲ ਹੋਈ ਚਿੱਠੀ ਦਾ ਮੁੱਦਾ ਚੁੱਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਬੀਜੇਪੀ ਦੇ ਇਕ ਆਗੂਆਂ ਦੇ ਨਾਂ ਚਿੱਠੀ ਵਾਇਰਲ ਹੋਈ ਹੈ। ਜਿਸ ਵਿੱਚ ਕਿਸਾਨਾਂ ‘ਤੇ ਅਲੱਗ-ਅਲੱਗ ਤਰ੍ਹਾਂ ਦੇ ਦੋਸ਼ ਲਾਏ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਚਿੱਠੀ ਰਹੀ ਉਨ੍ਹਾਂ ਦੇ ਸੰਘਰਸ਼ ਨੂੰ ਬਦਨਾਮ ਕਰਦੇ ਹੋਏ ਗਲਤ ਦਿਸ਼ਾ ਦਿੱਤੀ ਜਾ ਰਹੀਆਂ ਹੈ, ਜੋ ਕਿ ਬਹੁਤ ਗਲਤ ਹੈ। ਜਿਸਦੇ ਜਵਾਬ ਵਿੱਚ ਕੇਂਦਰੀ ਮੰਤਰੀਆਂ ਨੇ ਕਿਹਾ ਕਿ ਇਹ ਵਾਇਰਲ ਹੋਈ ਚਿੱਠੀ ਪੂਰੀ ਤਰ੍ਹਾਂ ਗਲਤ ਹੈ ਅਤੇ ਇਹ ਚਿੱਠੀ ਉਨ੍ਹਾਂ ਦੀ ਪਾਰਟੀ ਦੇ ਕਿਸੇ ਵੀ ਆਗੂ ਦੀ ਨਹੀਂ ਹੈ।ਮੰਤਰੀਆਂ ਨੇ ਦੱਸਿਆ ਕਿ ਇਸ ਚਿੱਠੀ ਦੇ ਬਾਬਤ ਉਨ੍ਹਾਂ ਵੱਲੋਂ ਐਫ.ਆਈ.ਆਰ ਵੀ ਕਰਵਾ ਦਿੱਤੀ ਗਈ ਹੈ।ਇਸਦੇ ਨਾਲ ਹੀ ਕਿਸਾਨ ਆਗੂਆਂ ਸ਼ਿਮਲਾ ਵਿਖੇ ਕੇਂਦਰ ਦੇ ਖੇਤੀ ਕਾਨੂੰਨਾਂ ਤੋਂ ਜਾਣੂ ਕਰਵਾ ਰਹੇ ਲੋਕਾਂ ਨੂੰ ਗ੍ਰਿਫਤਾਰ ਕਰਨ ਬਾਰੇ ਪੁੱਛਿਆ।ਕਿਸਾਨ ਆਗੂਆਂ ਨੇ ਕਿਹਾ ਕਿ ਸ਼ਿਮਲਾ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਾਡੇ ਆਗੂ ਸ਼ਾਂਤਮਈ ਢੰਗ ਨਾਲ ਲੋਕਾਂ ਨੂੰ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਬਾਰੇ ਜਾਣਕਾਰੀ ਦੇ ਰਹੇ ਸਨ, ਜੋ ਕਿ ਸੰਵਿਧਾਨ ਵੱਲੋਂ ਉਨ੍ਹਾਂ ਨੂੰ ਦਿੱਤਾ ਹੋਇਆ ਅਧਿਕਾਰ ਹੈ।