Monday 13 July 2020

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਹਾੜ•ੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਮੰਗਿਆ

- Posted on 12 June 2019

• ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਅਤੇ ਕਿਸਾਨੀ ਦੀ ਸਾਰ ਲੈਣ ਲਈ ਕਣਕ, ਜੌਂ, ਛੋਲੇ ਅਤੇ ਸਰੋਂ ਦਾ ਭਾਅ ਵਧਾਉਣ ਲਈ ਆਖਿਆ

ਚੰਡੀਗੜ•, 12 ਜੂਨ:

ਸੂਬੇ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜ••ੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਵਿਸਥਾਰ ਵਿੱਚ ਤਿਆਰ ਕੀਤੇ ਪ੍ਰਸਤਾਵ ‘ਚ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਜੋ ਸਾਲ 2018-19 ਵਿੱਚ 1840 ਰੁਪਏ ਪ੍ਰਤੀ ਕੁਇੰਟਲ ਸੀ, ਨੂੰ ਸਾਲ 2019-20 ਵਿੱਚ 2710 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਹੈ। ਇਸੇ ਤਰ•ਾਂ ਹੀ ਜੌਂ ਦਾ ਸਮਰਥਨ ਮੁੱਲ 1440 ਰੁਪਏ ਤੋਂ ਵਧਾ ਕੇ 1974 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। 

ਖੇਤੀਬਾੜੀ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ.ਏ.ਸੀ.ਪੀ.) ਨੂੰ ਭੇਜੇ ਪ੍ਰਸਤਾਵ ‘ਚ ਛੋਲਿਆਂ ਦਾ ਘੱਟੋ ਘੱਟ ਸਮਰਥਨ ਮੁੱਲ 4620 ਰੁਪਏ ਤੋਂ ਵਧਾ ਕੇ 5631 ਰੁਪਏ ਪ੍ਰਤੀ ਕੁਇੰਟਲ ਅਤੇ ਸਰੋਂ ਦਾ ਘੱਟੋ-ਘੱਟ ਸਮਰਥਨ ਮੁੱਲ 4200 ਰੁਪਏ ਤੋਂ ਵਧਾ ਕੇ 5384 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੌਂ, ਛੋਲੇ ਅਤੇ ਸਰੋਂ ਦੀਆਂ ਫਸਲਾਂ ਨੂੰ ਹੁਲਾਰਾ ਦੇਣ ਲਈ ਇਨ•ਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤੇ ਜਾਣ ਦੀ ਜ਼ਰੂਰਤ ਹੈ। ਇਹ ਨਾ ਕੇਵਲ ਸੂਬੇ ਦੀ ਕਿਸਾਨੀ ਲਈ ਫਾਇਦੇਮੰਦ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਦੇ ਰੁਝਾਨ ਨੂੰ ਵੀ ਠੱਲ• ਪਾਵੇਗਾ। 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਜ਼ਾ ਮੁਆਫੀ ਸਮੇਤ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਬੇਸ਼ੱਕ ਸੂਬਾ ਸਰਕਾਰ ਹਰ ਸੰਭਵ ਕਦਮ ਉਠਾ ਰਹੀ ਹੈ ਪਰ ਅਜਿਹੇ ਕਦਮ ਚੁੱਕਣ ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਦੇ ਵਾਧਾ ਕਰਨ ਦੇ ਮਾਮਲੇ ਵਿੱਚ ਕੇਂਦਰ ਨੂੰ ਸਹਿਯੋਗ ਕਰਨ ਦੀ ਲੋੜ ਹੈ ਕਿਉਂਜੋ ਇਹ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ।  

ਮੁੱਖ ਮੰਤਰੀ ਨੇ ਆਪਣੀ ਮੰਗ ਨੂੰ ਦੁਹਰਾਉਂਦਿਆਂ ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ•ਾਂ ਅਮਲ ਵਿੱਚ ਲਿਆਉਣ ਲਈ ਕਿਹਾ 

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com