ਕੋਵਿਡ 19- ਡਿਪਟੀ ਕਮਿਸ਼ਨਰ ਨੇ ਕੋਰੋਨਾ ਵਾਇਰਸ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕਤਾ

ਫ਼ਾਜ਼ਿਲਕਾ 21 ਮਾਰਚ: ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਦੇ ਖਤਰੇ ਨੂੰ ਫ਼ੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਸਦਕਾ ਜਿਥੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੰੂ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਤੋਂ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ 22 ਜਾਗਰੂਕਤਾ ਵੈਨਾ ਨੰੂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਵੈਨਾ ਚਲਾਉਣ ਦਾ ਮੰਤਵ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲਛਣਾਂ ਤੇ ਬਚਾਅ ਬਾਰੇ ਪ੍ਰੇਰਿਤ ਕਰਨਾ ਹੈ।

ਡਿਪਟੀ ਕਮਿਸ਼ਨਰ ਸ. ਸੰਧੂ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲੇ੍ਹ ਦੇ ਹਰੇਕ ਸ਼ਹਿਰ ਅਤੇ ਪਿੰਡਾਂ ਤੱਕ ਪਹੰੁਚ ਕਰਕੇ ਕਰੋਨਾ ਵਾਈਰਸ ਪ੍ਰਤੀ ਲੋਕਾਂ ਨੰੂ ਸੁਚੇਤ ਕਰਨ ਲਈ ਲਾਹੇਵੰਦ ਸਾਬਿਤ ਹੋਣਗੀਆਂ। ਉਨ੍ਹਾਂ ਦੱਸਿਆ ਕਿ ਕੋਵਿਡ 19 ਬਾਰੇ ਪ੍ਰਚਾਰ ਲਈ ਨਗਰ ਨਿਗਮ ਅਬੋਹਰ ਵਿਖੇ 8, ਫਾਜ਼ਿਲਕਾ ਲਈ 7 ਅਤੇ ਜਲਾਲਾਬਾਦ ਲਈ 7 ਜਾਗਰੂਕਤਾ ਵੈਨਾਂ ਰਵਾਨਾ ਕੀਤੀਆ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੰੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਵਾਈਰਸ ਬਾਰੇ ਸਾਂਝੀ ਕੀਤੀ ਜਾ ਰਹੀ ਜਾਣਕਾਰੀ ਤੋਂ ਸਿੱਖਿਅਤ ਹੋ ਕੇ ਆਪਦੇ ਰਿਸ਼ਤੇਦਾਰਾਂ, ਸਾਕ, ਸਬੰਧੀਆਂ ਨੰੂ ਜਾਣੂ ਕਰਵਾਉਣਾ ਚਾਹੀਦਾ ਹੈ, ਤਾਂ ਜੋ ਕੋਵਿਡ 19 ਦੇ ਲੱਛਣਾਂ ਦਾ ਪਤਾ ਲੱਗਦੇ ਹੀ ਤੁਰੰਤ ਆਪਣੇ ਨਜ਼ਦੀਕੀ ਹਸਪਤਾਲ ਵਿੱਚ ਪਹੰੁਚ ਕੇ ਡਾਕਟਰੀ ਸਹਾਇਤਾ ਲਈ ਜਾ ਸਕੇ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਵੱਧ ਤੋਂ ਵੱਧ ਜਾਗਰੂਕਤਾ ਹੀ ਇਸ ਬਿਮਾਰੀ ਦਾ ਬਚਾਓ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਤੇ ਬਜ਼ੁਰਗਾਂ ਨੂੰ ਖਾਸ ਕਰਕੇ ਬਿਨ੍ਹਾਂ ਲੋੜ ਤੋਂ ਬਾਹਰ ਨਹੀ ਜਾਣਾ ਚਾਹੀਦਾ, ਬਲਕਿ ਘਰ ਅੰਦਰ ਰਹਿ ਕੇ ਚੰਗੇ ਵੱਜੋਂ ਸਮੇਂ ਸਮੇਂ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕ ਦੂਜੇ ਤੋਂ ਥੋੜੀ ਦੂਰੀ ਬਣਾ ਕੇ, ਹੱਥ ਨਾ ਮਿਲਾ ਕੇ, 2 ਘੰਟਿਆਂ ਬਾਅਦ ਹੱਥੇ ਧੋਣੇ ਲਾਜ਼ਮੀ, ਖਾਂਸ ਜਾਂ ਛਿੱਕ ਮਾਰਦੇ ਸਮੇਂ ਮੂੰਹ ਤੇ ਨੱਕ ਨੂੰ ਰੁਮਾਲ ਨਾਲ ਢੱਕ ਕੇ, ਖੁੱਲੇ੍ਹ ਵਿੱਚ ਨਾ ਥੁੱਕ ਕੇ ਕੋਰੋਨਾ ਵਾਇਰਸ ਤੇ ਖਤਰੇ ਤੋਂ ਬਚਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੰੂ ਕੋਰੋਨਾ ਵਾਇਰਸ ਦੇ ਲੱਛਣਾ ਤੇ ਬਚਾਅ ਬਾਰੇ ਜਾਗਰੂਕ ਹੋਣਾ ਹੀ ਇਸ ਦਾ ਬਚਾਅ ਹੈ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਜਾਗਰੂਕਤਾ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਸ ਖਤਰੇ ਨੂੰ ਜ਼ਿਲੇ੍ਹ ਅੰਦਰ ਸ਼ਾਮਲ ਹੋਣ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ  ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਨੇੜੇ ਦੇ ਸਿਹਤ ਕੇਂਦਰ ਵਿਖੇ ਸੰਪਰਕ ਕਰ ਸਕਦੇ ਹਨ।

Read more