21 Apr 2021

ਕੋਵਿਡ-19 ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਓ – ਸਿਵਲ ਸਰਜਨ

-ਮਿਸ਼ਨ ਫਤਿਹ ਨੂੰ ਸਫਲ ਬਣਾਉਣ ਅਤੇ ਕੋਰੋਨਾ ਵਾਇਰਸ ਤੇ ਜਿੱਤ ਪਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ 

ਫਿਰੋਜ਼ਪੁਰ 21 ਜੁਲਾਈ 

ਕੋਰੋਨਾ ਵਾਇਰਸ ਤੇ ਜਿੱਤ ਪਾਉਣ ਅਤੇ ਇਸ ਵਾਇਰਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ, ਇਸ ਲਈ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਕੋਵਿਡ19 ਦੇ ਖਾਤਮੇ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਵਰਤੋਂ ਜ਼ਰੂਰ ਕਰੀਏ। ਇਹ ਵਿਚਾਰ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਲੋਕਾਂ ਵੱਲੋਂ ਮਿਸ਼ਨ ਫਤਿਹ ਵਿਚ ਆਪਣਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕੀਤਾ।

          ਸਿਵਲ ਸਰਜਨ ਡਾ. ਜੁਗਲ ਕਿਸੋਰ ਨੇ ਦੱਸਿਆ ਕਿ ਸਰਕਾਰ ਵੱਲੋਂ ਕੋਵਿਡ19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਤੇ ਕਦਮ ਚੁੱਕੇ ਜਾ ਰਹੇ ਹਨਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਿੱਥੇ ਲਗਾਤਾਰ ਕੋਰੋਨਾ ਵਾਇਰਸ ਸਬੰਧੀ ਸੈਂਪਲਿੰਗ ਜਾਰੀ ਹੈ, ਉਥੇ ਹੀ ਇਸ ਵਾਇਰਸ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕਤਾ ਮੁਹਿੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਰੂਪ ਵਿੱਚ ਸਾਨੂੰ ਇੱਕ ਵੱਡੀ ਚੁਣੋਤੀ ਦਾ ਸਾਹਮਣਾ ਕਰਨਾ ਪਿਆ ਹੈ ਪ੍ਰੰਤੂ ਸਰਕਾਰ ਵੱਲੋਂ ਸਮੇਂ ਸਿਰ ਚੁੱਕੇ ਕਦਮਾਂ ਸਦਕਾ ਇਸ ਮਹਾਂਮਾਰੀ ਦਾ ਹਿੰਮਤ ਨਾਲ ਸਾਹਮਣਾ ਕੀਤਾ ਜਾ ਰਿਹਾ ਹੈ।

          ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਆਪਣਾ ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢਕਿਆ ਜਾਵੇਇੱਕ ਦੂਜੇ ਤੋਂ ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਜਾਂ ਸੈਨੀਟਾਈਜ਼ਰ ਨਾਲ ਸਾਫ ਕੀਤਾ ਜਾਵੇ ਅਤੇ ਬਿਨ੍ਹਾਂ ਲੋੜ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ।

          ਉਨ੍ਹਾਂ ਕਿਹਾ ਕਿ ਕਿਹਾ ਕਿ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਸਰਕਾਰ ਤਾਂ ਆਪਣੇ ਪੱਧਰ ਤੇ ਉਪਰਾਲੇ ਕਰ ਹੀ ਰਹੀ ਹੈ ਪ੍ਰੰਤੂ ਆਮ ਲੋਕਾਂ ਨੂੰ ਵੀ ਇਸ ਮਹਾਂਮਾਰੀ ਦੇ ਖਾਤਮੇ ਲਈ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ ਤਾਂ ਹੀ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ।

Read more