ਗੁਰਕੀਰਤ ਸਿੰਘ ਕੋਟਲੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਨਿਯੁਕਤ, ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ

PunjabUpdate.Com

ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕਰਨ ਦਾ ਲੋਕ ਸਭਾ ਮੈਂਬਰ  ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਕੇਸ਼ ਪਾਂਡੇ, ਸ੍ਰੀ ਸੁਰਿੰਦਰ ਕੁਮਾਰ ਡਾਬਰ,  ਸੰਜੇ ਤਲਵਾੜ,  ਕੁਲਦੀਪ ਸਿੰਘ ਵੈਦ, ਲਖਬੀਰ ਸਿੰਘ ਲੱਖਾ (ਸਾਰੇ ਵਿਧਾਇਕ), ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ•ਾ ਪ੍ਰਧਾਨ  ਗੁਰਪ੍ਰੀਤ ਸਿੰਘ ਗੋਗੀ ਤੇ ਗੁਰਦੇਵ ਸਿੰਘ ਲਾਪਰਾਂ ਨੇ ਸਵਾਗਤ ਕੀਤਾ ਹੈ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। 

ਇਸ ਨਿਯੁਕਤੀ ਬਾਰੇ ਜਾਣਕਾਰੀ ਦਿੰਦਿਆਂ ਬਿੱਟੂ ਨੇ ਦੱਸਿਆ ਕਿ ਸ੍ ਗੁਰਕੀਰਤ ਸਿੰਘ ਕੋਟਲੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕਰਨ ਦੇ ਨਾਲ-ਨਾਲ ਪਾਰਟੀ ਮਾਮਲਿਆਂ ਬਾਰੇ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਦੀ ਜਿੰਮੇਵਾਰੀ ਸੌਂਪੀ ਗਈ ਹੈ। 

ਇਸ ਨਿਯੁਕਤੀ ਲਈ ਬਿੱਟੂ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ, ਸ੍ਰੀਮਤੀ ਆਸ਼ਾ ਕੁਮਾਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖ਼ੜ ਦਾ ਧੰਨਵਾਦ ਕੀਤਾ ਹੈ। ਸ੍ਰ. ਬਿੱਟੂ ਨੇ ਕਿਹਾ ਕਿ ਸ੍ਰ. ਕੋਟਲੀ ਦੀ ਇਸ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।

Read more