ਗੱਠਬੰਧਨ ਵਿੱਚ ਸ਼ਾਮਲ ਹੋਣ ‘ਤੇ 2022 ਦੀਆਂ ਚੋਣਾਂ `ਚ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਸਿੱਧੂ: ਸਿਮਰਜੀਤ ਬੈਂਸ

Gurwinder Singh Sidhu

ਲੋਕ ਇੰਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇਕ ਵਾਰ ਫਿਰ ਨਵਜੋਤ ਸਿੱਧੂ ਨੂੰ  ਗਠਜੋੜ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਰਗੇ ਸੱਚੇ ਬੰਦੇ ਨੇ ਕਾਂਗਰਸ ਪਾਰਟੀ ਨਾਲ ਜੁੜ ਕੇ ਵੱਡੀ ਗਲਤੀ ਕੀਤੀ ਹੈ, ਕਿਉਂਕਿ ਕਾਂਗਰਸ ਪਾਰਟੀ ਵਿੱਚ ਸੱਚੇ ਬੰਦਿਆ ਦੀ ਅਵਾਜ਼ ਨਹੀਂ ਸੁਣੀ ਜਾਂਦੀ ਹੈ।ਸ਼੍ਰੀ ਬੈਂਸ ਨੇ ਕਿਹਾ ਕਿ ਜੇਕਰ ਸਿੱਧੂ ਉਨ੍ਹਾਂ ਨਾਲ ਜੁੜਦੇ ਹਨ ਤਾਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਦੇ ਰੂਪ ਵਿੱਚ ਮੈਦਾਨ ਵਿੱਚ ਉਤਾਰਿਆ ਜਾਵੇਗਾ।

ਸ਼੍ਰੀ ਬੈਂਸ ਕਿਹਾ ਨੇ ਕਿ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਉਣ ਲਈ ‘ਸਾਡਾ ਪਾਣੀ ਸਾਡਾ ਹੱਕ’ ਮਹਿੰਮ ਚਲਾਈ ਹੈ, ਕਿਉਂਕਿ ਪੰਜਾਬ ਦੀ ਧਰਤੀ ਬੰਜਰ ਹੋਣ ਦੇ ਕੰਗਾਰ ‘ਤੇ ਹੈ।ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਬੂੰਦ ਨਹੀਂ ਬਚੀ ਹੈ।ਉਨ੍ਹਾਂ ਕਿਹਾ ਕਿ ਜੇਕਰ ਹੁਣ ਤੱਕ ਰਾਜਸਥਾਨ ਨੂੰ ਗਏ ਪਾਣੀ ਦੀ ਕੀਮਤ ਲਾਈ ਜਾਵੇਂ ਤਾਂ 16 ਲੱਖ ਕਰੋੜ ਰੁਪਏ ਪੰਜਾਬ ਨੂੰ ਮਿਲਣੇ ਚਾਹੀਦੇ ਹਨ।ਜਿਸ ਲਈ ਵਿਧਾਨ ਸਭਾ ਵਿੱਚ 16 ਨਵੰਬਰ 2016 ਦੂਸਰੇ  ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲਣ ਲਈ ਮਤਾ ਪਾਸ ਹੋ ਚੁੱਕਾ ਹੈ।

ਸ਼੍ਰੀ ਬੈਂਸ ਨੇ ਦੱਸਿਆ ਕਿ ਅਸੀਂ 21 ਲੱਖ ਲੋਕਾਂ ਦੇ ਦਸਤਖ਼ਤ ਕਰਵਾ ਕਿ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਵਿੱਚ ਕੇਸ ਦਾਇਰ ਕਰਾਗੇਂ।ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਪਾਣੀ ਦੀ ਕੀਮਤ ਦੇ ਪੈਸੇ ਮਿਲ ਜਾਂਦੇ ਹਨ ਤਾਂ ਸੂਬੇ ਦੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ।ਵਿਧਾਨ ਸਭਾ ਚੋਣਾਂ ਵਿੱਚ ਪੀ.ਡੀ.ਏ ਦੇ ਪ੍ਰਦਰਸ਼ਨ ਬਾਰੇ ਸ਼੍ਰੀ ਬੈਂਸ ਨੇ ਕਿਹਾ ਕਿ ਬੇਸ਼ਕ ਸਾਡਾ ਗੱਠਜੋੜ ਸੀਟ ਜਿੱਤਣ ਵਿੱਚ ਕਾਮਯਾਬ ਨਹੀਂ ਹੋ ਸਕਿਆ, ਪਰ ਅਸੀਂ 12 ਫ਼ੀਸਦੀ ਵੋਟਾਂ ਹਾਸਲ ਕੀਤੀਆਂ ਹਨ।ਜੋ ਕਿ ਇੱਕ ਚੰਗਾ ਪ੍ਰਦਰਸ਼ਨ ਹੈ।
         

Read more