ਡੀ ਐਸ ਜੀ ਐਮ ਸੀ ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਕੀਤੀ ਅਪੀਲ

ਰਾਜ ‘ਚ ਰਹਿੰਦੇ ਐਸ ਸੀ ਸਿੱਖਾਂ ਨੂੰ ਬਣਦੇ ਅਧਿਕਾਰ ਤੇ ਲਾਭ ਪ੍ਰਦਾਨ ਕੀਤੇ ਜਾਣ

ਸਿੱਖਾਂ ਦੀ ਤਰਸਯੋਗ ਹਾਲਾਤ ਦਾ ਖਿਆਲ ਰੱਖਣ ਮੁੱਖ ਮੰਤਰੀ : ਸਿਰਸਾ

ਨਵੀਂ ਦਿੱਲੀ, 11 ਫਰਵਰੀ  : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਝਾਰਖੰਡ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਰਾਜ ਵਿਚ ਰਹਿੰਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਿੱਖਾਂ ਨੂੰ ਸੰਵਿਧਾਨ ਵਿਚ ਦਿੱਤੇ ਅਨੁਸਾਰ ਲੋੜੀਂਦੇ ਲਾਭ ਤੇ ਅਧਿਕਾਰ ਪ੍ਰਦਾਨ ਕੀਤੇ ਜਾਣ।

ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਲਿਖੇ ਇਕ ਪੱਤਰ ਵਿਚ ਡੀ ਐਸ ਜੀ ਐਮ ਸੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਝਾਰਖੰਡ ਵਿਚ ਰਹਿੰਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਿੱਖ ਬਹੁਤ ਹੀ ਤਰਸਯੋਗ ਹਾਲਤ ਵਿਚੋਂ ਨਿਕਲ ਰਹੇ ਹਨ ਕਿਉਂਕਿ ਉਹਨਾਂ ਨੂੰ ਸੰਵਿਧਾਨਕ ਅਧਿਕਾਰਾਂ ਤੋਂ ਵਾਂਝਾ ਕੀਤਾ ਗਿਆ ਹੈ ਤੇ ਸਰਕਾਰੀ ਨੌਕਰੀਆਂ ਦੇ ਨਾਲ ਨਾਲ ਸਕੂਲਾਂ ਤੇ ਕਾਲਜਾਂ ਵਿਚ ਦਾਖਲਿਆਂ ਸਮੇਂ ਵੀ ਉਹਨਾਂ ਨੂੰ ਰਾਖਵੇਂਕਰਨ ਦਾ ਲਾਭ ਨਹੀਂ ਦਿੱਤਾ ਜਾ ਰਿਹਾ। ਉਹਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਝਾਰਖੰਡ ਵਿਚ ਤਕਰੀਬਨ 33 ਲੱਖ ਸਿੱਖ ਰਹਿੰਦੇ ਹਨ ਅਤੇ ਇਹਨਾਂ ਵਿਚੋਂ ਬਹੁ ਗਿਣਤੀ ਐਸ ਸੀ ਭਾਈਚਾਰੇ ਨਾਲ ਸਬੰਧਤ ਹਨ ਤੇ ਆਰਥਿਕ ਤੌਰ ‘ਤੇ ਕਮਜ਼ੋਰ ਹਨ।

ਮੁੱਖ ਮੰਤਰੀ ਨੂੰ ਇਹਨਾਂ ਦੀ ਤਰਸਯੋਗ ਹਾਲਤ ਦਾ ਖਿਆਲ ਰੱਖਣ ਦੀ ਅਪੀਲ ਕਰਦਿਆਂ ਸ੍ਰੀ ਸਿਰਸਾ ਨੇ ਰਾਜ ਵਿਚ ਰਹਿੰਦੇ ਇਹਨਾਂ ਸਿੱਖਾਂ ਨੂੰ ਐਸ ਸੀ ਸਰਟੀਫਿਕੇਟ ਜਾਰੀ ਕਰਨ ਦੀ ਵਕਾਲਤ ਕੀਤੀ। ਉਹਨਾਂ ਕਿਹਾ ਕਿ ਇਹ ਸਹੂਲਤ ਵਿਸ਼ੇਸ਼ ਤੌਰ ‘ਤੇ ਈਸਟ ਸਿੰਘਭੂਮ, ਬੋਕਾਰੋ, ਧੰਨਬਾਦ ਅਤੇ ਝਾਰਖੰਡ ਦੇ ਹੋਰ ਭਾਗਾਂ ਵਿਚ ਰਹਿੰਦੇ  ਐਸ ਸੀ ਸਿੱਖਾਂ ਨੂੰ ਪ੍ਰਦਾਨ ਕੀਤੀ ਜਾਵੇ ਤਾਂ ਜੋ ਇਹ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਸਕਣ।

ਸ੍ਰੀ ਸਿਰਸਾ ਨੇ ਇਹ ਵੀ ਆਖਿਆ ਕਿ ਡੀ ਐਸ ਜੀ ਐਮ ਸੀ ਦਾ ਜਨਰਲ ਸਕੱਤਰ ਹੋਣ ਦੇ ਨਾਅਤੇ ਝਾਰਖੰਡ ਤੋਂ ਐਸ ਸੀ ਸਿੱਖਾਂ ਦੇ ਇਕ ਵਫਦ ਨੇ ਉਹਨਾਂ ਨਾਲ ਮੁਲਾਕਾਤ ਕਰ ਕੇ ਇਹ ਮਾਮਲਾ ਡੀ ਐਸ ਜੀ ਐਮ ਸੀ ਵੱਲੋਂ ਰਾਜ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਸੀ। ਉਹਨਾਂ ਨੇ ਮੁੱਖ ਮੰਤਰੀ ਨੂੰ ਅਪੀਲਕ ੀਤੀ ਕਿ ਉਹ ਆਪਣੇ ਰਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਐਸ ਸੀ ਸਿੱਖਾਂ ਨੂੰ ਸੰਵਿਧਾਨ ਵਿਚ ਦੱਸੇ ਅਨੁਸਾਰ ਬਣਦਾ ਰੁਤਬਾ ਜਲਤ ਤੋਂ ਜਲਦ ਪ੍ਰਦਾਨ ਕਰਨ।

Read more