ਡੇਰਾ ਪ੍ਰੇਮੀਆਂ ਵੱਲੋਂ ਧਰਨਾ ਦੂਸਰੇ ਦਿਨ ਵੀ ਜਾਰੀ

ਡੇਰਾ ਕਮੇਟੀ ਅਤੇ ਡੀ.ਸੀ ਕੁਮਾਰ ਸੋਰਵ ਰਾਜ ਵਿੱਚਕਾਰੀ ਹੋਈ ਮੀਟਿੰਗ ਰਹੀ ਬੇਸਿੱਟਾ

Gurwinder Singh Sidhu: ਨਾਭਾ ਜੇਲ੍ਹ ਵਿੱਚ ਹੋਏ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਡੇਰਾ ਪ੍ਰੇਮੀਆਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ ਹੈ।ਇਸ ਸਮੇਂ ਡੇਰਾ ਪ੍ਰੇਮੀ ਬਿੱਟੂ ਦੇ ਕਤਲ ਦੀ ਸ਼ਾਜ਼ਿਸ਼ ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਅਤੇ ਬੇਅਦਵੀ ਕਾਂਡ ਵਿੱਚ ਪ੍ਰੇਮੀਆਂ ‘ਤੇ ਦਰਜ਼ ਸਾਰੇ ਕੇਸ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਹਨ।ਇਸਦੇ ਚਲਦਿਆਂ ਡੇਰਾ ਪ੍ਰੇਮੀਆਂ ਵੱਲੋਂ ਕੋਟਕਪੂਰਾ ਨਾਮ ਚਰਚਾ ਘਰ ਵਿੱਚ ਕੱਲ੍ਹ ਧਰਨਾ ਸ਼ੁਰੂ ਕੀਤਾ ਸੀ ਅਤੇ ਮੰਗਾਂ ਨਾ ਮੰਨੇ ਜਾਣ ਤੱਕ ਬਿੱਟੂ ਦਾ ਅੰਤਿਮ ਸੰਸਕਾਰ ਨਾ ਕਰਨ ਦੀ ਗੱਲ ਕਹੀ ਸੀ।


ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਸੋਰਵ ਰਾਜ ਅਤੇ ਐਸਐਸਪੀ ਨੇ ਅੱਜ ਨਾਮ ਚਰਚਾ ਘਰ ‘ਚ ਬਿੱਟੂ ਦੇ ਪਰਿਵਾਰਿਕ ਮੈਂਬਰਾਂ ਤੇ ਡੇਰਾ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ।ਉਨ੍ਹਾਂ ਨੇ ਕਮੇਟੀ ਮੈਂਬਰਾਂ ਨੂੰ ਬਿੱਟੂ ਦਾ ਅੰਤਿਮ ਸੰਸਕਾਰ ਕਰਨ ਲਈ ਮਨਾਉਣ ਦੀ ਕੋਸ਼ਿਸ ਕੀਤੀ ਪਰ ਕਮੇਟੀ ਮੈਂਬਰਾਂ ਨੇ ਕਿਹਾ ਜਦੋਂ ਤੱਕ ਪ੍ਰਸ਼ਾਸਨ ਉਹਨਾਂ ਦੀਆਂ ਮੰਗਾਂ ਨਹੀਂ ਮੰਨਦਾ ਉਦੋਂ ਤੱਕ  ਬਿੱਟੂ ਦਾ ਅੰਤਿਮ ਸੰਸਕਾਰ ਨਹੀ ਕੀਤਾ ਜਾਵੇਗਾ।

Read more