ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਦਿਹਾਂਤ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦਾ ਅੱਜ ਦਿਹਾਂਤ ਹੋ ਗਿਆ।ਸ਼ੀਲਾਂ ਦਿਕਸ਼ਿਤ ਦਾ ਜਨਮ ਪੰਜਾਬ ਦੇ ਕਪੂਰਥਲਾ ਵਿੱਚ 31 ਮਾਰਚ 1938 ਨੂੰ ਹੋਇਆ ਸੀ ਉਨ੍ਹਾਂ ਦੀ ਉਮਰ 81 ਸਾਲ ਸੀ।ਸ਼ੀਲਾ ਦਿਕਸ਼ਿਕ ਦਿੱਲੀ ਕਾਂਗਰਸ ਦੇ ਪ੍ਰਧਾਨ ਸਨ ਅਤੇ ਦਿੱਲੀ ਦੇ ਮੁੱਖ ਮੰਤਰੀ ਰਹਿ ਚੁੱਕੇ ਸਨ।ਇਸ ਤੋਂ ਪਹਿਲਾਂ ਉਹ ਕੇਰਲਾ ਦੇ ਰਾਜਪਾਲ ਵੀ ਰਹਿ ਚੁੱਕੇ ਸਨ।ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਕੀਤਾ ਜਾਵੇਗਾ।

    ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਆਪਣੇ ਕਾਰਜਕਾਲ ਦੋਰਾਨ ਦਿੱਲੀ ਵਿੱਚ ਕਾਮਨਵੈਲਥ ਖੇਡਾਂ ਦਾ ਸਫ਼ਲ ਅਯਜੋਨ ਕੀਤਾ ਸੀ।ਉਨ੍ਹਾਂ ਨੇ ਦਿੱਲੀ ਵਿੱਚ ਟ੍ਰੈਰਫਿਕ ਦੀ ਸਮੱਸਿਆ ਨੂੰ ਹੱਲ ਕਰਨ ਸ਼ਹਿਰ ਵਿੱਚ ਮੈਟਰੋ ਰੇਲ ਦਾ ਪ੍ਰੋਜੈਕਟ ਲਿਆਂਦਾ ਸੀ ਅਤੇ ਦਰਜਨਾਂ ਦੀ ਗਿਣਤੀ ਵਿੱਚ ਫਲਾਈਓਵਰਾਂ ਦਾ ਨਿਰਮਾਣ ਕਰਵਾਇਆ ਸੀ।ਸੀਲਾ ਦੀਕਸ਼ਿਤ ਲਗਾਤਾਰ 15 ਸਾਲ ਦਿੱਲੀ ਦੀ ਮੁੱਖ ਮੰਤਰੀ ਬਣੀ ਰਹੀ।ਉਨ੍ਹਾਂ ਨੇ 1998 ਤੋਂ 2013 ਤੱਕ ਦਿੱਲੀ ਦੀ ਮੁੱਖ ਮੰਤਰੀ ਕੁਰਸੀ ਸੰਭਾਲੀ ਸੀ।ਸਾਲ 2015 ਵਿੱਚ ਆਮ ਆਦਮੀ ਪਾਰਟੀ ਦੇ ਹੱਥੋਂ ਕਾਂਗਰਸ ਪਾਰਟੀ ਦੀ ਹਾਰ ਹੋਈ ਸੀ।ਦਿੱਲੀ ਦੇ ਇਤਿਹਾਸ ਵਿੱਚ ਸ਼ੀਲਾ ਦੀਕਸ਼ਿਤ ਸੱਭ ਤੋਂ ਵੱਧ ਸਮਾਂ ਮੁੱਖ ਮੰਤਰੀ ਬਣੀ ਸੀ।
  

Read more