x ਧੁੰਦ ਦੇ ਮੌਸਮ ਕਾਰਨ ਪੰਜਾਬ ਦੇ ਸਮੂਹ ਸਕੂਲਾਂ ਦਾ ਸਮਾਂ ਬਦਲਿਆ - Punjab Update | Punjab Update

ਧੁੰਦ ਦੇ ਮੌਸਮ ਕਾਰਨ ਪੰਜਾਬ ਦੇ ਸਮੂਹ ਸਕੂਲਾਂ ਦਾ ਸਮਾਂ ਬਦਲਿਆ

– 15 ਜਨਵਰੀ ਤੱਕ ਸਾਰੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਕੀਤਾ

ਚੰਡੀਗੜ•, 3 ਜਨਵਰੀ

ਪੰਜਾਬ ਸਰਕਾਰ ਵੱਲੋਂ ਧੁੰਦ ਦੇ ਮੌਸਮ ਨੂੰ ਦੇਖਦਿਆਂ ਸੂਬੇ ਦੇ ਸਮੂਹ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਸਕੂਲ ਖੁੱਲ•ਣ ਦਾ ਸਮਾਂ ਹੁਣ ਸਵੇਰੇ 10 ਵਜੇ ਹੋਵੇਗਾ ਜਦੋਂ ਕਿ ਇਸ ਤੋਂ ਪਹਿਲਾਂ ਸਕੂਲ ਸਵੇਰੇ 9 ਵਜੇ ਖੁੱਲ•ਦੇ ਸਨ। ਹੁਣ ਸਾਰੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਹੋਵੇਗਾ। ਬਦਲਿਆ ਸਮਾਂ ਭਲਕੇ 4 ਜਨਵਰੀ ਤੋਂ ਹੀ ਲਾਗੂ ਹੋਵੇਗਾ ਅਤੇ ਇਹ ਸਮਾਂ 15 ਜਨਵਰੀ 2018 ਤੱਕ ਲਾਗੂ ਰਹੇਗਾ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਧੁੰਦ ਦੇ ਮੌਸਮ ਕਾਰਨ ਕੁਝ ਜ਼ਿਲਿ•ਆਂ ਵਿੱਚ ਜ਼ਿਲਾ ਪੱਧਰ ‘ਤੇ ਸਮਾਂ ਤਬਦੀਲ ਕਰ ਦਿੱਤਾ ਗਿਆ ਸੀ ਜਦੋਂ ਕਿ ਕੁਝ ਜ਼ਿਲਿ•ਆਂ ਵਿੱਚ ਸਮਾਂ ਪਹਿਲਾਂ ਵਾਲਾ ਹੀ ਚੱਲਦਾ ਸੀ। ਉਨ•ਾਂ ਕਿਹਾ ਕਿ ਧੁੰਦ ਦੇ ਮੌਸਮ ਨੂੰ ਦੇਖਦਿਆਂ ਅਤੇ ਸਾਰੇ ਸਕੂਲਾਂ ਵਿੱਚ ਇਕਸਾਰ ਫੈਸਲਾ ਲਾਗੂ ਕਰਦਿਆਂ ਸੂਬੇ ਦੇ ਸਮੂਹ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਕਰ ਦਿੱਤਾ ਹੈ। ਉਨ•ਾਂ ਕਿਹਾ ਕਿ 15 ਜਨਵਰੀ ਤੱਕ ਇਹ ਬਦਲਿਆ ਸਮਾਂ ਲਾਗੂ ਹੋਵੇਗਾ। 15 ਜਨਵਰੀ ਨੂੰ ਮੌਸਮ ਦੇਖਦਿਆਂ ਇਹ ਫੈਸਲਾ ਰੀਵਿਊ ਕੀਤਾ ਜਾਵੇਗਾ ਅਤੇ ਜੇਕਰ ਇਸ ਤੋਂ ਬਾਅਦ ਸਮਾਂ ਬਦਲਣ ਸਬੰਧੀ ਕੋਈ ਦਿਸ਼ਾ ਨਿਰਦੇਸ਼ ਜਾਰੀ ਨਹੀਂ ਕੀਤੇ ਜਾਂਦੇ ਤਾਂ 16 ਜਨਵਰੀ ਤੋਂ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।

Read more