ਕੈਪਟਨ ਅਮਰਿੰਦਰ ਸਿੰਘ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਪ੍ਰਵਾਨ ਕਰਨਗੇ ਜਾਂ ਨਹੀਂ

Gurwinder Singh Sidhu

ਨਵਜੋਤ ਸਿੰਘ ਸਿੱਧੂ ਵੱਲੋਂ ਕੱਲ ਆਪਣੇ ਅਸਤੀਫ਼ੇ ਦੀ ਫੋਟੋ ਆਪਣੇ ਟਵਿਟਰ ਅਕਾਊਂਟ ‘ਤੇ ਅੇਅਰ ਕੀਤੀ ਸੀ।ਜਿਸ ਵਿੱਚ ਉਨ੍ਹਾਂ ਵੱਲੋਂ 10 ਜੂਨ ਨੂੰ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਸੀ।ਜਿਸਤੋਂ ਬਾਅਦ ਅੱਜ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਮਘ ਨੂੰ ਵੀ ਆਪਣਾ ਅਸਤੀਫ਼ਾ ਭੇਜ ਦਿੱਤੇ ਜਾਣ ਦੀ ਜਾਣਕਾਰੀ ਇਕ ਟਵੀਟ ਕਰਕੇ ਦਿੱਤੀ ਹੈ।ਪਰ ਇਸ ਸਮੇਂ ਸਵਾਲ ਪੈਦਾ ਹੁੰਦਾ ਹੈ।ਇਸਦਾ ਫ਼ੈਸਲਾ ਕੈਪਟਨ ਅਮਰਿੰਦਰ ਸਿੰਘ ਹੀ ਕਰਨਗੇ।ਜੋ ਕਿ ਹਾਲ ਦੀ ਘੜੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਹੋਏ ਹਨ, ਪਰ ਸਿੱਧੂ ਵੱਲੋਂ 10 ਜੂਨ ਨੂੰ ਰਾਹੁਲ ਗਾਂਧੀ ਨੂੰ ਅਸਤੀਫ਼ਾ ਦੇ ਦਿੱਤਾ ਗਿਆ ਸੀ।ਉਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਵੱਲੋਂ ਉਨ੍ਹਾਂ ਦੇ ਹੱਕ ਗੱਲ ਕਰਨ ਦੀ ਉਮੀਦ ਸੀ।ਪਰ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਰਾਹੁਲ ਗਾਂਧੀ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਾਰਟੀ ਵਿੱਚ ਪਹਿਲਾਂ ਹੀ ਅੰਦਰੂਨੀ ਘਮਸਾਣ ਚੱਲ ਰਿਹਾ ਹੈ।


ਪੰਜਾਬ ਦੇ ਸਾਬਕਾ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ।ਇਸਦੀ ਜਾਣਕਾਰੀ ਉਨ੍ਹਾਂ ਅੱਜ ਆਪਣੇ ਟਵਿਟਰ ਅਕਾਊਂਟ ‘ਤੇ ਟਵੀਟ ਕਰਕੇ ਦਿੱਤੀ ਹੈ।ਇਸਤੋਂ ਪਹਿਲਾਂ ਕੱਲ ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਗਾਂਧੀ ਨੂੰ 10 ਜੂਨ ਨੂੰ ਦਿੱਤੇ ਅਸਤੀਫੇ ਦੀ ਫੋਟੋ ਟਵਿਟਰ ਅਕਾਊਂਟ ‘ਤੇ ਸ਼ੇਅਰ ਕੀਤੀ ਸੀ।ਜਿਸ ਤੋਂ ਬਾਅਦ ਸਿੱਧੂ ਵੱਲੋਂ ਅਸਤੀਫ਼ਾ ਮੁੱਖ ਮੰਤਰੀ ਨੂੰ ਨਾ ਭੇਜਣ ‘ਤੇ ਸਵਾਲ ੳੁੱਠਣ ਲੱਗੇ ਸਨ।

ਇਸਤੋਂ ਪਹਿਲਾਂ ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਸਿੱਧੁ ਦੇ ਵਿਭਾਗ ਵਿੱਚ ਇਹ ਕਹਿ ਕੇ ਤਬਦੀਲੀ ਕਰ ਦਿੱਤੀ ਸੀ।ਕਿ ਉਨ੍ਹਾਂ ਦੇ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਦੇ ਕਾਰਨ ਕਾਂਗਰਸ ਪਾਰਟੀ ਦੀ ਹਾਰ ਹੋਈ ਹੈ ਅਤੇ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਉਸਨੂੰ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।ਨਵਜੋਤ ਸਿੰਘ ਸਿੱਧੂ ਨੇ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਨਵੇਂ ਵਿਭਾਗ ਦਾ ਅਹੁਦਾ ਨਹੀਂ ਸੰਭਾਲਿਆ ਸੀ।


ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਸ਼ੁਰੂ ਤੋਂ ਹੀ ਘੱਟ ਬਣੀ ਸੀ।ਉਹ ਆਪਣੇ ਕਿਸੇ ਨਾ ਕਿਸੇ ਅੰਦਾਜ਼ ਵਿੱਚ ਮੁੱਖ ਮੰਤਰੀ ‘ਤੇ ਨਿਸ਼ਾਨਾ ਸੇਧ ਦਿੰਦੇ ਸਨ।ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਰੈਲੀ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਵਿਚਕਾਰ ਫਰੈਡਲੀ ਮੈਚ ਖੇਡੇ ਜਾ ਰਹੇ ਬਿਆਨ ਤੋਂ ਬਾਅਦ ਕਾਫ਼ੀ ਨਿਰਾਜ਼ ਹੋਏ ਸਨ।


ਪਾਰਟੀ ਹਾਈ ਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੁ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਸੱਭ ਕੁਝ ਠੀਕ ਕਰਨ ਦੀ ਜ਼ਿੰਮੇਵਾਰੀ ਅਹਿਮਦ ਪਟੇਲ ਦੀ ਲਗਾਈ ਸੀ।ਇਕ ਮਹੀਨੇ ਤੋਂ ਵੀ ਜ਼ਿਆਦਾ ਸਮਾਂ ਬੀਤ ਜਾਣ ਤੋੋਂ ਇਨ੍ਹਾਂ ਦੋਨੋਂ ਲੀਡਰਾਂ ਵਿਚਕਾਰ ਕੋਈ ਗੱਲਬਾਤ ਨਹੀਂ ਹੋਈ ਸੀ।

ਨਵਜੋਤ ਸਿੰਘ ਸਿੱਧੁ ਵੱਲੋਂ ਅਸਤੀਫਾ ਦੇਣ ਤੋ ਬਾਅਦ ਹੁਣ ਵੱਖ-ਵੱਖ ਪੰਜਾਬ ਹਿਤੈਸ਼ੀ ਪਾਰਟੀਆਂ ਵੱਲੋਂ ਉਨ੍ਹਾਂ ਨਾਲ ਮਿਲ ਕੇ ਪੰਜਾਬ ਦੀਆਂ ਭਲਾਈ ਲਈ ਕੰਮ ਕਰਨ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ।ਪਰ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਕੇ ਰੱਖੀ ਹੋਈ ਹੈ।ਉਨ੍ਹਾਂ ਆਪਣੇ ਅਸਤੀਫ਼ਾ ਵੀ ਟਵਿਟਰ ਅਕਾਊਂਟ ‘ਤੇ ਹੀ ਸ਼ੇਅਰ ਕੀਤਾ ਸੀ ਅਤੇ ਉਸਤੋਂ ਬਾਅਦ ਉਨ੍ਹਾਂ ‘ਤੇ ਹੋ ਰਹੀਆਂ ਟਿੱਪਣੀਆ ਦਾ ਕੋਈ ਜਵਾਬ ਵੀ ਨਹੀਂ ਦਿੱਤਾ ਸੀ।ਫਿਲਹਾਲ ਨਵਜੋਤ ਸਿੰਘ ਸਿੱਧੂ ਨੇ ਚੁੱਪੀ ਧਾਰੀ ਹੋਈ ਹੈ।
  

 

Read more