ਨਸ਼ਿਆਂ ਵਿਰੁੱਧ 6 ਮੁਕੱਦਮੇ ਦਰਜ਼, 6 ਦੋਸ਼ੀ ਗ੍ਰਿਫਤਾਰ


ਮਾਨਸਾ, 20 ਮਈ : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾਂ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ਤੇ ਆਏ ਵਿਅਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜ਼ਿਲ੍ਹੇ ਅੰਦਰ ਸਪੈਸ਼ਲ ਨਾਕਾਬੰਦੀਆਂ ਅਤੇ ਗਸ਼ਤਾਂ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਤੇ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕੀਤੇ ਗਏ ਹਨ।
    1.   ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਦੀਪਕ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਮਾਨਸਾ ਨੂੰ ਕਾਰ ਸਵਿਫਟ ਡਿਜਾਇਰ ਨੰ:ਪੀਬੀ.03ਏਪੀ—2897 ਸਮੇਤ ਕਾਬੂ ਕਰਕੇ 20 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ। ਦੂਸਰੇ ਦੋਸ਼ੀ ਵਿਨੋਦ ਕੁਮਾਰ ਪੁੱਤਰ ਲਛਮਣ ਦਾਸ ਵਾਸੀ ਮਾਨਸਾ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਦੋਨੇ ਵਿਆਕਤੀਆਂ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ।
    2.   ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਮੋਟਰਸਾਈਕਲ ਪਲਸਰ ਨੰ:ਐਚ.ਆਰ.59ਸੀ—9659 ਤੇ ਸਵਾਰ ਦੋ ਵਿਆਕਤੀਆਂ ਸਰਬਜੀਤ ਸਿੰਘ ਉਰਫ ਟਿਕਲੂ ਪੁੱਤਰ ਹਮੀਰ ਸਿੰਘ ਵਾਸੀ ਸੇਖੂਵਾਸ ਥਾਣਾ ਲਹਿਰਾ (ਸੰਗਰੂਰ) ਅਤੇ ਸਰਬਜੀਤ ਕੌਰ ਪਤਨੀ ਨਿਰਮਲ ਸਿੰਘ ਵਾਸੀ ਗਿੱਲ ਕਲਾਂ (ਬਠਿੰਡਾ) ਹਾਲ ਪੁੱਤਰੀ ਭੂਰਾ ਸਿੰਘ ਵਾਸੀ ਠੂਠਿਆਂਵਾਲੀ ਨੂੰ ਕਾਬੂ ਕਰਕੇ 15 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਮੋਟਰਸਾਈਕਲ ਨੂੰ ਕਬਜੇ ਵਿੱਚ ਲਿਆ ਗਿਆ ਜਿੰਨ੍ਹਾਂ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ।
    3.   ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਅਜੈਬ ਸਿੰਘ ਪੁੱਤਰ ਬੱਲਮ ਸਿੰਘ ਵਾਸੀ ਰੰਘੜਿਆਲ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋ ਮੌਕੇ ਤੇ ਰੇਡ ਕਰਕੇ 15 ਲੀਟਰ ਲਾਹਣ ਅਤੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
    4.   ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਹਰਮਿੰਦਰ ਸਿੰਘ ਪੁੱਤਰ ਸਮਿੰਦਰ ਸਿੰਘ ਵਾਸੀ ਸੱਦਾ ਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।
    5.   ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਜਗਦੀਸ਼ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਭਾਈ ਦੇਸਾ ਨੂੰ ਕਾਬੂ ਕਰਕੇ ਉਸ ਪਾਸੋਂ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।
    6.   ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰਾਮਪਾਲ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ ਉਸ ਪਾਸੋਂ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।
     ਐਸ.ਐਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਕੇ ਮਾਨਸਾ ਜ਼ਿਲ੍ਹੇ ਨੂੰ 100 ਫ਼ੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Read more