11 May 2021

ਪਟਿਆਲਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਤਿਆਰ ਕਰਨ ਅਤੇ ਤਸਕਰੀ ਕਰਨ ਵਾਲਿਆਂ ਵਿਰੁੱਧ 2 ਮਾਮਲੇ ਦਰਜ

ਪਟਿਆਲਾ 25 ਅਗਸਤ: ਨਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਵਿਰੁੱਧ ਪਟਿਆਲਾ ਪੁਲਿਸ ਨੇ ਅੱਜ ਕਾਰਵਾਈ ਕਰਦਿਆਂ ਐਸ.ਐਸ.ਪੀ ਵਿਕਰਮ ਜੀਤ ਦੁੱਗਲ ਦੀ ਅਗਵਾਈ ਹੇਠ ਛਾਪੇਮਾਰੀ ਕਰਕੇ ਕਈ ਥਾਵਾਂ ਤੋਂ ਲਾਹਣ ਤੇ ਸ਼ਰਾਬ ਠੇਕਾ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ 2 ਮਾਮਲੇ ਦਰਜ ਕਰਕੇ ਕੁੱਲ 300 ਲੀਟਰ ਲਾਹਣ ਤੇ 48 ਬੋਤਲਾਂ ਸ਼ਰਾਬ (ਹਰਿਆਣਾ) ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਐਸ.ਐਸ.ਪੀ. ਦੁੱਗਲ ਨੇ ਦੱਸਿਆ ਕਿ ਅੱਜ ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਪੁਲਿਸ ਚੌਕੀ ਮਵੀਂ ਕਲਾਂ, ਥਾਣਾ ਸਦਰ ਸਮਾਣਾ ਦੀ ਪੁਲਿਸ ਪਾਰਟੀ ਨੇ ਪਿੰਡ ਮਰੋੜੀ ਵਿਖੇ ਰੇਡ ਕਰਕੇ ਗੁਰਮੁੱਖ ਸਿੰਘ, ਅਮਰਜੀਤ ਸਿੰਘ ਪੁੱਤਰ ਪਿਆਰਾ ਸਿੰਘ ਪਾਸੋਂ 300 ਲੀਟਰ ਲਾਹਣ ਬਰਾਮਦ ਕੀਤੀ ਗਈ। ਐਸ.ਐਸ.ਪੀ. ਦੁੱਗਲ ਨੇ ਦੱਸਿਆ ਕਿ ਇਸੇ ਤਰਾਂ ਥਾਣਾ ਤ੍ਰਿਪੜੀ ਦੀ ਪੁਲਿਸ ਪਾਰਟੀ ਵੱਲੋਂ ਗੁਰਤੇਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਏਕਤਾ ਕਲੋਨੀ ਸ਼ਹੀਦ ਊਧਮ ਸਿੰਘ ਨਗਰ ਪਟਿਆਲਾ ਨੂੰ ਕਾਬੂ ਕਰਕੇ 48 ਬੋਤਲਾਂ ਸ਼ਰਾਬ (ਹਰਿਆਣਾ) ਬਰਾਮਦ ਕੀਤੀਆਂ ਗਈਆਂ।

Spread the love

Read more

© Copyright 2021, Punjabupdate.com