Thursday 26 November 2020

ਪਟਿਆਲਾ ਜ਼ਿਲ੍ਹੇ ਦੇ 66 ਸਰਕਾਰੀ ਸਕੂਲਾਂ ਦੇ ਨਤੀਜੇ ਸੌ ਫੀਸਦੀ ਰਹੇ

- Posted on 24 July 2020

ਪਟਿਆਲਾ 24 ਜੁਲਾਈ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ‘ਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ। ਜ਼ਿਲ੍ਹੇ ਦੇ 110 ਸਕੂਲਾਂ ‘ਚੋਂ 66 ਸਕੂਲਾਂ ਦੇ ਨਤੀਜੇ ਸੌ ਫੀਸਦੀ ਰਹੇ ਹਨ। ਇਸ ਤਰ੍ਹਾਂ 60 ਫੀਸਦੀ ਸਕੂਲਾਂ ਦੀ ਕਾਰਗੁਜ਼ਾਰੀ ਸੌ ਫੀਸਦੀ ਰਹੀ ਹੈ, ਜੋ ਜ਼ਿਲ੍ਹੇ ਲਈ ਵੱਡੇ ਮਾਣ ਵਾਲੀ ਗੱਲ ਹੈ।
ਨਤੀਜਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ ਨੇ ਦੱਸਿਆ ਕਿ ਸੌ ਫੀਸਦੀ ਨਤੀਜਿਆਂ ਵਾਲੇ ਸਕੂਲਾਂ ‘ਚ ਦੋ ਸਕੂਲ ਅਜਿਹੇ ਹਨ ਜਿੰਨ੍ਹਾਂ ‘ਚ 200 ਤੋਂ ਵਧੇਰੇ ਵਿਦਿਆਰਥੀਆਂ ਨੇ ਅਤੇ 9 ਸਕੂਲ ਅਜਿਹੇ ਹਨ ਜਿਨ੍ਹਾਂ ‘ਚੋਂ 100 ਤੋਂ ਵਧੇਰੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਪਾਸ ਕੀਤੀ। ਉਨ੍ਹਾਂ ਦੱਸਿਆ ਕਿ 50 ਸਕੂਲ ਅਜਿਹੇ ਹਨ, ਜਿਨ੍ਹਾਂ ‘ਚ 40 ਤੋਂ ਵਧੇਰੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਪਾਸ ਕੀਤੀ। ਸਰਕਾਰੀ ਸਕੂਲਾਂ ਦੇ ਨਤੀਜਿਆਂ ‘ਚ ਪਿਛਲੇ ਵਰ੍ਹੇ ਨਾਲੋਂ ਲਗਭਗ 6 ਫੀਸਦੀ ਵਾਧਾ ਹੋਇਆ ਹੈ।
ਸੌ ਫੀਸਦੀ ਨਤੀਜੇ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸੀਂਗਣ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਬੜੇ ਮਾਣ ਦੀ ਗੱਲ ਹੈ ਸਾਡੇ ਸਰਕਾਰੀ ਸਕੂਲਾਂ ‘ਚ ਜੋ ਸਹੂਲਤਾਂ ਉਪਲਬਧ ਹਨ, ਉਹ ਨਿੱਜੀ ਸਕੂਲਾਂ ‘ਚ ਨਹੀਂ ਮਿਲਦੀਆਂ, ਜਿਸ ਕਰਕੇ ਹੁਣ ਹਰ ਬੱਚਾ ਮੁਫਤ ‘ਚ ਮਿਆਰੀ ਸਿੱਖਿਆ ਹਾਸਿਲ ਕਰ ਸਕਦਾ ਹੈ। ਸਰਕਾਰੀ ਗਰਲਜ਼ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਨਾਲ ਜੁੜੇ ਸਮਾਜ ਸੇਵਕ ਸ੍ਰੀ ਗੋਪਾਲ ਸਿੰਗਲਾ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਯਤਨਾਂ ਸਦਕਾ, ਇਨ੍ਹਾਂ ਦਾ ਮਿਆਰ ਬਹੁਤ ਉੱਚਾ ਹੋ ਚੁੱਕਿਆਂ ਹੈ, ਜਿਸ ਕਾਰਨ ਵਿਦਿਆਰਥੀਆਂ ਦੀ ਗਿਣਤੀ ‘ਚ ਵੱਡਾ ਵਾਧਾ ਹੋਇਆ ਹੈ ਅਤੇ ਸਕੂਲਾਂ ਦੇ ਨਤੀਜੇ ਵੀ ਸ਼ਾਨਦਾਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖਿਆ ਦੇ ਖੇਤਰ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।
ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸੁਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਅਜੋਕੇ ਸਰਕਾਰੀ ਸਕੂਲ ਪੂਰੀ ਤਰ੍ਹਾਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ, ਜਿਸ ਸਦਕਾ ਇੰਨ੍ਹਾਂ ਦੇ ਨਤੀਜਿਆਂ ‘ਚ ਵਾਧਾ ਹੋਣਾ ਸੁਭਾਵਿਕ ਹੈ। ਇਸ ਲਈ ਵਿਭਾਗ ਦੇ ਅਧਿਕਾਰੀ ਤੇ ਅਧਿਆਪਕਾਂ ਦੀ ਤਾਰੀਫ ਕਰਨੀ ਬਣਦੀ ਹੈ। ਦੀਪਕ ਕੁਮਾਰ ਚੇਅਰਮੈਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਦੀ ਹਰ ਪੱਖੋਂ ਬਦਲੀ ਦਿੱਖ ਨੇ ਮਾਪਿਆਂ ਦਾ ਸਕੂਲਾਂ ਪ੍ਰਤੀ ਵਿਸ਼ਵਾਸ਼ ਵਧਾਇਆ ਹੈ। ਅਜੋਕੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦਾ ਸਰਵਪੱਖੀ ਵਿਕਾਸ ਹੋਣ ਦਾ ਪੂਰਾ ਮਾਹੌਲ ਬਣ ਚੁੱਕਿਆ ਹੈ ਅਤੇ ਇੰਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਦਾ ਸੁਨਹਿਰੀ ਦੌਰ ਸ਼ੁਰੂ ਹੋ ਚੁੱਕਿਆ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com