Tuesday 24 November 2020

ਪਰਨੀਤ ਕੌਰ ਨੇ 12ਵੀਂ ਦੇ ਨਾਨ ਮੈਡੀਕਲ ਗਰੁੱਪ ‘ਚ ਪਟਿਆਲਾ ਜ਼ਿਲ੍ਹੇ ‘ਚੋਂ ਅੱਵਲ ਰਹੀ ਸੋਨਲ ਨੂੰ ਵੀਡੀਓ ਕਾਲ ਕਰਕੇ ਦਿੱਤੀ ਮੁਬਾਰਕਬਾਦ

- Posted on 24 July 2020

-ਅਗਲੀ ਪੜ੍ਹਾਈ ਲਈ ਦਾਖਲੇ ਸਬੰਧੀਂ ਹਰ ਸੰਭਵ ਮਦਦ ਕਰਨ ਦਾ ਦਿੱਤਾ ਭਰੋਸਾ
-ਲੋਕ ਸਭਾ ਮੈਂਬਰ ਨੇ ਪਟਿਆਲਾ ਜ਼ਿਲ੍ਹੇ ਦੇ 12ਵੀਂ ਪਾਸ ਕਰਕੇ ਅੱਗੇ ਵਧਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਪਟਿਆਲਾ, 24 ਜੁਲਾਈ:


ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਬਾਰਵੀਂ ਜਮਾਤ ਦੇ ਨਤੀਜਿਆਂ ‘ਚ ਮੱਲਾਂ ਮਾਰਨ ਵਾਲੇ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਸ੍ਰੀਮਤੀ ਪਰਨੀਤ ਕੌਰ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਕੰਨਿਆ ਸਕੂਲ, ਪੁਰਾਣੀ ਪੁਲਿਸ ਲਾਇਨ ਦੀ ਨਾਨ-ਮੈਡੀਕਲ ਗਰੁੱਪ ‘ਚੋਂ 98.22 ਫੀਸਦੀ ਅੰਕ ਲੈਕੇ ਪਟਿਆਲਾ ਜ਼ਿਲ੍ਹੇ ‘ਚੋਂ ਅੱਵਲ ਰਹਿਣ ਵਾਲੀ ਵਿਦਿਆਰਥਣ ਸੋਨਲ ਨੂੰ ਵੀਡੀਓ ਕਾਲ ਕਰਕੇ ਮੁਬਾਰਕਬਾਦ ਵੀ ਦਿੱਤੀ।
ਜ਼ਿਲ੍ਹੇ ‘ਚ ਪ੍ਰਾਪਤ ਕੀਤੀ ਉਪਲੱਬਧੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਨੇ ਹੋਣਹਾਰ ਵਿਦਿਆਰਥਣ ਸੋਨਲ ਦੀ ਹੌਂਸਲਾ ਅਫ਼ਜਾਈ ਕਰਦਿਆਂ, ਜਿੱਥੇ ਉਸਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ ਉਥੇ ਹੀ ਸੋਨਲ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਬੀ.ਐਸ.ਸੀ. ਦੀ ਕੀਤੀ ਜਾਣ ਵਾਲੀ ਅਗਲੇਰੀ ਪੜ੍ਹਾਈ ਬਾਬਤ ਜਾਣਕਾਰੀ ਹਾਸਲ ਕਰਦਿਆਂ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ।
ਜਿਕਰਯੋਗ ਹੈ ਕਿ ਵਿਦਿਅਰਥਣ ਸੋਨਲ ਪੁੱਤਰੀ ਸ੍ਰੀ ਅਮਨਦੀਪ, ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਹੈ, ਜਿਸ ਨੇ ਆਪਣੇ ਮਾਪਿਆਂ ਸਮੇਤ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸ੍ਰੀਮਤੀ ਪਰਨੀਤ ਕੌਰ ਨੇ ਇਸ ਵਿਦਿਆਰਥਣ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਕੇ ਉਸਨੂੰ ਭਵਿੱਖ ‘ਚ ਵੀ ਇਸੇ ਤਰ੍ਹਾਂ ਮੱਲਾਂ ਮਾਰਨ ਲਈ ਹੱਲਾਸ਼ੇਰੀ ਵੀ ਦਿੱਤੀ।
ਇਸਦੇ ਨਾਲ ਹੀ ਵਿਦਿਆਰਥਣ ਵੱਲੋਂ ਆਪਣੀ ਪੜ੍ਹਾਈ ਦੌਰਾਨ ਆਪਣੀ ਸਿਹਤ ਦਾ ਖਿਆਲ ਨਾ ਰੱਖਣ ਕਰਕੇ ਦੋ ਸਾਲਾਂ ‘ਚ 20 ਕਿੱਲੋ ਵਜਨ ਘਟ ਜਾਣ ਬਾਰੇ ਦੱਸਣ ‘ਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਸਿਹਤ ਦਾ ਵੀ ਪੂਰਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਇਸ ਨੌਜਵਾਨ ਉਮਰ ‘ਚ ਕਸਰਤਾਂ ਕਰਕੇ ਆਪਣੀ ਸਿਹਤ ਵੀ ਨਾਲੋ-ਨਾਲ ਬਣਾਉਣੀ ਚਾਹੀਦੀ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com