ਪੀ ਏ ਯੂ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 12 ਮਾਰਚ ਨੂੰ

ਫਰੀਦਕੋੋਟ 06 ਮਾਰਚ 

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋੋਂ ਮਿਤੀ 12 ਮਾਰਚ,2020 ਨੂੰ ਖੇਤਰੀ ਖੋੋਜ ਕੇਂਦਰ, ਫਰੀਦਕੋੋਟ ਵਿਖੇ ਕਰਵਾਏ ਜਾ ਰਹੇ ਕਿਸਾਨ ਮੇਲੇ ਨੂੰ ਵਧੀਆਂ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਤਿਆਰੀਆਂ ਸਰਗਰਮੀ ਨਾਲ ਚੱਲ ਰਹੀਆਂ ਹਨ | ਇਹ ਜਾਣਕਾਰੀ ਨਿਰਦੇਸ਼ਕ, ਪੀ ਏ ਯੂ ਖੇਤਰੀ ਖੋਜ ਕੇਂਦਰ, ਫਰੀਦਕੋਟ ਡਾ: ਪੰਕਜ ਰਾਠੌਰ ਨੇ ਦਿੱਤੀ  |

ਉਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ | ਉਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ  | ਉਨਾਂ ਦੱਸਿਆ ਕਿ ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ  | ਉਨਾਂ ਦੱਸਿਆ ਕਿ ਇਸ ਮੌੌਕੇ ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਂਮ ਦਾ ਪ੍ਰਬੰਧ ਵੀ ਹੋਵੇਗਾ  |  ਉਨਾਂ ਹੋਰ ਦੱਸਿਆ ਕਿ ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ  ਡਾ: ਕੁਲਵੀਰ ਸਿੰਘ, ਦੇ ਮੋਬਾਇਲ ਨੰਬਰ 94177-83052 ਅਤੇ ਦਫ਼ਤਰ ਦੇ ਲੈਂਡਲਾਈਨ ਟੈਲੀਫੂਨ ਨੰਬਰ 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ |

Read more