ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਲਗਾਏ ਜਾਣਗੇ ਜੈਮਰ – ਰਮਨ ਬਹਿਲ

ਚੰਡੀਗੜ•, 30 ਦਸੰਬਰ : ਅੱਜ ਇੱਥੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਪ੍ਰਧਾਨਗੀ ਹੇਠ ਹੋਈ ਤੀਜੀ ਬੋਰਡ ਮੀਟਿੰਗ ਦੌਰਾਨ ਬੋਰਡ ਦੀ ਪਾਰਦਰਸ਼ਤਾ ਬਣਾਏ ਰੱਖਣ ਦੀ ਵਚਨਬੱਧਤਾ ਨੂੰ ਪ੍ਰਗਟਾਉਂਦਿਆਂ ਸ੍ਰੀ ਬਹਿਲ ਨੇ ਦੱਸਿਆ ਕਿ ਪ੍ਰੀਖਿਆਵਾਂ ਵਿੱਚ ਨਕਲ ਰੋਕਣ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਜੈਮਰ ਲਗਾਏ ਜਾਣਗੇ ਜਿਸ ਨਾਲ ਪ੍ਰੀਖਿਆ ਦੌਰਾਨ ਇਲੈਕਟ੍ਰੋਨਿਕ ਉਪਕਰਨਾਂ ਦੀ ਵਰਤੋਂ ਨਾਲ ਨਕਲ ਦੀ ਸੰਭਾਵਨਾ ਨਹੀਂ ਰਹੇਗੀ।

ਉਨ•ਾਂ  ਅੱਗੇ ਦੱਸਿਆ ਕਿ ਪ੍ਰੀਖਿਆ ਦੌਰਾਨ ਪ੍ਰਖਿਆਰਥੀਆਂ ਦੀ ਪਹਿਚਾਣ ਲਈ ਬਾਇਓਮੈਟ੍ਰਿਕ ਮਸ਼ੀਨਾਂ ਦੀ ਵਰਤੋਂ ਵੀ ਕੀਤੀ ਜਾਵੇਗੀ ਤਾਂ ਜੋ ਪ੍ਰੀਖਿਆਰਥੀ ਦੀ ਸਹੀ ਪਹਿਚਾਣ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪੰਜਾਬ ਭਵਨ, ਨਵੀਂ ਦਿੱਲੀ ਵਿਖੇ ਵੱਖ ਵੱਖ ਕੈਟੇਗਰੀ ਦੀਆਂ 16 ਅਸਾਮੀਆਂ ਭਰਨ ਦੀ ਪ੍ਰਕਿਰਆਿ ਨੂੰ ਮਨਜ਼ੂਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਦਫ਼ਤਰੀ ਕੰਮ-ਕਾਜ ਦਾ ਜਾਇਜ਼ਾ ਵੀ ਲਿਆ ਗਿਆ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬੋਰਡ ਦੇ ਮੈਂਬਰ ਸ੍ਰੀ ਜਸਪਾਲ ਸਿੰਘ ਢਿੱਲੋਂ, ਸ੍ਰੀ ਰਜ਼ਨੀਸ ਸਹੋਤਾ, ਸ੍ਰੀਮਤੀ ਰੋਮਿਲਾ ਬਾਂਸਲ, ਸ੍ਰੀ ਭੁਪਿੰਦਰਪਾਲ ਸਿੰਘ, ਸ੍ਰੀ ਰਵਿੰਦਰਪਾਲ ਸਿੰਘ, ਸ੍ਰੀ ਅਮਰਜੀਤ ਸਿੰਘ ਵਾਲੀਆ, ਸ੍ਰੀ ਹਰਪ੍ਰਤਾਪ ਸਿੰਘ ਸਿੱਧੂ, ਸ੍ਰੀ ਕੁਲਦੀਪ ਸਿੰਘ ਕਾਹਲੋ, ਸ੍ਰੀ ਸ਼ਮਸਾਦ ਅਲੀ ਅਤੇ ਬੋਰਡ ਦੇ ਹੋਰ ਅਧਿਕਾਰੀ ਮੌਜੂਦ ਸਨ।

Read more