ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਨਿੱਜੀ ਮੋਬਾਈਲ ਨੰਬਰ ਨੂੰ ਹੈਲਪ ਲਾਈਨ ਵਜੋਂ ਜਾਰੀ ਕੀਤਾ

ਚੰਡੀਗੜ੍ਹ, 19 ਸਤੰਬਰ: ਪੰਜਾਬ ਰਾਜ ਦੀਆਂ ਮਹਿਲਾਵਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਨਿੱਜੀ ਮੋਬਾਈਲ ਨੰਬਰ ਨੂੰ ਹੈਲਪ ਲਾਈਨ ਵਜੋਂ ਜਾਰੀ ਕੀਤਾ ਗਿਆ ਹੈ।

        ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਦੇ ਧਿਆਨ ਵਿਚ ਆਇਆ ਸੀ ਕਿ ਮਹਿਲਾਵਾਂ ਨੂੰ ਸ਼ਿਕਾਇਤ ਦਰਜ਼ ਕਰਵਾਉਣ ਵਿਚ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਚਿੱਠੀ ਪੱਤਰ ਰਾਹੀਂ ਸ਼ਿਕਾਇਤ ਦਰਜ਼ ਕਰਵਾਉਣ ਵਿਚ ਸਮਾਂ ਲੱਗ ਜਾਂਦਾ ਹੈ ਜਿਸ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੇ ਆਪਣਾ ਨਿੱਜੀ ਮੋਬਾਈਲ ਨੰਬਰ ਨੂੰ 88659-00064 ਹੈਲਪ-ਲਾਈਨ ਨੰਬਰ ਵਜੋਂ ਜਾਰੀ ਕਰਨ ਦਾ ਫੈਸਲਾ ਲਿਆ ਹੈ।

        ਬੁਲਾਰੇ ਨੇ ਦੱਸਿਆ ਕਿ ਮਹਿਲਾਵਾਂ ਆਪਣੀ ਸ਼ਿਕਾਇਤ ਇਸ ਨੰਬਰ ’ਤੇ ਦਰਜ਼ ਕਰਵਾ ਸਕਦੀਆਂ ਹਨ।

Read more