ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ, 2019 ਦੀਆਂ ਪ੍ਰਯੋਗੀ ਪ੍ਰੀਖਿਆਵਾਂ ਦੀ ਡੇਟ-ਸ਼ੀਟ ਜਾਰੀ

ਐੱਸ.ਏ.ਐੱਸ ਨਗਰ, 16 ਜਨਵਰੀ (  ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2018-19 ਦੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਸਾਲਾਨਾ ਪ੍ਰੀਖਿਆਵਾਂ, ਸਮੇਤ ਓਪਨ ਸਕੂਲ, ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਰਗੁਜਾਰੀ ਵਧਾਉਣ ਆਦਿ ਦੇ ਪ੍ਰੀਖਿਆਰਥੀਆਂ ਲਈ ਪ੍ਰਯੋਗੀ ਪ੍ਰੀਖਿਆਵਾਂ ਦੀ ਡੇਟ-ਸ਼ੀਟ ਜਾਰੀ ਕਰ ਦਿੱਤੀ ਗਈ ਹੈ| 

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ਼੍ਰੀ ਪ੍ਰਸ਼ਾਤ ਕੁਮਾਰ ਗੋਇਲ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪ੍ਰਯੋਗੀ ਪ੍ਰੀਖਿਆ ਮਿਤੀ 05-04-2019 ਤੋਂ ਮਿਤੀ 13-04-2019 ਤੱਕ ਹੋਣਗੀਆਂ ਅਤੇ ਇਹ ਪ੍ਰੀਖਿਆਵਾਂ ਜਿਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਪੱੜਦੇ ਹਨ, ਉਨ੍ਹਾਂ ਸਕੂਲਾਂ ਵਿੱਚ ਹੀ ਕਰਵਾਈਆਂ ਜਾਣਗੀਆਂ| ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ  www.pseb.ac.in  ਤੇ ਉਪਲਬਧ ਹੈ ਅਤੇ ਡੇਟਸ਼ੀਟ ਸਬੰਧੀ ਵਿਸਤ੍ਰਿਤ ਸੂਚਨਾ ਨਾਲ ਨੱਥੀ ਹੈ |

New Doc 2019-01-15(1)

Read more