ਪੰਜਾਬ ਸਰਕਾਰ ਵੱਲੋਂ 11 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ•, 8 ਨਵੰਬਰ: ਪੰਜਾਬ ਸਰਕਾਰ ਨੇ 11 ਨਵੰਬਰ, 2019 (ਸੋਮਵਾਰ) ਨੂੰ ਸੂਬੇ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 11 ਨਵੰਬਰ, 2019 ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਹੋਵੇਗੀ।

Read more