ਪੰਜਾਬ ਸਰਕਾਰ ਵੱਲੋਂ 21 ਅਕਤੂਬਰ ਨੂੰ ਹਰਿਆਣਾ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਲਈ ਛੁੱਟੀ ਦਾ ਐਲਾਨ

ਚੰਡੀਗੜ•, 17 ਅਕਤੂਬਰ : ਹਰਿਆਣਾ ਵਿਖੇ ਹੋ ਰਹੀਆਂ ਵਿਧਾਨ ਸਭਾ ਚੋਣਾਂ, 2019 ਨੂੰ ਮੁੱਖ ਰੱਖਦੇ ਹੋਏ ਕੋਈ ਵੀ ਸਰਕਾਰੀ ਅਧਿਕਾਰੇ/ਕਰਮਚਾਰੀ ਹਰਿਆਣਾ ਰਾਜ ਦੇ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨਾ/ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਵੋਟਰ ਕਾਰਡ ਪੇਸ਼ ਕਰਕੇ ਸਬੰਧਿਤ ਅਧਿਕਾਰੀ ਤੋਂ 21 ਅਕਤੂਬਰ, 2019 ਦਿਨ ਸੋਮਵਾਰ ਦੀ ਸਪੈਸ਼ਲ ਛੁੱਟੀ ਲੈ ਸਕੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਿੱਤੀ ਅਤੇ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿਚੋਂ ਕੱਟੀ ਨਹੀਂ ਜਾਵੇਗੀ। ਇਸ ਸਬੰਧੀ ਅਧਿਸੂਚਨਾਂ ਜਾਰੀ ਕਰ ਦਿੱਤੀ ਗਈ ਹੈ।

Read more