12 Jun 2021
Punjabi Hindi

ਫੰਡਾਂ ਸਮੇਤ ਅਨਾਜ ਤੇ ਮਿਡ ਡੇ ਮੀਲ ਯੋਜਨਾ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ‘ਚ ਕੋਈ ਕਮੀ ਨਹੀਂ-ਸਿੱਖਿਆ ਮੰਤਰੀ

ਪਟਿਆਲਾ, 24 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਮਿਡ ਡੇ ਮੀਲ ਯੋਜਨਾ ਤਹਿਤ 15.79 ਲੱਖ ਲਾਭਪਾਤਰੀ ਵਿਦਿਆਰਥੀਆਂ ਨੂੰ ਅਨਾਜ ਮੁਹੱਈਆ ਕਰਵਾਉਣ ਲਈ ਇਸ ਸਾਲ 30 ਜੂਨ ਤੱਕ ਲੋੜੀਂਦਾ ਅਨਾਜ ਉਪਲਬੱਧ ਕਰਵਾਇਆ ਜਾ ਚੁੱਕਾ ਹੈ। ਸਿੱਖਿਆ ਮੰਤਰੀ, ਸਕੂਲੀ ਵਿਦਿਆਰਥੀਆਂ ਨੂੰ ਅਨਾਜ ਨਾ ਵੰਡੇ ਜਾਣ ਦੀਆਂ ਮੀਡੀਆ ਦੇ ਇੱਕ ਹਿੱਸੇ ‘ਚ ਛਪੀ ਰਿਪੋਰਟ ‘ਤੇ ਆਪਣੀ ਪ੍ਰਤੀਕ੍ਰਿਆ ਦੇ ਰਹੇ ਸਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਭੋਜਨ ਪਕਾਉਣ ਦੀ ਲਾਗਤ ਵਜੋਂ 37.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ‘ਚੋਂ 23 ਕਰੋੜ ਰੁਪਏ ਪਹਿਲਾਂ ਹੀ ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ‘ਚ ਪੁਆ ਦਿੱਤਾ ਗਿਆ ਹੈ। ਬਾਕੀ ਰਹਿੰਦਾ 14 ਕਰੋੜ ਰੁਪਏ, ਸਕੂਲਾਂ ਕੋਲ, ਵਿਦਿਆਰਥੀਆਂ ਦੇ ਖਾਤੇ ਖੋਲ੍ਹਣ ਲਈ ਬਕਾਇਆ ਹੈ।
ਸਿੱਖਿਆ ਮੰਤਰੀ ਨੇ ਹੋਰ ਕਿਹਾ ਕਿ ਜ਼ਿਲ੍ਹਾ ਸਿੱਖਿਆ ਦਫ਼ਤਰਾਂ ‘ਚੋਂ ਭੋਜਨ ਪਕਾਉਣ ਦੀ ਲਾਗਤ ਬੈਂਕ ਖਾਤਿਆਂ ‘ਚ ਸਿੱਧੇ ਤਬਦੀਲ ਕਰਨ ਸਬੰਧੀਂ ਪ੍ਰਾਪਤ ਹੋਏ ਸੁਝਾਵਾਂ ਅਤੇ ਮੁਸ਼ਕਿਲਾਂ ਦਾ ਨੋਟਿਸ ਲੈਂਦਿਆਂ ਰਾਜ ਸਰਕਾਰ ਨੇ ਵਿਦਿਆਰਥੀਆਂ ਨੂੰ ਅਨਾਜ ਦੀ ਵੰਡ ਸਬੰਧੀਂ ਇਹ ਮੁੱਦਾ 8 ਜੁਲਾਈ ਨੂੰ ਕੇਂਦਰ ਸਰਕਾਰ ਕੋਲ ਵੀ ਉਠਾਉਂਦਿਆਂ ਭੋਜਨ ਪਕਾਉਣ ਦੀ ਲਾਗਤ ਦੀ ਅਦਾਇਗੀ ਨਗ਼ਦ ਕਰਨ ਲਈ ਅਗਿਆ ਮੰਗੀ ਹੈ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਣਕਿਆਸੀ ਕੋਵਿਡ-19 ਦੀ ਮਹਾਂਮਾਰੀ ਕਰਕੇ ਅਨੇਕਾਂ ਮੁਸ਼ਕਿਲਾਂ ਦੇ ਬਾਵਜੂਦ ਸਕੂਲੀ ਅਧਿਆਪਕਾਂ ਨੇ ਕਾਬਲੇ ਤਾਰੀਫ਼ ਕੰਮ ਕੀਤਾ ਹੈ, ਭਾਵੇਂ ਉਹ ਆਨ ਲਾਇਨ ਕਲਾਸਾਂ ਹੋਣ, ਕਿਤਾਬਾਂ ਦੀ ਵੰਡ ਹੋਵੇ ਜਾਂ ਲਾਭਪਾਤਰੀ ਵਿਦਿਆਰਥੀਆਂ ਦੇ ਘਰਾਂ ਤੱਕ ਅਨਾਜ ਵੰਡਣ ਦਾ ਮਾਮਲਾ ਹੋਵੇ। ਸ੍ਰੀ ਸਿੰਗਲਾ ਨੇ ਹੋਰ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਅਨਾਜ ਸਬੰਧੀਂ ਲੋੜ ਦੇ ਸਨਮੁੱਖ ਸਰਕਾਰ ਕੋਲ ਫੰਡਾਂ, ਭੋਜਨ ਅਤੇ ਵਚਨਬੱਧਤਾ ‘ਚ ਕੋਈ ਕਮੀ ਨਹੀਂ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 8230 ਮੀਟ੍ਰਿਕ ਟਨ ਅਨਾਜ ਉਪਲਬਧ ਹੈ ਜਦੋਂਕਿ ਇਸ ਸਬੰਧੀਂ 70.70 ਕਰੋੜ ਰੁਪਏ ਦੇ ਬਿਲ ਖ਼ਜ਼ਾਨੇ ‘ਚ ਜਮ੍ਹਾ ਕਰਵਾਏ ਜਾ ਚੁੱਕੇ ਹਨ ਅਤੇ ਇਹ ਰਾਸ਼ੀ 15 ਅਗਸਤ 2020 ਤੱਕ ਅਨਾਜ ਦੀ ਵੰਡ ਲਈ ਵਾਧੂ ਹੈੇ।

Spread the love

Read more

12 Jun 2021
ਬਰਨਾਲਾ ਜ਼ਿਲ੍ਹਾ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਲੇਖ ਮੁਕਾਬਲੇ ‘ਚ ਭਾਗੀਦਾਰੀ ਪੱਖੋਂ ਸੂਬੇ ਭਰ ‘ਚੋਂ ਅੱਵਲ ਬਰਨਾਲਾ,12 ਜੂਨ ਸਕੂਲ ਸਿੱਖਿਆ ਵਿਭਾਗ ਵੱਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਕਰਵਾਏ ਗਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲੇਖ ਮੁਕਾਬਲਿਆਂ ‘ਚ ਪ੍ਰਤੀ ਬਲਾਕ ਭਾਗੀਦਾਰੀ ਪੱਖੋਂ ਜ਼ਿਲ੍ਹਾ ਬਰਨਾਲਾ ਸੈਕੰਡਰੀ ਵਰਗ ਵਿੱਚੋਂ ਸੂਬੇ ਭਰ ‘ਚੋਂ ਪਹਿਲੇ ਸਥਾਨ ‘ਤੇ ਰਿਹਾ ਜਦਕਿ ਪ੍ਰਾਇਮਰੀ ਵਰਗ ਵਿੱਚੋਂ ਤੀਜੇ ਸਥਾਨ ‘ਤੇ ਰਿਹਾ। ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਗਾਮੀ ਵਰ੍ਹੇ ਮਨਾਏ ਜਾ ਰਹੇ ਦੇਸ਼ ਦੇ 75 ਸਾਲਾ ਆਜ਼ਾਦੀ ਸਮਾਗਮ ਨੂੰ ਸਮਰਪਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਆਨਲਾਈਨ ਲੇਖ ਮੁਕਾਬਲਿਆਂ ‘ਚ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ 1 ਜੂਨ ਤੋਂ 10 ਜੂਨ ਤੱਕ ਕਰਵਾਏ ਇਨ੍ਹਾਂ ਮੁਕਾਬਲਿਆਂ ‘ਚ ਜਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਭਾਗੀਦਾਰੀ ਪੱਖੋਂ ਸ਼ਾਨਦਾਰ ਪੁਜੀਸ਼ਨਾਂ ਦੀ ਪ੍ਰਾਪਤੀ ਨਾਲ ਜਿਲ੍ਹੇ ਦੇ ਮਾਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਪਹਿਲੀ ਤੋਂ ਬਾਰਵੀਂ ਜਮਾਤਾਂ ਲਈ ਤਿੰਨ ਵਰਗਾਂ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਵਿੱਚ ਕਰਵਾਏ ਗਏ। ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹਾ ਪ੍ਰਤੀ ਬਲਾਕ 659 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਸੂਬੇ ਭਰ ਵਿੱਚੋਂ ਪਹਿਲੇ ਨੰਬਰ ‘ਤੇ ਰਿਹਾ, ਜਦਕਿ ਪ੍ਰਾਇਮਰੀ ਵਰਗ ‘ਚ ਪ੍ਰਤੀ ਬਲਾਕ 164 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਤੀਜੇ ਸਥਾਨ ‘ਤੇ ਰਿਹਾ। ਮੁਕਾਬਲਿਆਂ ਦੇ ਸਹਾਇਕ ਨੋਡਲ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਰਗ ‘ਚ ਜ਼ਿਲ੍ਹੇ ਦੇ ਕੁੱਲ 1976 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪ੍ਰਾਇਮਰੀ ਵਰਗ ਵਿੱਚ 492 ਵਿਦਿਆਰਥੀਆਂ ਵੱਲੋਂ ਸ਼ਿਰਕਤ ਕੀਤੀ ਗਈ।
© Copyright 2021, Punjabupdate.com