ਭਗੌੜੇ ਮੁਲਜ਼ਮਾਂ ਦੇ ਮੁੱਦੇ ‘ਤੇ ‘ਆਪ’ ਵੱਲੋਂ ਵਾਕਆਊਟ

ਚੰਡੀਗੜ•, 20 ਫਰਵਰੀ, 2019

ਆਮ ਆਦਮੀ ਪਾਰਟੀ (ਆਪ) ਵਿਧਾਇਕਾਂ ਨੇ ਬੁੱਧਵਾਰ ਨੂੰ ਭਗੌੜੇ ਮੁਲਜ਼ਮਾਂ ਦੇ ਮੁੱਦੇ ‘ਤੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕੀਤਾ।

ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਵੱਲੋਂ ਪੁੱਛੇ ਗਏ ਸਵਾਲ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਰਫ਼ਤ ਜਵਾਬ ਦਿੰਦੇ ਹੋਏ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਪੁਲਸ ਵੱਲੋਂ 7353 ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿੱਤਾ ਹੈ। ਜਿੰਨਾ ਨੂੰ ਫੜਨ ਲਈ ਗਜ਼ਟਿਡ ਅਫ਼ਸਰਾਂ ਦੀ ਨਿਗਰਾਨੀ ‘ਚ ਪੀ.ਓ. ਸੈੱਲ ਸਥਾਪਿਤ ਕਰਨ ਸਮੇਤ ਕਈ ਕਦਮ ਚੁੱਕੇ ਜਾਂਦੇ ਹਨ। ਇਸ ‘ਤੇ ਜ਼ਿਮਨੀ ਸਵਾਲ ਕਰਦਿਆਂ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਇੰਨੇ ਭਗੌੜਿਆਂ ਜੇ ਖੁੱਲ•ਾ ਘੁੰਮਣ ਨਾਲ ਅਪਰਾਧਾਂ ‘ਚ ਕਮੀ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਇਸ ਲਈ ਸਾਰੇ ਭਗੌੜਿਆਂ ਦੀਆਂ ਫ਼ੋਟੋਆਂ ਜਨਤਕ ਥਾਵਾਂ ‘ਤੇ ਲਗਾਈਆਂ ਜਾਣ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਭਗੌੜੇ ਸਿਆਸੀ ਪੁਸ਼ਤ ਪਨਾਹੀ ‘ਚ ਹਨ।

ਉਨ•ਾਂ ਕਿਹਾ ਕਿ ਬੁਢਲਾਡਾ ਤੋਂ ਕਾਂਗਰਸ ਦੀ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਗੱਡੀ ਚਲਾਉਣ ਵਾਲਾ ਪੀ.ਏ. ਵੀ ਭਗੌੜਾ ਘੋਸ਼ਿਤ ਮੁਲਜਮ ਹੈ ਪਰੰਤੂ ਪੁਲਸ ਉਸਨੂੰ ਫੜ ਨਹੀਂ ਰਹੀ। 

ਭਗੌੜੇ ਮੁਲਜ਼ਮਾਂ ਨੂੰ ਕਾਬ ਕਰਨ ਲਈ ਬ੍ਰਹਮ ਮਹਿੰਦਰਾ ਵੱਲੋਂ ਤਸੱਲੀਬਖ਼ਸ਼ ਜਵਾਬ ਨਾ ਮਿਲਣ ‘ਤੇ ‘ਆਪ’ ਵਿਧਾਇਕ ਭੜਕ ਗਏ ਅਤੇ ਉਨ•ਾਂ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕੀਤਾ।

ਵਾਕਆਊਟ ਕਰਨ ਵਾਲੇ ‘ਆਪ’ ਵਿਧਾਇਕਾਂ ‘ਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮੀਤ ਹੇਅਰ, ਜਗਦੇਵ ਸਿੰਘ ਕਮਾਲੂ, ਕੰਵਰ ਸੰਧੂ, ਜੈ ਸਿੰਘ ਰੌੜੀ, ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਪਿਰਮਲ ਸਿੰਘ ਸ਼ਾਮਲ ਸਨ।

   

Read more