ਭਾਰਤੀ ਚੋਣ ਕਮਿਸ਼ਨ ਵੱਲੋਂ ਵਿਕਰਮਜੀਤ ਦੁੱਗਲ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ

ਚੰਡੀਗਡ੍ਹ, 17 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਬੀ. ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵਿਕਰਮਜੀਤ ਦੁੱਗਲ, ਆਈ.ਪੀ.ਐਸ. (ਤੇਲੰਗਾਨਾ-2007) ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਤੁਰੰਤ ਅਹੁਦਾ ਸੰਭਾਲਣ ਦਾ ਹੁਕਮ ਦਿੱਤਾ ਹੈ ਅਤੇ ਅਧਿਕਾਰੀ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।

Read more