ਮਨਜਿੰਦਰ ਸਿੰਘ ਸਿਰਸਾ ਨੇ ਮੋਰਚਾ ਕੀਤਾ ਫਤਿਹ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ

ਪੰਜਾਬਅੱਪਡੇਟ ਡਾਟ ਕਾਮ

ਨਵੀਂ ਦਿੱਲੀ, 15 ਮਾਰਚ

ਸੀਨੀਅਰ ਅਕਾਲੀ ਆਗੂ ਅਤੇ ਦਿੱਲੀ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਅਹੁਦੇਦਾਰਾਂ ਦੀ ਹੋਈ ਚੋਣ ਵਿਚ ਸਿਰਸਾ ਨੂੰ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ, ਬੀਬੀ ਰਣਜੀਤ ਕੌਰ ਨੂੰ ਸੀਨੀਅਰ ਵਾਈਸ ਪ੍ਰਧਾਨ, ਕੁਲਵੰਤ ਸਿੰਘ ਬਾਠ ਨੂੰ ਵਾਈਸ ਪ੍ਰਧਾਨ, ਹਰਵਿੰਦਰ ਸਿੰਘ ਕੇਪੀ ਨੂੰ ਜੁਆਇੰਟ ਸੈਕਟਰੀ ਚੁਣਿਆ ਗਿਆ ਹੈ। 

ਇੱਥੇ ਇਹ ਦੱਸਣਯੋਗ ਹੈ ਕਿ ਸਿਰਸਾ ਦੇ ਵਿਰੋਧੀਆਂ ਵਲੋਂ ਉਨ੍ਹਾਂ ਨੂੰ ਪ੍ਰਧਾਨ ਬਣਨ ਤੋਂ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਸੀ ਪ੍ਰੰਤੂ ਉਹ ਆਖ਼ਰ ਵਿਰੋਧੀਆਂ ਨੂੰ ਮਾਤ ਦੇਣ ਵਿਚ ਕਾਮਯਾਬ ਰਹੇ। 

Read more