ਮਨਜੀਤ ਸਿੰਘ ਢੇਸੀ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲਿਆ

Punjab Update

ਫ਼ਰੀਦਕੋਟ, 11ਸਤੰਬਰ :  ਮਨਜੀਤ ਸਿੰਘ ਢੇਸੀ ਪੀ ਪੀ ਐਸ ਨੇ ਫ਼ਰੀਦਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਵਰਨਣਯੋਗ ਹੈ ਕਿ ਸ. ਢੇਸੀ ਇਸ ਤੋਂ ਪਹਿਲਾਂ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਜੀ ਆਇਆ ਕਿਹਾ ਗਿਆ ਅਤੇ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆੱਨਰ ਪੇਸ਼ ਕੀਤਾ ਗਿਆ। 

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਫ਼ਰੀਦਕੋਟ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ । ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਆਮ ਲੋਕਾਂ ਨਾਲ ਦੋਸਤਾਨਾਂ ਸਬੰਧ ਬਣਾ ਕੇ ਰੱਖੇ ਜਾਣ ਤਾਂ ਜੋ ਆਮ ਲੋਕ ਬਿਨਾਂ ਕਿਸੇ ਝਿਜਕ ਤੋਂ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰ ਸਕਣ। ਸ. ਢੇਸੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਆਪਣੀਆਂ ਸੇਵਾਵਾਂ ਫ਼ਰੀਦਕੋਟ ਦੀ ਪਵਿੱਤਰ ਧਰਤੀ ਤੇ ਨਿਭਾਉਣ ਦਾ ਮੌਕਾ ਹਾਸਲ ਹੋਇਆ। ਉਨ੍ਹਾਂ ਕਿਹਾ ਕਿ  ਬਾਬਾ ਸ਼ੇਖ ਫ਼ਰੀਦ ਜੀ ਦੇ ਮੇਲੇ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਅਤੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਇਸ ਮੌਕੇ ਐਸ ਪੀ (ਹੈਡਕੁਆਟਰ) ਸ. ਭੁਪਿੰਦਰ ਸਿੰਘ ਫਰੀਦਕੋੋਟ , ਐਸ ਪੀ (ਡੀ) ਸ. ਸੇਵਾ ਸਿੰਘ ਮੱਲੀ , ਡੀ ਐਸ ਪੀ (ਡੀ) ਸ਼੍ਰੀ ਜਸਤਿੰਦਰ ਸਿੰਘ,ਡੀ ਐਸ ਪੀ ਸ਼੍ਰੀ ਅਵਤਾਰ ਚੰਦ, ਡੀ ਐਸ ਪੀ ਸ. ਬਲਕਾਰ ਸਿੰਘ ਕੋੋਟਕਪੂਰਾ ਆਦਿ ਤੋਂ ਇਲਾਵਾ ਦਫ਼ਤਰੀ ਅਮਲਾ ਵੀ ਹਾਜ਼ਰ ਸੀ। 

Read more