ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝੀਵਾਲਤਾ ਮਾਰਚ ਦਾ ਆਯੋਜਨ

ਪਟਿਆਲਾ 8 ਨਵੰਬਰ: ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੇ ਸਟਾਫ ਅਤੇ 550 ਵਿਦਿਆਰਥੀਆਂ ਨੇ ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਦੀ ਅਗਵਾਈ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝੀਵਾਲਤਾ ਮਾਰਚ ਕੱਢਿਆ ਗਿਆ| ਜਿਸ ਦਾ ਆਰੰਭ ਸਕੂਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਾਬ ਸ਼ੌਕਤ ਅਹਿਮਦ ਪਰੇ ਨੇ ਝੰਡੀ ਦਿਖਾ ਕੇ ਕੀਤਾ| ਇਸ ਮੌਕੇ ਜਨਾਬ ਸ਼ੌਕਤ ਅਹਿਮਦ ਪਰੇ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਰਾਹੀਂ ਜੋ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ, ਉਸ ਦੇ ਚਲਦਿਆਂ ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਉੱਦਮ ਸ਼ਲਾਘਾਯੋਗ ਹੈ| ਉਨ੍ਹਾਂ ਕਿਹਾ ਕਿ ਗੁਰੁ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਇਹ ਸਮਾਗਮ ਖਾਸ ਤੌਰ ‘ਤੇ ਨਵੀਂ ਪੀੜ੍ਹੀ ਦੀਆਂ ਭਾਈਚਾਰਕ ਸਾਂਝਾ ਮਜਬੂਤ ਕਰੇਗਾ| ਉਨ੍ਹਾਂ ਕਿਹਾ ਕਿ ਵਿਦਿਆਰਥੀ ਹੀ ਸਾਡਾ ਭਵਿੱਖ ਹਨ ਅਤੇ ਉਨ੍ਹਾਂ ‘ਚ ਸਾਂਝੀਵਾਲਤਾ, ਭਾਈਚਾਰਕ ਤੇ ਸਮਾਜਿਕ ਸਾਂਝਾ ਪੈਦਾ ਕਰਨ ਲਈ ਗੁਰੁ ਸਾਹਿਬਾਨ ਦੀ ਬਾਣੀ ਬਹੁਤ ਵੱਡੀ ਭੂਮਿਕਾ ਨਿਭਾ ਸਕਦੀ ਹੈ| ਇਸ ਕਰਕੇ ਵਿਦਿਆਰਥੀਆਂ ਨੂੰ ਗੂਰੂ ਸਾਹਿਬਾਨ ਦੀ ਬਾਣੀ ਅਤੇ ਉਪਦੇਸ਼ਾਂ ਨਾਲ ਜੋੜਨਾ ਸਮੇਂ ਦੀ ਮੰਗ ਹੈ| ਪ੍ਰਿੰ. ਤੋਤਾ ਸਿੰਘ ਚਹਿਲ ਨੇ ਜਨਾਬ ਪਰੇ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਅਮਲ ਕਰਕੇ, ਦੇਸ਼ ਦੇ ਚੰਗੇ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ| ਲੈਕਚਰਾਰ ਮਨਜੀਤ ਸਿੰਘ ਨੇ ਸਭ ਦਾ ਧੰਨਵਾਦ ਕੀਤਾ|

ਇਸ ਮਾਰਚ ਦੇ ਪਹਿਲੇ ਪੜਾਅ ਤਹਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਜਥੇਦਾਰ ਗੁਰਚਰਨ ਸਿੰਘ ਤੇ ਸਾਥੀਆਂ ਨੇ ਸਵਾਗਤ ਕੀਤਾ| ਉਨ੍ਹਾਂ ਗੁਰੁ ਘਰ ਦੀ ਤਰਫੋਂ ਮਾਰਚ ਦੀ ਅਗਵਾਈ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਸਿਰੋਪਾਓ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ| ਤੀਸਰੇ ਪੜਾਅ ਤਹਿਤ ਮਾਰਚ ‘ਚ ਸ਼ਾਮਲ ਪ੍ਰਮੁੱਖ ਸ਼ਖਸ਼ੀਅਤਾਂ ਨੇ ਮਾਲ ਰੋਡ ਸਥਿਤ ਈਦਗਾਹ ਵਿਖੇ ਸਿਜਦਾ ਕੀਤਾ| ਅਖੀਰ ‘ਚ ਕਾਲੀ ਮਾਤਾ ਦੇ ਮੰਦਿਰ ਵਿਖੇ ਮੁੱਖ ਪੁਜਾਰੀ ਜੀ ਨੇ ਫੁੱਲਾਂ ਦੇ ਹਾਰ ਪਾ ਕੇ ਮਾਰਚ ਦਾ ਸਵਾਗਤ ਕੀਤਾ ਅਤੇ ਵਧੀਆ ਉਪਰਾਲੇ ਲਈ ਸਕੂਲ ਦੀ ਸ਼ਲਾਘਾ ਕੀਤੀ| ਅਖੀਰ ‘ਚ ਪ੍ਰਿੰ. ਤੋਤਾ ਸਿੰਘ ਚਹਿਲ ਨੇ ਮਾਰਚ ਦੇ ਸਕੂਲ ਪੁੱਜਣ ‘ਤੇ ਸਮੂਹ ਸਟਾਫ, ਵਿਦਿਆਰਥੀਆਂ, ਪ੍ਰਸ਼ਾਸ਼ਨ ਤੇ ਪੁਲਿਸ ਦਾ ਮਾਰਚ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ|

Read more