ਮਾਨਸਾ ਤੋਂ ਆਪ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ-AAP rebel MLA in Punjab Nazar Singh Manshahia joins Congress.

ਵਿਧਾਇਕੀ ਤੋਂ ਅਸਤੀਫਾ ਦੇ ਕੇ ਮਾਨਸਾ ਤੋਂ ਮੁੜ ਲੜਣਗੇ ਜ਼ਿਮਨੀ ਚੋਣ
ਚੰਡੀਗੜ੍ਹ, 25 ਅਪ੍ਰੈਲ
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੂੰ ਵੱਡਾ ਝਟਕਾ ਦਿੰਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮਾਨਸ਼ਾਹੀਆ ਨੇ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਮੌਜ਼ੂਦਗੀ ਵਿਚ ਕਾਂਗਰਸ ਪਾਰਟੀ ਜੁਆਇੰਨ ਕੀਤਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਵਿਚ ਪੂਰੇ ਮਾਣ ਸਨਮਾਨ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਕੇਜਰੀਵਾਲ ਦਾ ਝਾੜੂ ਪੰਜਾਬ ਵਿਚ ਤੀਲਾ-ਤੀਲਾ ਹੋ ਚੁੱਕਿਆ ਹੈ। ਰਹਿੰਦੀ ਖਹੂੰਦੀ ਕਸਰ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਕੱਢ ਦੇਣਗੇ।

Read more