21 Apr 2021

ਮਿਸ਼ਨ ਫਤਿਹ ਤਹਿਤ ਸਰਹੱਦੀ ਖੇਤਰ’ ਚ ਦੂਜੇ ਗੇੜ ਦੀ ਜਾਗਰੂਕਤਾ ਮੁਹਿੰਮ ਸ਼ੁਰੂ

ਫਿਰੋਜ਼ਪੁਰ 25 ਜੁਲਾਈ 2020

                    ਪੰਜਾਬ ਸਰਕਾਰ ਵੱਲੋ ਕੋਰੋਨਾ ਮਹਾਮਾਰੀ ਖਿਲਾਫ਼ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ. ਗੁਰਪਾਲ ਸਿੰਘ ਚਾਹਲ ਆਈ ਏ ਐੱਸ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਹੱਦੀ ਖੇਤਰ  ਦੇ ਪਿੰਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਦੀ ਅਗਵਾਈ ਵਿੱਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ।ਜਿਸ ਤਹਿਤ ਸਕੂਲ ਅਧਿਆਪਕਾਂ ਦੀਆਂ ਵੱਖ ਵੱਖ ਟੀਮਾਂ ਵੱਲੋਂ ਤੇ ਰਾਸ਼ਟਰੀ ਸੇਵਾ  ਯੋਜਨਾ (ਐਨ ਐਸ ਐਸ ) ਦੇ ਵਲੰਟੀਅਰ ਦੇ ਸਹਿਯੋਗ ਨਾਲ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਟੀਮਾਂ ਨੇ ਵੱਖ ਵੱਖ ਏਰੀਆਂ ਵਿੱਚ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਦੇ ਜਾਗਰੂਕਤਾ ਪੰਫਲੈਟ ਵੀ ਵੰਡੇ।

      ਐਨ ਐਸ ਐਸ ਦੇ ਪ੍ਰੋਗਰਾਮ ਅਫਸਰ ਸੁਖਵਿੰਦਰ ਸਿੰਘ ਲੈਕਚਰਾਰ ਨੇ ਲੋਕਾਂ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮਾਸਕ ਪਹਿਨਣਸਮਾਜਿਕ ਦੂਰੀ ਬਣਾਈ ਰੱਖਣਹੱਥ ਧੋਣ ਆਦਿ ਸਾਵਧਾਨੀਆਂ ਨੂੰ ਅਪਣਾਉਣ ਲਈ ਕਿਹਾ। ਉਨ੍ਹਾਂ ਲੋਕਾਂ ਨੂੰ ਬਿਨ੍ਹਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਣ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਫਿਲਹਾਲ ਸਾਡੇ ਕੋਲ ਇੱਕ ਹੀ ਤਰੀਕਾ ਹੈ ਤੇ ਉਹ ਹੈ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਨਾ ਕਰਨਾ।

      ਇਸ ਦੌਰਾਨ ਵੱਖ ਵੱਖ ਟੀਮਾਂ ਵੱਲੋ  ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਅਤੇ ਇਸ ਦੀ ਮਹੱਤਤਾ ਬਾਰੇ ਵੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੂੰ ਕੋਵਾ ਐਪ ਤੇ ਸਰਕਾਰ ਦੇ ਮਿਸ਼ਨ ਫਤਿਹ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਇਸ ਤੇ ਚੱਲ ਰਹੀ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ  ਨੂੰ ਜਾਗਰੂਕ ਕਰਨ ਲਈ  ਪਿੰਡ ਦੀਆਂ ਵੱਖ ਵੱਖ ਥਾਵਾਂ ਤੇ ਮਾਸਕ ਪਹਿਨਣਹੱਥ ਧੋਣਸੋਸ਼ਲ ਡਿਸਟੈਂਸਿੰਗ ਰੱਖਣ ਸਬੰਧੀ ਆਕ੍ਰਸ਼ਿਤ ਚਾਰਟ ਵਿਦਿਆਰਥੀਆਂ ਵੱਲੋ ਬਣਾ ਕੇ ਵੀ ਲਗਵਾਏ ਗਏ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਕੇ ਇਸ ਵਾਇਰਸ ਤੋਂ ਆਪਣਾ ਬਚਾ ਕਰ ਸਕਣ ।

Read more