21 Apr 2021

ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵੱਲੋਂ ਸਬ ਸੈਂਟਰ ਗੱਟੀ ਰਾਜੋ ਕੇ ਵਿਖੇ ਖਾਂਸੀ, ਜ਼ੁਕਾਮ, ਬੁਖਾਰ, ਵਰਗੇ ਲੱਛਣਾਂ ਵਾਲੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਭਰੇ ਗਏ

ਫਿਰੋਜ਼ਪੁਰ 23 ਜੁਲਾਈ 2020 : ਮਿਸ਼ਨ ਫਤਿਹ ਤਹਿਤ ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣਾ ਯੋਗਦਾਨ ਪਾ ਕੇ ਲੋਕਾਂ ਨੂੰ ਘਰ-ਘਰ ਜਾ ਕੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਸੀਨੀਅਰ ਮੈਡੀਕਲ ਅਫ਼ਸਰ ਡਾ਼ ਰਜਿੰਦਰ ਮਨਚੰਦਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਸਬ ਸੈਂਟਰ ਗੱਟੀ ਰਾਜੋ ਕੇ ਵਿਖੇ ਖਾਂਸੀ, ਜ਼ੁਕਾਮ, ਬੁਖਾਰ, ਵਰਗੇ ਲੱਛਣਾਂ ਵਾਲੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਭਰੇ ਗਏ। ਜਿਨ੍ਹਾਂ ਦੀ ਆਸ਼ਾ ਵਰਕਰਾਂ ਵੱਲੋਂ ਪੁਸ਼ਟੀ ਕੀਤੀ ਗਈ ਸੀ। ਇਸ ਮੌਕੇ ਐੱਲ,ਟੀ ਮੁਕੇਸ਼ ਕੁਮਾਰ, ਸੀ,ਐੱਚ.ਓ ਸਿਵਲਕਸ਼ਨਾ, ਮਨਜੀਤ ਕੁਮਾਰ, ਪੂਨਮ ਆਸ਼ਾ ਵਰਕਰ, ਅਤੇ ਆਸ਼ਾ ਫੈਸਲੀਟਰ ਪਰਮਜੀਤ ਕੌਰ ਵੀ ਹਾਜ਼ਰ ਸਨ।

ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਿਰੋਜ਼ਪੁਰ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮਿਸ਼ਨ ਫਤਿਹ ਤਹਿਤ ਆਸ਼ਾ ਵਰਕਰ ਵਲੋਂ ਘਰ ਘਰ ਜਾ ਕੇ ਸ਼ੱਕੀ ਮਰੀਜ਼ਾ ਦਾ ਸਰਵੇ ਕਰਕੇ ਇਕ ਲਿਸਟ ਤਿਆਰ ਕੀਤੀ ਗਈ ਜਿਨ੍ਹਾਂ ਦੇ ਸਿਹਤ ਵਿਭਾਗ ਵੱਲੋਂ ਸੈਂਪਲ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕੋਰੋਨਾ ਵਾਇਰਸ ਮਹਾਂਮਾਰੀ ਤੇ ਜਿੱਤ ਪਾਉਣ ਲਈ ਸਾਨੂੰ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਸਾਨੂੰ ਘਰ ਤੋਂ ਬਾਹਰ ਜਾਣ ਸਮੇਂ ਮੂੰਹ ਤੇ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ, ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਭੀੜ ਵਾਲੀ ਥਾਂ ਤੇ ਨਹੀਂ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਸਾਨੂੰ ਸਾਰਿਆ ਨੂੰ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀ ਰੋਕਕਾਮ ਤੇ ਲੱਛਣਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੋਕੇ ਪਿੰਡ ਦੇ ਸਰਪੰਚ ਲਾਲ ਸਿੰਘ, ਕੁਲਵੰਤ ਸਿੰਘ ਸੰਧੂ, ਬਾਜ਼ ਸਿੰਘ, ਸੁਬੇਗ ਸਿੰਘ, ਬਲਵਿੰਦਰ ਸਿੰਘ, ਅਤੇ ਪਿੰਡ ਦੇ ਲੋਕ ਹਾਜ਼ਰ ਸਨ।

Read more