ਮੀਂਹ ਰੁਕਣ ਤੋਂ ਬਾਅਦ ਵੀ ਰੁਕ ਨਹੀਂ ਰਹੀਆਂ ਬਠਿੰਡਾ ਵਾਸੀਆਂ ਦੀਆਂ ਮੁਸ਼ਕਿਲਾਂ

Gurwinder Singh Sidhu

ਪਿਛਲੇ ਕੁਝ ਦਿਨਾਂ ਵਿੱਚ ਬਠਿੰਡੇ ਵਿੱਚ ਭਾਰੀ ਮੀਂਹ ਕਾਰਨ ਹੜਾਂ ਜਿਹੇ ਹਲਾਤ ਪੈਦਾ ਹੋ ਗਏ ਸਨ।ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।ਹੁਣ ਬੇਸ਼ਕ ਮੀਂਹ ਰੁਕਣ ਤੋਂ ਬਾਅਦ ਪਾਣੀ ਦਾ ਨਿਕਾਸ ਭਾਵੇਂ ਹੋ ਗਿਆ ਹੈ, ਪਰ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿੱਚ ਤਿੰਨ ਤੋਂ ਚਾਰ ਫੁੱਟ ਤੱਕ ਪਾਣੀ ਭਰ ਗਿਆ ਸੀ।ਜਿਸ ਕਾਰਨ ਲੋਕਾਂ ਨੂੰ ਘਰਾਂ ਵਿੱਚੋ ਪਾਣੀ ਬਾਹਰ ਕੱਢਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਾਣੀ ਦੇ ਕਾਰਨ ਲੋਕਾਂ ਦਾ ਘਰੇਲੂ ਅਤੇ ਦੁਕਾਨਾਂ ਦੇ ਸਮਾਨ ਦਾ ਭਾਰੀ ਨੁਕਸਾਨ ਹੋਇਆ ਹੈ।ਮੀਂਹ ਤੋਂ ਬਾਅਦ ਹੁਣ ਧੁੱਪ ਨਿਕਲਣ ਦੇ ਕਾਰਨ ਕੁਝ  ਲੋਕਾਂ ਦੇ ਘਰਾਂ ਵਿੱਚ ਤਰੇੜਾਂ ਆ ਗਈਆ ਹਨ, ਜੋ ਕਿ ਲੋਕਾਂ ਲਈ ਪ੍ਰੁੇਸ਼ਾਨੀ ਦਾ ਸਬੱਬ ਬਣੀਆਂ ਹੋਇਆ ਹਨ।ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਨੂੰ ਖਾਲੀ ਕਰਨਾ ਲਈ ਮਜਬੂਰ ਹੋਣਾ ਪੈ ਰਿਹਾ ਹੈ।ਇਸਤੋਂ ਇਲਾਵਾ ਸ਼ਹਿਰ ਦੀਆਂ ਗਲੀਆਂ ਵਿੱਚ ਖੜੇ ਗੰਦੇ ਪਾਣੀ ਵਿੱਚੋਂ ਬਦਬੂ ਮਾਰਨ ਲੱਗੀ ਹੈ, ਜਿਸ ਕਾਰਨ ਲੋਕਾਂ ਦਾ ਗਲੀਆਂ ਵਿੱਚੋਂ ਲੰਘਣਾ ਮੁਸ਼ਕਿਲ ਹੋ ਗਿਆ ਹੈ।ਗਲੀਆਂ ਵਿੱਚ ਖੜੇ ਪਾਣੀ ਕਾਰਨ ਸ਼ਹਿਰ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਹੈ।ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਮੰਗ ਕੀਤੀ ਹੈ।

ਦੱਸਣਯੋਗ ਹੈ ਕਿ ਬਠਿੰਡੇ ਵਿੱਚ ਇਸ ਵਾਰ ਮੀਂਹ ਦਾ ਭਾਰੀ ਕਹਿਰ ਦੇਖਣ ਨੂੰ ਮਿਲਿਆ ਹੈ।ਜਿਸ ਕਾਰਨ ਸ਼ਹਿਰ ਦੇ ਵਿੱਚ ਪਾਣੀ ਭਰ ਗਿਆ ਸੀ।ਆਈ.ਜੀ ਅਤੇ ਡੀ.ਐਸ.ਪੀ ਦੀਆਂ ਕੋਠੀਆਂ ਵਿੱਚ ਛੇ-ਛੇ ਫੁੱਟ ਤੱਕ ਪਾਣੀ ਭਰ ਗਿਆ ਸੀ।
  

Read more