ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਦੇ ਦੇਣਗੇ ਸਿੱਧੂ ,ਟਵੀਟ ਕਰਕੇ ਦਿੱਤੀ ਜਾਣਕਾਰੀ

Gurwinder Singh Sidhu

ਪੰਜਾਬ ਸਾਬਕਾ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਦੇ ਦੇਣਗੇ।ਇਸਤੋਂ ਪਹਿਲਾਂ ਨਵਜੋਤ ਸਿੰਘ ਸਿੱਧੁ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਹੁਲ ਗਾਂਧੀ ਨੂੰ ਦੇ ਦਿੱਤਾ ਸੀ।ਇਸਦੀ ਜਾਣਕਰੀ ਅੱਜ ਉਨ੍ਹਾਂ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ।ਸਿੱਧੁੂ ਨੇ ਲਿਖਿਆ ਹੈ ਕਿ ਉਹ ਆਪਣਾ ਅਸਤੀਫ਼ਾ 10 ਜੂਨ ਨੂੰ ਕਾਂਗਰਸ ਰਾਹੁਲ ਗਾਂਧੀ ਨੂੰ ਸੋਂਪ ਦਿੱਤਾ ਸੀ।ਸਿੱਧੂ 9 ਜੂਨ ਆਖਰੀ ਬਾਅਦ ਅੱਜ ਟਵੀਟਰ ‘ਤੇ ਟਵੀਟ ਕੀਤਾ ਹੈ।


ਜ਼ਿਕਰਯੋਗ ਹੈ ਕਿ ਸਿੱਧੂ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਵਿਭਾਗ ਵਿੱਚ ਤਬਦੀਲੀ ਕਰਨ ਤੋਂ ਬਾਅਦ ਨਰਾਜ਼ ਚੱਲ ਰਹੇ ਸਨ।ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਉਸਨੂੰ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਸੀ।ਨਵਜੋਤ ਸਿੱਧੁ ਵੱਲੋਂ ਬਿਜਲੀ ਵਿਭਾਗ ਦੀ ਕੁਰਸੀ ਨਹੀਂ ਸੰਭਾਲੀ ਗਈ ਸੀ।


ਜ਼ਿਕਰਯੋਗ ਹੈ ਕਿ ਸਿੱਧੂ ਮੁਤਾਬਕ ਉਨ੍ਹਾਂ ਨੇ 10 ਜੂਨ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਹੀ ਆਪਣਾ ਅਸਤੀਫ਼ਾ ਦੇ ਦਿੱਤਾ ਸੀ।ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਲੇ ਵਿਵਾਦ ਨੂੰ ਸਲਝਾਉਣ ਲਈ ਅਹਿਮਦ ਪਟੇਲ ਦੀ ਜ਼ਿੰਮੇਵਾਰੀ ਲਗਾਈ ਸੀ।ਇਕ ਮਹੀਨੇ ਤੋਂ ਵੀ ਵੱਧ ਸਮਾਂ ਬੀਤ ਜਾਣ ਤੋਂ ਮਗਰੋਂ ਸਿੱਧੂ ਅਤੇ ਕੈਪਟਨ ਵਿਚਕਾਰ ਮਾਮਲਾ ਹੱਲ ਨਹੀਂ ਹੋ ਸਕਿਆ ਸੀ।


ਹੁਣ ਇਹ ਨਵਜੋਤ ਸਿੱਧੂ ਵੱਲੋਂ ਅਸਤੀਫ਼ਾ ਦਿੱਤਾ ਜਾਣ ਤੋਂ ਬਾਅਦ ਕਾਂਗਰਸ ਹਾਈ ਕਾਮਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੀ ਕਰਦੇ ਹਨ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਇਸ ਅਸਤੀਫ਼ੇ ਦਾ ਕੀ ਅਸਰ ਹੋਵੇਗਾ।ਇਹ ਤਾਂ ਸਮਾਂ ਆਉਣ ‘ਤੇ ਹੀ ਪਤਾ ਲੱਗੇਗਾ।

Read more