ਮੋਹਨ ਲਾਲ ਸੂਦ ਨੇ ਧਰਮਸੋਤ ਦੀ ਹਾਜ਼ਰੀ ‘ਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ•, 19 ਜੁਲਾਈ:

ਸ੍ਰੀ ਮੋਹਨ ਲਾਲ ਸੂਦ ਨੇ ਅੱਜ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਉਨ•ਾਂ ਨੇ ਆਪਣਾ ਆਹੁਦਾ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ‘ਚ ਸੰਭਾਲਿਆ।

ਸਰਕਾਰੀ ਸੇਵਾ ਤੋਂ ਬਤੌਰ ਐਸ.ਈ. ਸੇਵਾ ਮੁਕਤ ਹੋਣ ਉਪਰੰਤ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ‘ਚ ਸਰਗਰਮ ਸ੍ਰੀ ਸੂਦ ਨੇ ਅਹੁਦਾ ਸੰਭਾਲਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਦਾ ਬਤੌਰ ਚੇਅਰਮੈਨ ਦੀ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ। 

ਸ੍ਰੀ ਸੂਦ ਨੇ ਨਵੀਂ ਮਿਲੀ ਜ਼ਿੰਮੇਵਾਰੀ ਨੂੰ ਬਾਖੁਬੀ ਨਿਭਾਉਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਉਦਿਆਂ ਕਿਹਾ ਕਿ ਉਹ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ/ਸਕੀਮਾਂ ਅਨੁਸਾਰ ਵਿੱਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ‘ਤੇ ਉੱਪਰ ਚੁੱਕਣ ਲਈ ਭਰਪੂਰ ਯਤਨ ਕਰਨਗੇ।

ਇਸ ਮੌਕੇ ਸਮਾਜਿਕ ਨਿਆਂ ਵਿਭਾਗ, ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਹਾਜ਼ਰ ਸਨ। 

Read more