Thursday 26 November 2020

ਰਾਜ ਪੱਧਰੀ ਵੈਬੀਨਾਰ ‘ਚ ਪਟਿਆਲਾ ਦੇ 1423 ਨੌਜਵਾਨਾਂ ਨੇ ਲਿਆ ਭਾਗ

- Posted on 25 July 2020

ਪਟਿਆਲਾ, 25 ਜੁਲਾਈ:
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਕੋਵਿਡ-19 ਤੋਂ ਬਾਅਦ ਨੌਕਰੀਆਂ ਲਈ ਚੁਣੌਤੀਆਂ ਤੇ ਸੰਭਾਵਨਾਵਾਂ ਵਿਸ਼ੇ ‘ਤੇ ਆਪਣੀ ਕਿਸਮ ਦਾ ਪਹਿਲਾ ਰਾਜ ਪੱਧਰੀ ਵੈਬੀਨਾਰ ਕਰਵਾਇਆ ਗਿਆ, ਜਿਸ ਵਿੱਚ ਪਟਿਆਲਾ ਜ਼ਿਲ੍ਹੇ ਦੇ 1423 ਨੌਜਵਾਨਾਂ ਵੱਲੋਂ ਵੈਬੀਨਾਰ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ  ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਿੰਪੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਇਸ ਵੈਬੀਨਾਰ ਦਾ ਉਦੇਸ਼ ਨੌਜਵਾਨਾਂ ਨੂੰ ਬਦਲਦੇ ਮਾਹੌਲ ਵਿੱਚ ਉਦਯੋਗ ਦੀਆਂ ਜ਼ਰੂਰਤਾਂ ਮੁਤਾਬਕ ਆਪਣੇ ਆਪ ਨੂੰ ਤਿਆਰ ਕਰ ਸਕਣ ਅਤੇ ਰੋਜ਼ਗਾਰ ਹਾਸਲ ਕਰ ਸਕਣ ਬਾਰੇ ਜਾਗਰੂਕ ਕਰਨਾ ਹੈ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਵੈਬੀਨਾਰ ‘ਚ ਸੂਬੇ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਪੈਦਾ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬਦਲਦੇ ਸਮੇਂ ਅਨੁਸਾਰ ਸੂਬਾ ਸਰਕਾਰ ਵੱਲੋਂ ਵੀ ਰੋਜ਼ਗਾਰ ਪੈਦਾ ਕਰਨ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਕੋਰੋਨਾ ਮਹਾਂਮਾਰੀ ਕਰਕੇ ਦਰਪੇਸ਼ ਚੁਣੌਤੀਆਂ ਦੇ ਬਾਵਜੂਦ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਚੰਗੇ ਮੌਕੇ ਪ੍ਰਦਾਨ ਕਰਨ ਲਈ ਸਿਰਤੋੜ ਯਤਨ ਕਰ ਰਿਹਾ ਹੈ। ਰੋਜ਼ਗਾਰ ਉਤਪਤੀ ਮੰਤਰੀ ਨੇ ਵੱਖ-ਵੱਖ ਵਿਸ਼ਿਆਂ ‘ਤੇ ਨਿਯਮਤ ਤੌਰ ‘ਤੇ ਅਜਿਹੇ ਹੋਰ ਵੈਬੀਨਾਰ ਲਗਾਉਣ ਦਾ ਐਲਾਨ ਵੀ ਕੀਤਾ ਤਾਂ ਜੋ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ।
ਵੈਬੀਨਾਰ ਦੌਰਾਨ ਮਾਈਕਰੋਸੌਫਟ, ਐਨਸਿਸ,  ਵਾਲਮਾਰਟ, ਪੈਪਸੀਕੋ, ਡੈਲ, ਐਮਾਜ਼ੌਨ ਅਤੇ ਬੀ ਐਂਡ ਡਬਲਯੂ ਐਸ.ਐਸ.ਸੀ. ਜਿਹੀਆਂ ਕੰਪਨੀਆਂ ਦੇ ਉਘੇ ਮਾਹਰਾਂ ਦੁਆਰਾ ਆਪਣੇ ਵਿਚਾਰ ਪੇਸ਼ ਕਰਦਿਆ ਆਉਣ ਵਾਲੇ 10 ਸਾਲਾਂ ਦੌਰਾਨ ਰੋਜ਼ਗਾਰ ਦੇ ਅਸੀਮ ਮੌਕਿਆਂ ਬਾਰੇ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਗਈ। ਮਾਹਰਾਂ ਨੇ ਕਿਹਾ ਕਿ ਵਿਦਿਆਰਥੀ ਆਪਣੇ ਆਪ ਨੂੰ ਉਦਯੋਗਾਂ ਦੀ ਲੋੜ ਅਨੁਸਾਰ ਤਿਆਰ ਕਰਨ ਅਤੇ ਸਭ ਤੋਂ ਵੱਧ ਲੋੜ ਹੁਨਰ ਵਿਕਾਸ ਵੱਲ ਧਿਆਨ ਦੇਣ ਦੀ ਹੈ। ਇਸ ਮੌਕੇ ਮਾਈਕਰੋਸਾਫਟ ਵੱਲੋਂ ਆਨਲਾਈਨ ਕੋਰਸਾਂ ਲਈ ਤਕਨੀਕੀ ਅਗਵਾਈ ਬਿਲਕੁਲ ਮੁਫ਼ਤ ਪ੍ਰਦਾਨ ਕਰਨ ਲਈ ਵੀ ਕਿਹਾ ਗਿਆ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸੀ.ਈ.ਓ.  ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਭਵਿੱਖ ‘ਚ ਹੋਣ ਵਾਲੇ ਵੈਬੀਨਾਰਾਂ ਦੌਰਾਨ ਹੋਰ ਵਿਦਿਆਰਥੀਆਂ ਅਤੇ ਵਿਦਿਅਕ ਸੰਸਥਾਵਾਂ ਨੂੰ ਨਾਲ ਜੋੜਿਆ ਜਾਵੇਗਾ ਤਾਂ ਜੋ ਮਾਹਰਾਂ ਪਾਸੋਂ ਜਾਣਕਾਰੀ ਪ੍ਰਾਪਤ ਕਰਕੇ ਨੌਜਵਾਨਾਂ ਰੋਜ਼ਗਾਰ ਦੇ ਮੌਕਿਆਂ ਸਬੰਧੀ ਹੋਰ ਸੁਚੇਤ ਹੋ ਸਕਣ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com