03 March 2021 11:30 am
Kinno

ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ

- Posted on 19 January 2021

 

ਪਟਿਆਲਾ, 19 ਜਨਵਰੀ: ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 25 ਜਨਵਰੀ 2021 ਨੂੰ ਗਿਆਰਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ  ਕਮ- ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਹਰ ਸਾਲ 25 ਜਨਵਰੀ ਨੂੰ ਮਨਾਏ ਜਾਂਦੇ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਬਹੁ-ਤਕਨੀਕੀ ਕਾਲਜ (ਲੜਕੀਆਂ) ਵਿਖੇ ਮਨਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਤਹਿਸੀਲ ਪੱਧਰ, ਉਪ ਮੰਡਲ ਮੈਜਿਸਟ੍ਰੇਟ ਅਤੇ ਬੂਥ ਪੱਧਰ ‘ਤੇ ਬੂਥ ਦੇ ਸਬੰਧਤ ਬੂਥ ਲੈਵਲ ਅਫ਼ਸਰਾਂ ਵਲੋਂ ਵੀ ਮਨਾਇਆ ਜਾਵੇਗਾ।  ਸਮਾਗਮ ਦੌਰਾਨ ਆਮ ਲੋਕਾਂ ਅਤੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਸਮਾਗਮ ਦੌਰਾਨ ਯੁਵਾ ਵੋਟਰਾਂ ਨੂੰ ਉਨ੍ਹਾਂ ਦੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ ਅਤੇ ਅੱਵਲ ਆਏ ਵਿਦਿਆਰਥੀਆਂ ਨੂੰ ਵਾਜਬ ਇਨਾਮ ਦਿੱਤੇ ਜਾਣਗੇ।

ਇਸ ਮੌਕੇ ਯੋਗਤਾ ਮਿਤੀ 01.01.2021 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪਹਿਲੀ ਵਾਰ ਵੋਟਰ ਵਜੋਂ ਦਰਜ ਹੋਏ ਯੁਵਾ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੋਟਰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣੇ ਹਨ ਅਤੇ ਹਾਜ਼ਰ ਆਏ ਸਮੂਹ ਦੀ ਹਾਜ਼ਰੀ ਵਿੱਚ ਆਪਣੀਆਂ ਵੋਟਾਂ ਬਣਵਾਉਣ ਅਤੇ ਇਨ੍ਹਾਂ ਵੋਟਾਂ ਨੂੰ ਆਪਣੀ ਸਮਝ ਅਨੁਸਾਰ ਸਹੀ ਇਸਤੇਮਾਲ ਕਰਨ ਲਈ ਪ੍ਰਣ ਵੀ ਲਿਆ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ ਮਿਤੀ 01.01.2021 ਨੂੰ 18 ਸਾਲ ਦੀ ਹੋ ਗਈ ਹੈ ਅਤੇ ਉਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਹੈ ਤਾਂ ਆਪਣੀ ਵੋਟ ਬਣਵਾਉਣ ਸਬੰਧੀ ਫਾਰਮ ਨੰ: 06 ਭਰਕੇ ਆਪਣੇ ਏਰੀਏ ਦੇ ਬੂਥ ਲੈਵਲ ਅਫਸਰ ਜਾਂ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਵਿਖੇ ਜਮ੍ਹਾ ਕਰਵਾ ਦੇਣ ਜਾਂ ਭਾਰਤ ਚੋਣ ਕਮਿਸ਼ਨ ਦੀ ਵੈਬ ਸਾਈਟ ਲਿੰਕ nvsp.in  ‘ਤੇ ਲਾਗ ਇੰਨ ਕਰਕੇ ਆਨ ਲਾਈਨ ਫਾਰਮ ਨੰ:6 ਭਰ ਦੇਣ ਤਾਂ ਜੋ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਇਨ੍ਹਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਆਪਣੀਆਂ ਵੋਟਾਂ ਦਾ ਆਪਣੀ ਸਮਝ ਅਨੁਸਾਰ ਸਹੀ ਅਤੇ ਸੁਚੱਜੇ ਢੰਗ ਨਾਲ ਇਸਤੇਮਾਲ ਕਰਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਕੇ ਇਸ ਵਿੱਚ ਆਪਣੀ ਭਾਗੀਦਾਰੀ ਨਿਭਾਉਣ ਅਤੇ ਇਸ ਨੂੰ ਹੋਰ ਮਜਬੂਤ ਕਰਨ ਵਿੱਚ ਸਹਿਯੋਗ ਕਰਨ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com
-->