ਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨਾਂ ਵਿੱਚ ਨੌਕਰੀ ਲਈ ਚਾਹਵਾਨ ਨੌਜਵਾਨਾਂ ’ਚੋਂ 50 ਫ਼ੀਸਦੀ ਨੂੰ ਰੁਜ਼ਗਾਰ ਹਾਸਲ ਹੋਇਆ

·         13 ਫਰਵਰੀ ਤੋਂ ਸ਼ੁਰੂ ਹੋਏ ਹਨ ਰੁਜ਼ਗਾਰ ਮੇਲੇ

·         ਮੁੱਖ ਮੰਤਰੀ ਨੇ ਰੁਜ਼ਗਾਰ ਉਤਪਤੀ ਵਿਭਾਗ ਨੂੰ ‘ਘਰ-ਘਰ ਰੁਜ਼ਗਾਰ ਸਕੀਮ’ ਤਹਿਤ ਆਪਣੇ ਯਤਨ ਹੋਰ ਤੇਜ਼ ਕਰਨ ਲਈ ਆਖਿਆ

ਚੰਡੀਗੜ, 15 ਫਰਵਰੀ:

                ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਪੰਜਾਬ ਵਿੱਚ ਹਾਲ ਹੀ ਵਿੱਚ ਲੱਗੇਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨਾਂ ਵਿੱਚ ਪ੍ਰਾਈਵੇਟ ਕੰਪਨੀਆਂ ਵੱਲੋਂ 5748 ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਲਈ ਚੁਣਿਆ ਗਿਆ ਜਦਕਿ 357 ਹੋਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰਮੁਹੱਈਆ ਕਰਵਾਉਣ ਵਿੱਚ ਸਹਾਇਤਾ ਕੀਤੀ ਗਈ।

                13 ਅਤੇ 14 ਫਰਵਰੀ ਨੂੰ 17 ਜ਼ਿਲਿਆਂ ਅੰਮਿ੍ਰਤਸਰ, ਬਠਿੰਡਾ, ਫਾਜ਼ਿਲਕਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਸੰਗਰੂਰ ਅਤੇ ਮੁਹਾਲੀ ਤੋਂ ਇਲਾਵਾਬਰਨਾਲਾ ਬਠਿੰਡਾ, ਫਾਜ਼ਿਲਕਾ, ਮੋਗਾ, ਪਠਾਨਕੋਟ, ਮਲੋਟ (ਸ੍ਰੀ ਮੁਕਤਸਰ ਸਾਹਿਬ) ਅਤੇ ਤਰਨ ਤਾਰਨ ਵਿੱਚ ਲੱਗੇ ਰੁਜ਼ਗਾਰ ਮੇਲਿਆਂ ਦੌਰਾਨ ਕੁਲ 11664 ਨੌਜਵਾਨਾਂ ਦੀ ਇੰਟਰਵਿਊ ਹੋਈਜਿਨਾਂ ਵਿੱਚੋਂ 1638 ਹੋਰ ਨੌਜਵਾਨ ਵੀ ਨੌਕਰੀ ਦੇ ਯੋਗ ਪਾਏ ਗਏ।

                10 ਰੋਜ਼ਾ ਰੁਜ਼ਗਾਰ ਮੇਲਿਆਂ ਦੇ ਪਹਿਲੇ ਦੋ ਦਿਨਾਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਵਿੱਚੋਂ 50 ਫੀਸਦੀ ਨੌਜਵਾਨ ਚੁਣੇ ਗਏ। ਇਹ ਮੇਲੇ ਸਾਰੇ 22 ਜ਼ਿਲਿਆਂ ਵਿੱਚ 22 ਫਰਵਰੀ, 2019 ਤੱਕ 53 ਥਾਵਾਂ ’ਤੇ ਲਗਾਏ ਜਾ ਰਹੇ ਹਨ। ਨੌਕਰੀ ਮੇਲਿਆਂ ਦੌਰਾਨ ਮਿਲੇ ਸ਼ਾਨਦਾਰ ਹੁੰਗਾਰੇ ’ਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੂੰਆਪਣੇ ਯਤਨ ਹੋਰ ਤੇਜ਼ ਕਰਨ ਲਈ ਆਖਿਆ ਤਾਂ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣ।

                ਮੁੱਖ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ’ਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈਆਪਸੀ ਤਾਲੇਮਲ ਵਧਾਉਣ ਲਈ ਆਖਿਆ। ਉਨਾਂ ਨੇ ਨੌਕਰੀਆਂ ਅਤੇ ਉੱਦਮ ਦੇ ਮੌਕੇ ਹੋਰ ਵਧਾਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਆਖਿਆ ਤਾਂ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਸਹੂਲਤਮੁਹੱਈਆ ਕਰਵਾਈ ਜਾ ਸਕੇ।

                ਮੁੱਖ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਵੱਲੋਂ ਪ੍ਰਤੀ ਦਿਨ 700 ਨੌਜਵਾਨਾਂ ਨੂੰ ਨੌਕਰੀਆਂ ਦੀ ਦਰ ’ਤੇ ਹੁਣ ਤੱਕ ਪੰਜ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆਕਰਵਾਉਣ ਤੋਂ ਇਲਾਵਾ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਬੈਂਕਾਂ ਤੋਂ ਫੰਡਾਂ ਦਾ ਪ੍ਰਬੰਧ ਕਰਵਾਉਣ ਵਿੱਚ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਸਕੀਮ ਅਧੀਨ ਪੰਜ ਲੱਖ ਨੌਜਵਾਨਾਂਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਜਿਨਾਂ ਵਿੱਚੋਂ 37542 ਨੂੰ ਸਰਕਾਰੀ ਨੌਕਰੀਆਂ ਅਤੇ 1.41 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਨੌਕਰੀਆਂ ਹਾਸਲ ਹੋਈਆਂ ਜਦਕਿ 3.21 ਲੱਖ ਨੌਜਵਾਨਾਂ ਨੂੰ ਵੱਖ-ਵੱਖ ਸਵੈ-ਰੁਜ਼ਗਾਰ ਸਕੀਮਾਂ ਤਹਿਤ ਸਹਾਇਤਾ ਦਿੱਤੀ ਗਈ। ਸਾਰੇ ਜ਼ਿਲਿਆਂ ਵਿੱਚ ਸਥਿਤ ਜ਼ਿਲਾ ਰੁਜ਼ਗਾਰ ਅਤੇ ਉੱਦਮ ਬਿਊਰੋ ਨੌਕਰੀ ਮੰਗਣ ਵਾਲਿਆਂ ਲਈ ਨੋਡਲਸੈਂਟਰ ਵਜੋਂ ਕੰਮ ਕਰ ਰਹੇ ਹਨ।

                ਇਸ ਪ੍ਰਮੁੱਖ ਸਕੀਮ ਅਧੀਨ ਰੁਜ਼ਗਾਰ ਦੇ ਮੌਕਿਆਂ ਲਈ ਸਹਿਯੋਗ ਮੰਗਣ ਵਾਲੇ ਇੱਛੁਕ ਨੌਜਵਾਨ ਹੋਰ ਜਾਣਕਾਰੀ ਹਾਸਲ ਕਰਨ ਲਈ ghargharrozgar.punjab.gov.in ਅਤੇ  www.pbemployment.gov.in ਵੈਬਸਾਈਟਾਂ ਦੀ ਸਹਾਇਤਾ ਲੈ ਸਕਦੇ ਹਨ।

Read more