ਲੋਕਾਂ ਦੀ ਸੁਰੱਖਿਆ ਕਰਨ ਵਿੱਚ ਫੇਲ ਹੋਈ ਕਾਂਗਰਸ ਸਰਕਾਰ :ਸ਼ਵੇਤ ਮਲਿਕ

Gurwinder Singh Sidhu

ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਅੱਜ ਪੰਜਾਬ ਵਿੱਚ ਮੀਂਹ ਕਾਰਨ ਪੈਦਾ ਹੋਏ ਹਲਾਤਾਂ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਸਰਕਾਰ ਨਹੀਂ ਹੈ ਕਿਉਂਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਕਰਨ ਵਿੱਚ ਫੇਲ ਸਾਬਤ ਹੋਈ ਹੈ।ਪੰਜਾਬ ਦੇ ਸ਼ਹਿਰਾਂ ਵਿੱਚੋਂ ਪਾਣੀ ਦਾ ਨਿਕਾਸ ਨਹੀਂ ਕਰ ਸਕੀ ਜਿਸ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ।ਸ਼੍ਰੀ ਮਲਿਕ ਨੇ ਕਿਹਾ ਕਿ ਸਰਕਾਰ ਦੀ ਇਸ ਬੇਧਆਨੀ ਦਾ ਖਮਿਆਜਾ ਕਿਸਾਨਾਂ ਅਤੇ ਬੇਕੂਸਰ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮਾਂ ਇਸ ਤਰ੍ਹਾਂ ਦੇ ਹਲਾਤਾਂ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਰਹੇ ਸਨ ,ਪਰ ਕਾਂਗਰਸ ਪਾਰਟੀ ਵਿੱਚ ਕੁਰਸੀ ਲੈਣ ਦੇ ਲਈ ਆਪਸੀ ਲੜਾਈ ਚੱਲ ਰਹੀ ਹੈ।ਜਿਸ ਕਾਰਨ ਆਮ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ।ਨਵਜੋਤ ਸਿੱਧੂ ਦੇ ਅਸਤੀਫ਼ੇ ਬਾਰੇ ਉਨ੍ਹਾਂ ਕਿਹਾ ਕਿ ਉਹ ਬਿਨਾਂ ਕੰਮ ਕੀਤੇ ਤਨਖ਼ਾਹ ਲੈ ਰਹੇ ਹਨ।ਜੇਕਰ ਸਿੱਧੂ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਮੁੱਖ ਮੰਤਰੀ ਸਿੱਧੂ ਤੋਂ ਧੱਕੇ ਨਾਲ ਕੰਮ ਕਿਉਂ ਕਰਵਾਉਣਾ ਚਾਹੁੰਦੇ ਹਨ।ਉਨ੍ਹਾਂ ਪਾਰਟੀ ਹਾਈ ਕਮਾਂਡ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਹਾਈ ਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਕਮਜ਼ੋਰ ਕੀਤਾ ਜਾ ਰਿਹਾ।ਜਿਸ ਕਾਰਨ ਉਹ ਸਿੱਧੂ ਦੇ ਅਸਤੀਫ਼ੇ ਬਾਰੇ ਕੋਈ ਫ਼ੈਸਲਾ ਨਹੀਂ ਕਰ ਰਹੇ ਹਨ।

ਸ਼੍ਰੀ ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਚਲਦੀਆਂ ਸਕੀਮਾਂ ਨੂੰ ਚਾਲੂ ਰੱਖਣ ਵਿੱਚ ਅਸਮਰਥ ਹੈ।ਇਸ ਲਈ ਕਾਂਗਰਸ ਪਾਰਟੀ ਦਾ ਨਾਂ ਇਤਿਹਾਸ ਵਿੱਚ ‘ਕਾਲੇ ਅੱਖਰਾਂ’ ਵਿੱਚ ਲਿਖਿਆ ਜਾਵੇਗਾ।
        

Read more