ਲੋਕ ਸਭਾ ਚੋਣਾਂ ‘ਚ ਅਹਿਮ ਸਿਆਸੀ ਮੁੱਦਾ ਹੈ ਪੁਰਾਣੀ ਪੈਨਸ਼ਨ ਸਕੀਮ-ਭਗਵੰਤ ਮਾਨ

ਮੁਲਾਜ਼ਮ ਵਰਗ ਸਾਰੀਆਂ ਮੁੱਖ ਸਿਆਸੀ ਧਿਰਾਂ ਤੋਂ ਸਟੈਂਡ ਸਪਸ਼ਟ ਕਰਵਾਏ

ਕੇਜਰੀਵਾਲ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ ਸਮਰਥਨ

ਚੰਡੀਗੜ੍ਹ, 14 ਮਈ 2019

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਲਈ 2004 ਤੋਂ ਪਹਿਲ ਵਾਲੀ ਸਕੀਮ ਬਹਾਲ ਕਰਨ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਕਿਹਾ ਕਿ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਮੁਲਾਜ਼ਮ ਵਰਗ ਦੀ ਇਸ ਹੱਕੀ ਮੰਗ ਦਾ ਜ਼ੋਰਦਾਰ ਸਮਰਥਨ ਕਰਦੇ ਹੋਏ ਕੇਂਦਰ ਸਰਕਾਰ ‘ਤੇ ਪਹਿਲਾਂ ਹੀ ਦਬਾਅ ਬਣਾਇਆ ਹੋਇਆ ਕਿ ਕੇਂਦਰ 2004 ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਬਹਾਲ ਕਰੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੋਂ ਪਹਿਲਾਂ ਵਾਲੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਜ਼ੋਰਦਾਰ ਵਕਾਲਤ ਕਰਦੇ ਹੋਏ ਕਿਹਾ ਕਿ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਮੁਲਾਜ਼ਮਾਂ ਦੀ ਮੰਗ ‘ਤੇ ਫੁੱਲ ਚੜ੍ਹਾਉਂਦੇ ਹੋਏ 2004 ਤੋਂ ਪਹਿਲਾਂ ਵਾਲੀ ਮੁਲਾਜ਼ਮ ਪੱਖੀ ਸਕੀਮ ਬਹਾਲ ਕਰਨ ਦਾ ਫ਼ੈਸਲਾ ਲੈ ਲਿਆ ਸੀ, ਹੁਣ ਪੰਜਾਬ ਦੀ ਵਾਰੀ ਹੈ।

‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਹੋਰਨਾਂ ਵਰਗਾਂ ਵਾਂਗ ਮੁਲਾਜ਼ਮ ਵਰਗ ਨਾਲ ਵੀ ਧੋਖਾ ਕੀਤਾ ਹੈ, ਜਿਸ ਕਾਰਨ ਅੱਜ ਸਾਰੇ ਮੁਲਾਜ਼ਮ ਅਤੇ ਮੁਲਾਜ਼ਮ ਸੰਗਠਨਾਂ ਨੇ ਕੈਪਟਨ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਰੱਖਿਆ ਹੈ।

ਭਗਵੰਤ ਮਾਨ ਨੇ ਨਵੀਂ ਪੈਨਸ਼ਨ ਸਕੀਮ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਆਪਣੀ ਬੁਨਿਆਦੀ ਜ਼ਿੰਮੇਵਾਰੀਆਂ ਤੋਂ ਭੱਜ ਰਹੀਆਂ ਹਨ ਅਤੇ ਅਜਿਹੇ ਲੋਕ ਵਿਰੋਧੀ ਫ਼ੈਸਲੇ ਲੈਂਦੀਆਂ ਹਨ। ਮਾਨ ਨੇ ਠੇਕਾ ਅਤੇ ਆਊਟ ਸੋਰਸਿੰਗ ਭਰਤੀ ਦਾ ਵਿਰੋਧ ਕਰਦੇ ਹੋਏ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਭਵਿੱਖ ‘ਚ ਪੱਕੀ (ਰੈਗੂਲਰ) ਭਰਤੀ ਦੀ ਨੀਤੀ ਅਪਣਾਉਣ ਦੀ ਮੰਗ ਕੀਤੀ। ਮਾਨ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਜਾਣਬੁੱਝ ਕੇ ਲਟਕਾਉਣ ਦਾ ਦੋਸ਼ ਲਗਾਇਆ ਅਤੇ ਕਿਹਾ ਜੋ ਤਨਖ਼ਾਹ ਕਮਿਸ਼ਨ 3 ਸਾਲ ਪਹਿਲਾਂ ਬਾਦਲ ਸਰਕਾਰ ਨੂੰ ਲਾਗੂ ਕਰਨਾ ਚਾਹੀਦੀ ਸੀ, ਪਰੰਤੂ ਕੈਪਟਨ ਸਰਕਾਰ ਨੇ ਉਨ੍ਹਾਂ ਵਾਂਗ ਟਾਲ ਮਟੋਲ ਦੀ ਨੀਤੀ ਅਪਣਾਈ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਮਹਿੰਗਾਈ ਭੱਤਾ (ਡੀਏ) ਦੀਆਂ 3 ਕਿਸ਼ਤਾਂ ਦੀ ਬਕਾਇਆ ਰਾਸ਼ੀ ਲਟਕਾਉਣ ‘ਤੇ ਵੀ ਕੈਪਟਨ ਸਰਕਾਰ ਦੀ ਨਿਖੇਧੀ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਨ ਲਈ ਸਰਕਾਰ ‘ਤੇ ਸੜਕ ਤੋਂ ਲੈ ਕੇ ਸਦਨ ਤੱਕ ਦਬਾਅ ਬਣਾਏਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ 2022 ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪਹਿਲ ਦੇ ਆਧਾਰ ‘ਤੇ ਲਾਗੂ ਕਰੇਗੀ।

Read more