ਸਥਾਨਕ ਸਰਕਾਰਾਂ ਮੰਤਰੀ ਨੇ ਭਾਰੀ ਮੀਂਹ ਕਰਕੇ ਸੂਬੇ ਵਿੱਚ ਪਾਣੀ ਭਰਨ (ਵਾਟਰ ਲਾਗਿੰਗ) ਦੀ ਸਮੱਸਿਆ ਦਾ ਲਿਆ ਜਾਇਜ਼ਾ

• ਅਧਿਕਾਰੀਆਂ ਨੂੰ ਸ਼ਹਿਰਾਂ ਵਿੱਚੋਂ ਤੁਰੰਤ ਪਾਣੀ ਕੱਢਣ ਲਈ ਦਿੱਤੇ ਨਿਰਦੇਸ਼

• ਸ਼ਹਿਰੀ ਸਥਾਨਕ ਇਕਾਈਆਂ ਨੂੰ ਸ਼ਹਿਰੀਆਂ ਲਈ ਪੀਣਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ•, 19 ਜੁਲਾਈ:

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਭਾਰੀ ਮੀਂਹ ਤੋਂ ਬਾਅਦ ਸੂਬੇ ਵਿੱਚ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਮੱਸਿਆ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਮੰਤਰੀ ਨੇ ਅਧਿਕਾਰੀਆਂ ਨੂੰ ਪ੍ਰਭਾਵਿਤ ਸ਼ਹਿਰਾਂ ਵਿੱਚੋਂ ਤੁਰੰਤ ਪਾਣੀ ਕਢਵਾਉਣ ਅਤੇ ਵਸਨੀਕਾਂ ਨੂੰ ਪੀਣਯੋਗ ਪਾਣੀ ਦੀ ਲੋੜੀਂਦੀ ਸਪਲਾਈ ਬਹਾਲ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਬਿਆਨ ਰਾਹੀਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ‘ਚ ਪਏ ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ । ਉਨ•ਾਂ ਕਿਹਾ ਕਿ ਸੂਬੇ ਵਿਚਲੇ ਕਈ ਸ਼ਹਿਰਾਂ ਦੀ ਭੂਗੋਲਿਕ ਸਥਿਤੀ ਨੀਵੀਂ ਹੋਣ ਕਰਕੇ ਭਾਰੀ ਂ ਮੀਂਹ ਪੈਣ ਤੋਂ ਬਾਅਦ ਹੜ• ਵਰਗੇ ਹਾਲਾਤ ਬਣ ਜਾਂਦੇ ਹਨ ਅਤੇ ਕੁਦਰਤੀ ਢੰਗ ਨਾਲ ਅਜਿਹੇ ਪਾਣੀ ਨੂੰ ਕੱਢਣਾ ਸੰਭਵ ਨਹੀਂ ਹੁੰਦਾ।

ਮੰਤਰੀ ਨੇ ਦੱਸਿਆ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਉਨ•ਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਸੂਬੇ ਵਿਚਲੇ ਸਾਰੇ ਸੀਵਰੇਜ ਸਿਸਟਮ ਨੂੰ ਸੁਪਰ ਸੱਕਰ ਮਸ਼ੀਨ/ ਜੈਟਿੰਗ ਮਸ਼ੀਨ ਰਾਹੀਂ ਸਾਫ਼ ਕਰਨ ਅਤੇ ਮੈਨਹੋਲਜ਼  ਦੀ ਸਫਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। 

ਸ੍ਰੀ ਮਹਿੰਦਰਾ ਨੇ ਸਪੱਸ਼ਟ ਕੀਤਾ ਕਿ ਉਨ•ਾਂ ਵੱਲੋਂ  ਸ਼ਹਿਰੀ ਸਥਾਨਕ ਇਕਾਈਆਂ ਨੂੰ ਵਸਨੀਕਾਂ ਲਈ ਸੈਂਟਰਲ ਪਬਲਿਕ ਹੈਲਥ ਇੰਜਨੀਅਰਿੰਗ ਸੰਸਥਾ (ਸੀ.ਪੀ.ਐਚ.ਈ.ਈ.ਓ.) ਦੇ ਨਿਯਮਾਂ ਮੁਤਾਬਕ ਪੀਣਯੋਗ ਕਲੋਰੀਨੇਟਡ ਪਾਣੀ ਦੀ ਸਪਲਾਈ ਬਹਾਲ ਕਰਨ ਲਈ ਤਾਕੀਦ ਕੀਤੀ ਗਈ ਸੀ ਤਾਂ ਜੋ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਕਾਰਨ ਕਿਸੇ ਕਿਸਮ ਦੀ ਕੋਈ ਸਿਹਤ ਸਮੱਸਿਆ ਪੈਦਾ ਨਾ ਹੋਵੇ।

ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਪ੍ਰਭਾਵਿਤ ਹੋਏ ਇਲਾਕਿਆਂ ਦੀ ਜ਼ਮੀਨੀ ਸਥਿਤੀ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਲੋੜ ਮੁਤਾਬਕ ਖੇਤਰੀ ਅਮਲੇ ਨੂੰ ਨਿਯਮਤ ਰੂਪ ਵਿੱਚ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ।

ਉਨ•ਾਂ ਦੱਸਿਆ ਕਿ ਇਸ ਮੀਂਹ  ਦੌਰਾਨ ਬਠਿੰਡਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ ਜਿੱਥੇ 16 ਜੁਲਾਈ ,2019 ਦੀ ਸਵੇਰ ਨੂੰ 178 ਐਮ.ਐਮ ਮੀਂਹ ਪੈਣ ਕਾਰਨ ਹੜ•ਾਂ ਵਰਗੇ ਹਾਲਾਤ ਪੈਦਾ ਹੋ ਗਏ ਸਨ। ਭਾਰੀ ਮੀਂਹ ਕਰਕੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਰਸਤੇ( ਸੁਲੇਜ ਕੈਰੀਅਰ) ਵਿੱਚ ਪਾੜ ਪੈ ਗਏ ਸਨ ਜਿਸਦੇ ਸਿੱਟੇ ਵਜੋਂ ਪੰਪ ਸਟੇਸ਼ਨ ਨੂੰ ਬੰਦ ਕਰਨਾ ਪਿਆ। ਜਿਸ ਕਾਰਨ ਪਾਣੀ ਦੀ ਨਿਕਾਸੀ ਵਾਲੇ ਪੰਪਾਂ ਨੂੰ  10 ਘੰਟੇ ਬਾਅਦ ਹੀ ਚਾਲੂ ਕੀਤਾ ਜਾ ਸਕਦਾ ਸੀ। ਇਸ ਸਾਰੀ ਸਥਿਤੀ ‘ਤੇ ਸਥਾਨਕ ਸਰਕਾਰਾਂ ਮੰਤਰੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ। ਜਿਸ ਉਪਰੰਤ ਭਰਿਆ ਹੋਇਆ ਸਾਰਾ ਪਾਣੀ 18 ਜੁਲਾਈ,2019 ਨੂੰ ਬਾਹਰ ਕੱਢ ਦਿੱਤਾ ਗਿਆ ਸੀ।

ਉਨ•ਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਸਰਕਾਰ ਦੇ ਤਕਨੀਕੀ ਸਲਾਹਕਾਰ, ਪੀ.ਡਬਲਿਊ.ਐਸ.ਐਸ.ਬੀ. ਅਤੇ ਡ੍ਰੇਨੇਜ ਐਂਡ ਪਬਲਿਕ ਹੈਲਥ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ ਪੱਧਰੀ ਤਕਨੀਕੀ ਟੀਮ ਗਠਿਤ ਕੀਤੀ ਗਈ ਹੈ। ਇਹ ਟੀਮ ਜਲਦ ਹੀ ਬਠਿੰਡਾ ਸ਼ਹਿਰ ਦਾ ਦੌਰਾ ਕਰੇਗੀ ਤੇ ਸ਼ਹਿਰ ਵਿੱਚ ਹੋਏ ਨੁਕਸਾਨ ਦਾ ਜਾਇਜ਼ ਲੈ ਕੇ ਰਿਪੋਰਟ ਪੇਸ਼ ਕਰੇਗੀ ਤਾਂ ਜੋ ਮਿੱਥੇ ਸਮੇਂ ਵਿੱਚ ਹੋਏ ਨੁਕਸਾਨ ਨੂੰ ਠੀਕ ਕੀਤਾ ਜਾ ਸਕੇ।

Read more