Monday 13 July 2020

ਸਰਕਾਰੀ ਬਹੁਤਕਨੀਕੀ ਕਾਲਜ ਦੇ ਸਟਾਫ਼ ਨੇ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

- Posted on 29 June 2020

-27 ਟੀਮਾਂ ਵੱਲੋਂ 5 ਹਜ਼ਾਰ ਘਰ ‘ਚ ਜਾਕੇ 10 ਹਜ਼ਾਰ ਲੋਕਾਂ ਨੂੰ ਕੀਤਾ ਗਿਆ ਜਾਗਰੂਕ

-ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫ਼ਤਿਹ ਦਾ ਹਿੱਸਾ ਬਣਨ ਲਈ ਕੀਤਾ ਪ੍ਰੇਰਿਤ

ਪਟਿਆਲਾ, 29 ਜੂਨ:

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿੱਢੇ ਮਿਸ਼ਨ ਫ਼ਤਿਹ ਤਹਿਤ ਅੱਜ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੇ ਸਮੂਹ ਸਟਾਫ਼ ਵੱਲੋਂ ਘਰ ਘਰ ਜਾਕੇ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਪਟਿਆਲਾ ਜ਼ਿਲ੍ਹੇ ਦੇ ਤਕਨੀਕੀ ਕਾਲਜਾਂ ਦੇ ਨੋਡਲ ਅਫ਼ਸਰ ਅਤੇ ਕਾਲਜ ਦੇ ਪ੍ਰਿੰਸੀਪਲ ਸ. ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਵਿੱਚ ਕਾਲਜ ਦੇ ਸਮੂਹ ਸਟਾਫ਼ ਵੱਲੋਂ 27 ਟੀਮਾਂ ਬਣਾਕੇ ਸ਼ਹਿਰ ਦੀਆਂ ਵੱਖ ਵੱਖ ਕਲੋਨੀਆਂ ‘ਚ ਕਰੀਬ 5 ਹਜ਼ਾਰ ਘਰਾਂ ਵਿੱਚ ਜਾਕੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ।

ਕਾਲਜ ਦੇ ਮਿਸ਼ਨ ਫ਼ਤਿਹ ਦੇ ਨੋਡਲ ਅਫ਼ਸਰ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਸਟਾਫ਼ ਵੱਲੋਂ ਅੱਜ ਵੱਖ ਵੱਖ 27 ਟੀਮਾਂ ਬਣਾਕੇ ਨਵਾਂ ਬਿਸ਼ਨ ਨਗਰ, ਪੁਰਾਣਾ ਬਿਸ਼ਨ ਨਗਰ, ਰਾਮ ਨਗਰ, ਜੁਝਾਰ ਨਗਰ, ਤੇਜ਼ ਬਾਗ ਕਲੋਨੀ, ਮਥੁਰਾ ਕਲੋਨੀ, ਟਰੈਕਟਰ ਮਾਰਕਿਟ, ਸਦਰ ਥਾਣਾ ਨੇੜੇ ਇਲਾਕੇ ਅਤੇ ਟਰੱਕ ਯੂਨੀਅਨ ਵਿੱਚ ਤਕਰੀਬਨ 10 ਹਜ਼ਾਰ ਵਿਅਕਤੀਆਂ ਨੂੰ ਕਰੋਨਾ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਦੇ ਪੈਂਫਲੈਟ ਵੰਡੇ ਗਏ ਅਤੇ ਮਾਸਕ ਪਾਉਣ, ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ, ਸਮਾਜਿਕ ਦੂਰੀ ਰੱਖਣ ਅਤੇ ਬਿਨਾਂ ਕੰਮ ਤੋਂ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਘਰ ਘਰ ਜਾਕੇ ਲੋਕਾਂ ਨੂੰ ਕੋਵਿਡ-19 ਸਬੰਧੀ ਜਾਣਕਾਰੀ ਦੇਣ ਸਮੇਂ ਟੀਮਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਸੂਬੇ ਦੇ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਲਈ ਵਿਕਸਤ ਕੀਤੀ ਗਈ ਕੋਵਾ ਐਪ ਵੀ ਫੋਨਾਂ ਵਿੱਚ ਡਾਊਨਲੋਡ ਕਰਵਾਈ ਗਈ ਅਤੇ ਕੋਵਾ ਐਪ ਰਾਹੀਂ ਮਿਸ਼ਨ ਫ਼ਤਿਹ ਦਾ ਹਿੱਸਾ ਬਣਾਕੇ ਕਰੋਨਾ ਖ਼ਿਲਾਫ਼ ਵਿੱਢੀ ਜੰਗ ਵਿੱਚ ਕਰੋਨਾ ਯੋਧੇ ਬਣਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਜਾਗਰੂਕਤਾ ਮੁਹਿੰਮ ਦੌਰਾਨ ਪ੍ਰਿੰਸੀਪਲ ਸ. ਰਵਿੰਦਰ ਸਿੰਘ ਹੁੰਦਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ‘ਚ ਪਟਿਆਲਾ ਜ਼ਿਲ੍ਹੇ ਦੀਆਂ ਤਕਨੀਕੀ ਸੰਸਥਾਵਾਂ ਵੱਲੋਂ ਵੱਡੇ ਪੱਧਰ ‘ਤੇ ਕੋਵਿਡ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਸਦਰ ਸਾਂਝ ਕੇਂਦਰ ਦੇ ਇੰਸਪੈਕਟਰ ਨਰਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵੀ ਕਾਲਜ ਦੇ ਸਟਾਫ਼ ਨਾਲ ਜਾਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com