ਸਰਕਾਰ ਕੋਲ ਹੜ੍ਹ ਰੋਕੂ ਪ੍ਰਬੰਧਾਂ ਲਈ ਫੰਡਾਂ ਦੀ ਕਮੀ ਨਹੀਂ, ਲੋੜ ਪੈਣ ‘ਤੇ ਹੋਰ ਫੰਡ ਜਾਰੀ ਕੀਤੇ ਜਾਣਗੇ: ਗੁਰਪ੍ਰੀਤ ਕਾਂਗੜ

Gurwinder Singh Sidhu

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਕੁਦਰਤੀ ਆਫਤਾਂ ਵਿਭਾਗ ਦੇ ਮੰਤਰੀ ਗੁਰਪ੍ਰੀਤ ਸਿੰਘ ਨੇ ਕਾਂਗੜ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਹੜ੍ਹ ਰੋਕੂ ਕੰਮਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਸਰਕਾਰ ਵੱਲੋਂ ਪਹਿਲਾਂ ਵੀ ਫੰਡ ਜਾਰੀ ਕੀਤੇ ਗਏ ਹਨ ਅਤੇ ਲੋੜ ਅਨੁਸਾਰ ਹੁਣ ਵੀ ਫੰਡ ਜਾਰੀ ਕੀਤੇ ਜਾਣਗੇ।

ਸ਼੍ਰੀ ਕਾਂਗੜ ਨੇ ਕਿਹਾ ਕਿ ਸੂਬੇ ਦੇ ਕੁਝ ਜਿਲਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ‘ਤੇ ਕਾਬੂ ਪਾਉਣ ਲਈ ਐਨ.ਡੀ.ਆਰ.ਐੱਫ ਅਤੇ ਫੌਜ ਦੀ ਮਦਦ ਲਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਹਲਾਤ ਹੋਰ ਵਿਗੜ ਦੇ ਹਨ ਤਾਂ ਸਰਕਾਰ ਵੱਲੋਂ ਹੋਰ ਫੋਜ ਨੂੰ ਬੁਲਾਇਆ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅਜਿਹੇ ਹਲਾਤਾਂ ਵਿੱਚ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਰਕਾਰ ਐਨ.ਡੀ.ਆਰ.ਐੱਫ ਅਤੇ ਫੌਜ ਨਾਲ ਮਿਲਕੇ ਕੰਮ ਕਰ ਰਹੀ ਅਤੇ ਹਲਾਤਾਂ ਨੂੰ ਕਾਬੂ ਵਿੱਚ ਕਰ ਲਿਆ ਜਾਵੇਗਾ।

ਸ਼੍ਰੀ ਕਾਂਗੜ ਨੇ ਅਕਾਲੀ-ਭਾਜਪਾ ਸਰਕਾਰ ‘ਤੇ ਦੋਸ਼ ਲਾਉਂਦੇ ਕਿਹਾ ਕਿ ਬਠਿੰਡੇ ਵਿੱਚ ਹੜ੍ਹਾਂ ਵਰਗੀ ਸਥਿਤੀ ਬਣਨ ਦੇ ਲਈ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ।ਉਨ੍ਹਾਂ ਨੇ ਪਿਛਲੇ ਦਸ ਸਾਲਾ ਵਿੱਚ ਬਠਿੰਡੇ ਵਿੱਚ ਮੀਂਹ ਦੇ ਪਾਣੀ ਦਾ ਨਿਕਾਸ ਕਰਨ ਵਿੱਚ ਕਾਮਯਾਬ ਨਹੀਂ ਜੋ ਸਕੀ ਜਿਸ ਕਾਰਨ ਸ਼ਹਿਰ ਵਿੱਚ ਇਸ ਤਰ੍ਹਾਂ ਦੇ ਹਲਾਤ ਬਣੇ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਢਾਈ ਸਾਲ ਪਹਿਲਾਂ ਬਣੀ ਹੈ ਅਤੇ ਅਸੀਂ ਇਸ ਗੰਭੀਰ ਸਮੱਸਿਆ ਦਾ ਹੱਲ ਕਰ ਰਹੇ ਹਾਂ।

ਦੱਸਣਯੋਗ ਹੈ ਕਿ ਪਿਛਲੇ ਦਿਨਾਂ ‘ਚ ਬਠਿੰਡੇ ਵਿੱਚ ਭਾਰੀ ਮੀਂਹ ਪੈਣ ਕਾਰ ਹੜਾਂ ਜਿਹੇ ਹਲਾਤ ਬਣ ਗਏ ਸਨ।ਜਿਸ ਕਾਰਨ ਸ਼ਹਿਰ ਦੇ ਹੇਠਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਸੀ।ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਭਰ ਗਿਆ ਸੀ।ਜਿਸ ਕਾਰਨ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਸੀ।ਇਸ ਮੀਂਹ ਦੇ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਵੀ ਪਾਣੀ ਭਰ ਗਿਆ ਸੀ ਅਤੇ ਉਨ੍ਹਾਂ ਦੇ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ।
  

Read more