ਸਿਹਤ ਮੰਤਰੀ ਬਲਬੀਰ ਸਿੱਧੂ ਨੇ 74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ

Punjab Update

ਚੰਡੀਗੜ੍ਹ, 18 ਨਵੰਬਰ: ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ (ਗ੍ਰੇਡ-2) ਨੂੰ ਦਫ਼ਤਰ ਡੀ.ਐਚ.ਐਸ., ਪੰਜਾਬ, ਸੈਕਟਰ-34, ਚੰਡੀਗੜ੍ਹ ਵਿੱਚ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਅਤੇ ਪੋਲੀਟਕਲ ਸੈਕਟਰੀ ਟੂ ਹੈਲਥ ਮਿਨੀਸਟਰ ਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਓ.ਐਸ.ਡੀ. ਟੂ ਹੈਲਥ ਮਿਨੀਸਟਰ ਡਾ. ਬਲਵਿੰਦਰ ਸਿੰਘ ਮੌਜੂਦ ਸਨ। 

ਇਸ ਮੌਕੇ ਤੇ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਕੁੱਲ 74 ਐਮਐਲਟੀ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਬਾਕੀ ਖਾਲੀ ਅਸਾਮੀਆਂ ਨੂੰ ਵੀ ਜਲਦ ਹੀ ਭਰ ਦਿੱਤਾ ਜਾਵੇਗਾ। ਉਨ੍ਹਾਂ ਨੇ ਨਵ ਨਿਯੁਕਤ ਐਮਐਲਟੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਪੂਰੀ ਲਗਨ ਤੇ ਜਿੰਮੇਵਾਰੀ ਨਾਲ ਡਿਊਟੀ ਕਰਨ ਨਿਭਾਉਣ ਅਤੇ ਜਨਤਾ ਦੀ ਸੇਵਾ ਕਰਨ ਵਿੱਚ ਕੋਈ ਕਸਰ ਨਾ ਛੱਡਣ ਅਤੇ ਮਰੀਜਾਂ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ। 

ਇਸ ਮੌਕੇ ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਨੇ ਨਵ ਨਿਯੁਕਤ ਮੁਲਾਜ਼ਮਾਂ ਨੂੰ ਸਿਹਤ ਸਕੀਮਾਂ ਤੇ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਆਪਣਾ ਕੰਮ ਪੂਰੀ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਕਰਨ।

Read more