ਸਿੱਖਿਆ ਬੋਰਡ ਵੱਲੋਂ ਸੁਨਹਿਰੀ ਮੌਕੇ ਦੀ ਪ੍ਰੀਖਿਆ ਦੇ ਨਤੀਜੇ ਦਾ ਐਲਾਨ

 ਐੱਸ.ਏ.ਐੱਸ ਨਗਰ, 18 ਦਸੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਤੂਬਰ ਵਿੱਚ,ਬੋਰਡ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਰੀਅਪੀਅਰ ਤੇ ਕੰਪਾਰਟਮੈਂਟ ਵਾਲੇ ਵਿਦਿਅਰਥੀਆਂ ਨੂੰ ਪ੍ਰੀਖਿਆ ਪਾਸ ਕਰਨ ਲਈ ਦਿੱਤੇ ਸੁਨਹਿਰੀ ਮੌਕੇ (ਗੋਲਡਨ ਚਾਂਸ) ਵਜੋਂ ਲਈ ਗਈ ਪ੍ਰੀਖਿਆ  ਦਾ ਨਤੀਜਾ 19 ਦਸੰਬਰ ਨੂੰ ਘੋਸ਼ਿਤ ਕੀਤਾ ਜਾ ਰਿਹਾ ਹੈ| ਪ੍ਰੀਖਿਆਰਥੀਆਂ ਦੇ ਨਤੀਜੇ ਸਬੰਧੀ ਪੂਰੇ ਵੇਰਵੇ ਵੀਰਵਾਰ ਨੂੰ ਬਾਅਦ ਦੁਪਹਿਰ ਬੋਰਡ ਦੀ ਵੈਬ-ਸਾਈਟ www.pseb.ac.in  ਅਤੇ www.indiaresults.com ਤੇ ਉਪਲੱਬਧ ਹੋਣਗੇ|

 ਕੰਟਰੋਲਰ ਪ੍ਰੀਖਿਆਵਾਂ ਸ਼੍ਰੀ ਜੇ.ਆਰ.ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਨਤੀਜਾ ਨਿਰੋਲ ਆਰਜ਼ੀ ਹੈ ਅਤੇ ਕੇਵਲ ਪ੍ਰੀਖਿਆਰਥੀਆਂ ਦੀ ਤੁਰੰਤ ਜਾਣਕਾਰੀ ਲਈ ਉਪਲਬੱਧ ਹੈ| ਇਸ ਨੂੰ ਅਸਲ ਨਤੀਜਾ ਨਹੀਂ ਮੰਨਿਆ ਜਾ ਸਕਦਾ| ਅਸਲ ਨਤੀਜਾ ਕਾਰਡ/ਸਰਟੀਫਿਕੇਟ ਬੋਰਡ ਵੱਲੋਂ ਵੱਖਰੇ ਤੌਰ ਤੇ ਜਾਰੀ ਕੀਤੇ ਜਾਣਗੇ| ਉਨ੍ਹਾਂ ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਕਿ ਉਹ ਸਹੀ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਜਾਣ ਵਾਲੇ ਨਤੀਜਾ ਕਾਰਡਾਂ/ਸਰਟੀਫਿਕੇਟਾਂ ਤੇ ਹੀ ਨਿਰਭਰ ਕਰਨ|

Read more