30 November 2020 09:36 am

ਸਿੱਖਿਆ ਵਿਭਾਗ ਵੱਲੋਂ ਵਿਗਿਆਨ ਪ੍ਰਦਰਸ਼ਨੀ ਲਈ 21.79 ਲੱਖ ਰੁਪਏ ਦੀ ਰਾਸ਼ੀ ਜਾਰੀ

- Posted on 20 November 2020

ਐੱਸ.ਏ.ਐੱਸ. ਨਗਰ 20 ਨਵੰਬਰ:  ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ  ਵਿਦਿਆਰਥੀਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ ‘ਰਾਸ਼ਟਰੀ ਅਵਿਸ਼ਕਾਰ ਅਭਿਆਨ’ ਤਹਿਤ ਮਿਤੀ 23 ਨਵੰਬਰ ਤੋਂ 28 ਨਵੰਬਰ ਤੱਕ ਸਾਇੰਸ ਪ੍ਰਦਰਸ਼ਨੀ ਦਾ ਬਲਾਕ, ਜ਼ਿਲ੍ਹਾ ਅਤੇ ਸਟੇਟ ਪੱਧਰ ਤੇ ਆਨ-ਲਾਈਨ/ਆਫ਼-ਲਾਈਨ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਿਗਿਆਨ ਪ੍ਰਦਰਸ਼ਨੀ ਲਈ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ 21 ਲੱਖ 79 ਹਜ਼ਾਰ 4 ਸੌ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

 ਇਸ ਬਾਰੇ ਸੁਸ਼ੀਲ ਭਾਰਦਵਾਜ ਸਟੇਟ ਕੋਆਰਡੀਨੇਟਰ ਸਾਇੰਸ ਨੇ ਦੱਸਿਆ ਕਿ ਇਹ ਵਿਗਿਆਨ ਪ੍ਰਦਰਸ਼ਨੀ ਬਲਾਕ ਪੱਧਰ ਤੇ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਮਿਤੀ 23 ਨਵੰਬਰ ਨੂੰ ਅਤੇ ਨੌਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ 24 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਬਲਾਕ ਪੱਧਰ ਤੇ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1500 ਰੁਪਏ, ਦੂਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1000 ਰੁਪਏ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 500 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਇਹ ਪ੍ਰਦਰਸ਼ਨੀ  ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ 25 ਨਵੰਬਰ ਨੂੰ ਅਤੇ ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 26 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ,  ਦੂਸਰੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 1500 ਰੁਪਏ ਅਤੇ  ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 1000 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਟੇਟ ਪੱਧਰ ਤੇ ਇਸ ਪ੍ਰਦਰਸ਼ਨੀ ਦਾ ਆਯੋਜਨ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 27 ਨਵੰਬਰ ਨੂੰ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ 28 ਨਵੰਬਰ ਨੂੰ ਕੀਤਾ ਜਾਵੇਗਾ। ਸਟੇਟ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 5100 ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 3100 ਰੁਪਏ ਅਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਨੂੰ 2100 ਰੁਪਏ ਦੀ ਇਨਾਮੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਇਸ ਵਿਗਿਆਨ ਪ੍ਰਦਰਸ਼ਨੀ ਨੂੰ ਆਯੋਜਿਤ ਕਰਨ ਦਾ ਪ੍ਰਬੰਧਕੀ ਖਰਚਾ ਬਲਾਕ ਪੱਧਰ ਤੇ ਪ੍ਰਤੀ ਬਲਾਕ 1000 ਰੁਪਏ, ਜ਼ਿਲ੍ਹੇ ਪੱਧਰ ਤੇ ਪ੍ਰਦਰਸ਼ਨੀ ਦਾ ਆਯੋਜਨ ਕਰਨ ਲਈ 2,900 ਰੁਪਏ ਅਤੇ ਸਟੇਟ ਪੱਧਰ ਤੇ ਪ੍ਰਦਰਸ਼ਨੀ ਦਾ ਆਯੋਜਨ ਕਰਨ ਲਈ 12,700 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

   ਇਸ ਸੰਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਿਗਿਆਨ ਪ੍ਰਦਰਸ਼ਨੀ ਵਿੱਚ ਭਾਗ ਲੈਣ ਲਈ ਸਕੂਲ ਪੱਧਰ ਤੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਸਾਹਿਬਾਨ ਰਾਹੀਂ ਸੰਬੰਧਿਤ ਬੀ.ਐੱਮ. ਵਿਗਿਆਨ ਨੂੰ ਭੇਜਣਗੇ। ਬੀ.ਐੱਮ. ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਬਲਾਕ ਪੱਧਰ ਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਬਲਾਕ ਪੱਧਰ ਤੇ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀ ਟੀਮ ਦੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਸਾਹਿਬਾਨ ਰਾਹੀਂ ਸੰਬੰਧਿਤ ਬੀ.ਐੱਮ. ਵਿਗਿਆਨ ਨੂੰ ਭੇਜਣਗੇ। ਡੀ.ਐੱਮ./ ਬੀ.ਐੱਮ. ਵਿਗਿਆਨ ਅਤੇ ਜੱਜ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਜ਼ਿਲ੍ਹੇ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਮਾਡਲ ਤਿਆਰ ਕਰਕੇ ਉਸਦੀ ਵੀਡੀਓ ਬਣਾ ਕੇ ਆਪਣੇ ਅਧਿਆਪਕ ਸਾਹਿਬਾਨ ਰਾਹੀਂ ਸੰਬੰਧਿਤ ਡੀ.ਐੱਮ. ਵਿਗਿਆਨ ਨੂੰ ਭੇਜਣਗੇ। ਡੀ.ਐੱਮ. ਵਿਗਿਆਨ ਅਤੇ ਜੱਜਮੈਂਟ ਟੀਮ ਸਾਰੀਆਂ ਵੀਡੀਓਜ਼ ਨੂੰ ਦੇਖ ਕੇ ਸਟੇਟ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਕੱਢਣਗੇ। ਸਾਰੇ ਮੁਕਾਬਲਿਆਂ ਵਿੱਚ ਲੋੜ ਪੈਣ ਤੇ ਸੰਬੰਧਿਤ ਸਕੂਲ ਦੇ ਅਧਿਆਪਕ  ਰਾਹੀਂ ਜ਼ੂਮ ਐਪ ਰਾਹੀਂ ਵਿਦਿਆਰਥੀਆਂ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com