ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਵੱਲੋਂ ਸੁਖਪਾਲ ਸਿੰਘ ਸਿੱਧੂ ਦਾ ਗੀਤ “ਸਰਕਾਰੀ ਸਕੂਲ” ਰਿਲੀਜ਼

ਫਤਹਿਗੜ੍ਹ ਸਾਹਿਬ: ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਵੱਲੋਂ ਪੰਜਾਬ ਦੇ ਸਕੂਲਾਂ ਦੀ ਕਾਇਆ ਕਲਪ ਬਦਲਣ ਲਈ ਕੀਤੇ ਉਪਰਾਲਿਆਂ ਸਦਕਾ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ। ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਦੀ ਰਹਿਨੁਮਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲਿਆਂ ਸੰਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਨਥਾਣਾ ਲੜਕੇ ਦੇ ਅਧਿਆਪਕ ਅਤੇ ਬਠਿੰਡਾ ਜ਼ਿਲ੍ਹੇ ਦੇ ਸੋਸਲ ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਵੱਲੋਂ ਸਰਕਾਰੀ ਸਕੂਲ ਗੀਤ ਗਾ ਕੇ ਇਸ ਮੁਹਿੰਮ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ। ਇਹ ਗੀਤ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ਦੇ ਇਕੱਠ ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਵੱਲੋਂ ਆਪਣੇ ਕਰ ਕਮਲਾਂ ਨਾਲ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਨੇ ਕਿਹਾ ਕਿ ਇਸ ਗੀਤ ਰਾਹੀਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੀਆਂ ਬਹੁਪੱਖੀ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ ਹੈ। ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਵੱਲੋਂ ਸੁਖਪਾਲ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ ਗਈ ਅਤੇ ਅੱਗੇ ਤੋਂ ਵੀ ਅਜਿਹੇ ਕਾਰਜਾਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਕਿਹਾ ਗਿਆ।ਇਸ ਮੌਕੇ ਇੰਦਰਜੀਤ ਸਿੰਘ ਡਾਇਰੈਕਟਰ ਅੈੱਸ.ਸੀ.ਈ.ਅਾਰ.ਟੀ. ਕਮ ਡੀ.ਪੀ.ਆਈ ਅੈਲੀਮੈਂਟਰੀ ਸਿੱਖਿਆ ਪੰਜਾਬ ਨੇ ਵੀ ਸੁਖਪਾਲ ਸਿੰਘ ਸਿੱਧੂ ਸੋਸ਼ਲ ਮੀਡੀਆ ਕੋਅਾਰਡੀਨੇਟਰ ਬਠਿੰਡਾ ਨੂੰ ਸਰਕਾਰੀ ਸਕੂਲਾਂ ਦੀ ਪ੍ਰਾਪਤੀਅਾਂ ਸੰਬੰਧੀ ਗੀਤ ਲਿਖਣ ਅਤੇ ਗਾਉਣ ਲਈ ਵਧਾਈ ਦਿੱਤੀ  ਗਈ। ਇਸ ਮੌਕੇ ਬੋਲਦਿਆਂ ਸੁਖਪਾਲ ਸਿੰਘ ਸਿੱਧੂ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਜੀ ਦੀ ਅਗਵਾਈ ਅਤੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਅਾਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਦੀ ਪ੍ਰੇਰਨਾ ਸਦਕਾ ਹੀ ਇਹ ਗੀਤ ਅਧਿਅਾਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦੇ ਸਨਮੁੱਖ ਪੇਸ਼ ਕੀਤਾ ਗਿਅਾ ਹੈ ਜਿਸ ਲਈ ੳੁਹ ਅਤੇ ੳੁਹਨਾਂ ਦੀ ਟੀਮ ਇਨ੍ਹਾਂ ਸਖਸ਼ੀਅਤਾਂ ਦੇ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹਨਾਂ ਨੇ ਆਪਣੇ ਸਕੂਲ ਦੇ ਸਾਬਕਾ ਵਿਦਿਆਰਥੀ ਗੁਰਦਿੱਤਾ ਸਿੰਘ ਸਿੱਧੂ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੀ ਜ਼ਿੰਦਗੀ ਉੱਪਰ ਹੀ ਇਹ ਵੀਡੀਓ ਤਿਆਰ ਕੀਤੀ ਹੈ ਜੋ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਚੰਗੇ ਅਹੁਦੇ ਤੇ ਬਿਰਾਜਮਾਨ ਸਖਸ਼ੀਅਤਾਂ ਨੂੰ ਆਪਣੇ ਸਕੂਲਾਂ ਨਾਲ ਜੋੜਨ ਲਈ ਕਾਰਗਰ ਸਿੱਧ ਹੋਵੇਗੀ। ਇਸ ਮੌਕੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਪੋਕਸਮੈਨ ਰਾਜਿੰਦਰ ਸਿੰਘ ਚਾਨੀ, ਮਨਦੀਪ ਸਿੰਘ, ਪਰਮਜੀਤ ਕੌਰ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਫਤਿਹਗੜ੍ਹ ਸਾਹਿਬ, ਅਮਰਦੀਪ ਸਿੰਘ ਮੀਡੀਆ ਸੈੱਲ, ਪ੍ਰਿੰ. ਰੰਧਾਵਾ ਸਿੰਘ, ਨਿਰਭੈ ਭੁੱਲਰ ਸਹਾਇਕ ਸਮਾਰਟ ਕੋਆਰਡੀਨੇਟਰ, ਖੁਸ਼ਵੰਤ ਥਾਪਰ ਮੀਡੀਆ ਕੋਆਰਡੀਨੇਟਰ ਫਤਿਹਗੜ੍ਹ ਸਾਹਿਬ, ਸਤੀਸ਼ ਵਿਦਰੋਹੀ, ਰਾਜਵਿੰਦਰ ਰੰਗੀਲਾ ਅਤੇ ਕਰਮਜੀਤ ਸਿੰਘ ਹਾਜ਼ਿਰ ਸਨ। ਇੱਥੇ  ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਸਿੱਧੂ ਅਤੇ ਸਤੀਸ਼ ਵਿਦਰੋਹੀ ਵੱਲੋਂ ਲਿਖੇ ਗੀਤ ਨੂੰ  ਸੰਗੀਤ ਡੀ.ਗਿੱਲ, ਕੈਮਰਾ ਰਾਜਵਿੰਦਰ ਰੰਗੀਲਾ ਅਤੇ ਡਾਇਰੈਕਸ਼ਨ ਸੰਦੀਪ ਸੇਨ ਵੱਲੋਂ ਦਿੱਤੀ ਗਈ ਹੈ।

Read more