ਸਿੱਧੂ ਦੇ ਅਸਤੀਫ਼ੇ ‘ਤੇ ਸੁਖਪਾਲ ਖਹਿਰਾ ਦਾ ਵੱਡਾ ਬਿਆਨ

Gurwinder Singh Sidhu

ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ।ਜਿਸ ਤੋਂ ਬਾਅਦ ਸਿੱਧੂ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚੋਂ ਬਾਹਰ ਹੋ ਗਏ ਹਨ।ਸਿੱਧੂ ਦੇ ਅਸਤੀਫ਼ੇ ਬਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਿੱਧੂ ਨੂੰ ਇਕ ਸ਼ਾਜਿਸ ਦੇ ਤਹਿਤ ਬਾਹਰ ਕੀਤਾ ਗਿਆ ਹੈ।ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਧੂ ਸਮੇਤ ਹੋਰ ਵੀ ਮੰਤਰੀਆਂ ਦੇ ਵਿਭਾਗ ਬਦਲੇ ਸਨ।ਪਰ ਮੁੱਖ ਮੰਤਰੀ ਦੇ ਦੂਸਰੇ ਮੰਤਰੀਆਂ ਨੂੰ ਦੋ-ਦੋ ਵਿਭਾਗਾਂ ਦੀ ਜ਼ਿੰਮੇਵਾਰੀ ਸੋਂਪੀ ਦਿੱਤੀ ਸੀ, ਪਰ ਸਿੱਧੂ ਨੂੰ ਸਿਆਸੀ ਅਤੇ ਦਿਮਾਗੀ ਤੌਰ ‘ਤੇ ਪਿੱਛੇ ਧੱਕਣ ਦੀ ਕੋਸ਼ਿਸ ਕੀਤੀ ਸੀ।ਜਿਸਤੋਂ ਬਾਅਦ ਸਿੱਧੂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ।

ਸ਼੍ਰੀ ਖਹਿਰਾ ਨੇ ਕਿਹਾ ਕਿ ਨਵਜੋਤ ਸਿੱਧੂ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਖੇਡੇ ਜਾਂਦੇ ਫੈਰਡਲੀ ਮੈਚ ਬਾਰੇ ਲੋਕ ਸਭਾ ਚੋਣਾਂ ਦੌਰਾਨ ਖੁੱਲ ਕੇ ਬੋਲੋ ਸਨ।ਜਿਸ ਕਾਰਨ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕਰਨ ਲਈ ਇਹ ਸਾਰੀ ਸ਼ਜਿਸ ਰਚੀ ਗਈ ਸੀ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਬਹੁਤ ਕਮਜ਼ੋਰ ਹੋ ਚੁੱਕੀ ਹੈ ਸਿਜ ਕਾਰਨ ਪਾਰਟੀ ਹਾਈ ਕਮਾਂਡ ਸਿੱਧੂ ਨੂੰ ਬਚਾ ਨਹੀਂ ਸਕੀ।
ਸ਼੍ਰੀ ਖਹਿਰਾ ਕਿਹਾ ਕਿ ਜੇਕਰ ਸਿੱਧੂ ਚਾਹੁਣ ਤਾਂ ਉਹ ਪੰਜਾਬ ਨੂੰ ਬਚਾੳੇੁਣ ਸਿੱਧੂ ਨੂੰ ਕਾਂਗਰਸ ਪਾਰਟੀ ਛੱਡ ਕੇ ਤੀਸਰੇ ਵਿਕਲਪ ਨਾਲ ਜੁੜ ਸਕਦੇ ਹਨ।ਉਨ੍ਹਾਂ ਕਿਹਾ ਕਿ ਸਿੱਧੂ ਸਾਡੇ ਨਾਲ ਰਲ ਕੇ ਪੰਜਾਬ ਨੂੰ ਬਚਾਉਣ ਲਈ ਬਣਾਏ ਜਾ ਰਹੇ ਤੀਸਰੇ ਵਿਕਲਪ ਨੂੰ ਹੋਰ ਮਜ਼ਬੂਤ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵਿਭਾਗ ਬਲਦੇ ਜਾਣ ਕਾਰਨ ਨਵਜੋਤ ਸਿੱਧੂ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ ਚੱਲ ਰਹੇ ਸਨ।ਉਨ੍ਹਾਂ ਨੇ 10 ਜੂਨ ਰਾਹੁਲ ਗਾਂਧੀ ਨਾਲ ਮੁਲਕਾਤ ਕਰਕੇ ਆਪਣੀ ਨਰਾਜ਼ਗੀ ਦਰਜ ਕਰਵਾਈ ਸੀ ਅਤੇ ਆਪਣਾ ਅਸਤੀਫ਼ਾ ਦੇ ਦਿੱਤਾ ਸੀ।ਸਿੱਧੂ ਨੇ 15 ਜੁਲਾਈ ਨੂੰ ਆਪਣੇ ਟਵਿਟਰ ‘ਤੇ ਅਸਤੀਫ਼ੇ ਦੀ ਫੋਟੋ ਪੋਸਟ ਕਰਕੇ ਜਨਤਕ ਤੌਰ ‘ਤੇ ਇਸ ਦੀ ਜਾਣਕਾਰੀ ਦਿੱਤੀ ਸੀ।ਜਿਸਤੋਂ ਬਾਅਦ ਉਨ੍ਹਾਂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਸੀ।ਕੈਪਟਨ ਅਮਰਿੰਦਰ ਸਿੰਘ ਅਤੇ ਰਾਜਪਾਲ ਨੇ ਅੱਜ ਸਿੱਧੂ ਦੇ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।
   

Read more