20 January 2021 12:03 am
Kinno

ਸੁਖਬੀਰ ਬਾਦਲ ਦਾ ਇਹ ਕਹਿਣਾ ਕਿ ਸਰਕਾਰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਦੂਰ ਰਹੇ, ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ: ਚੰਨੀ

- Posted on 05 October 2019

ਚੰਡੀਗੜ, 5 ਅਕਤੂਬਰ: ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ ਵਲੋਂ ਦਿੱਤੇ ਬਿਆਨ ਕਿ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘੇ ਦੇ ਸਮਾਗਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ, ਨੂੰ ਬੜਾ ਹੀ ਹਾਸੋ-ਹੀਣਾ ਅਤੇ ਸੁਖਬੀਰ ਬਾਦਲ ਦੀ ਸੌੜੀ ਮਾਨਸਿਕਤਾ ਦੱਸਦੇ ਕਿਹਾ ਕਿ ਸੁਖਬੀਰ ਬਾਦਲ ਖੁਦ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਵੀ ਉੱਪਰ ਸਮਝਦੇ ਹਨ। 

ਸ. ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਾਂਝੇ ਤੌਰ ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਹੁਕਮਾਂ ਦੇ ਤਹਿਤ ਹੀ ਸਰਕਾਰ ਅਤੇ ਸ੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਈ ਗਈ ਹੈ। ਉਨਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਚਾਹੁੰਦੇ ਹਨ ਕਿ ਇਹ ਸਮਾਗਮ ਸਾਂਝੇ ਤੌਰ ’ਤੇ ਮਨਾਏ ਜਾਣ।

ਸ. ਚੰਨੀ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਖੁਦ ਹੀ ਨਹੀਂ ਚਾਹੁੰਦੇ ਕਿ ਇਹ ਸਮਾਗਮ ਸਾਂਝੇ ਤੌਰ ’ਤੇ ਮਨਾਏ ਜਾਣ ਅਤੇ ਉਨਾਂ ਵਲੋਂ ਸਰਕਾਰ ਨੂੰ ਇਨਾਂ ਸਮਾਗਮਾਂ ਤੋਂ ਦੂਰ ਰਹਿਣ ਲਈ ਦਿੱਤਾ ਬਿਆਨ ਸਿੱਧ ਕਰਦਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ ਤੱਕ ਨੂੰ ਵੀ ਟਿੱਚ ਜਾਣਦੇ ਹਨ ਅਤੇ ਆਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਉੱਪਰ ਸਮਝਦਾ ਹੈ।

ਸ. ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਅਪੀਲ ਕੀਤੀ  ਹੈ ਕਿ ਸੁਖਬੀਰ ਸਿੰਘ ਬਾਦਲ ਦੇ ਅਜਿਹੇ ਬਿਆਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਤੌਹੀਨ ਮੰਨਦਿਆਂ ਸੁਖਬੀਰ ਬਾਦਲ ਦੇ ਖਿਲਾਫ ਕਾਰਵਾਈ ਕੀਤੀ ਜਾਵੇ।

ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਸਬੰਧੀ ਸੁਖਬੀਰ ਬਾਦਲ ਵਲੋਂ ਦਿੱਤੇ ਬਿਆਨਾਂ ਦੀ ਨਿਖੇਧੀ ਕਰਦਿਆਂ ਸ. ਚੰਨੀ ਨੇ ਕਿਹਾ ਕਿ ਇਹ ਮਸਲਾ ਸਰਕਾਰਾਂ ਦੇ ਪੱਧਰ ’ਤੇ ਹੱਲ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਹ ਲਾਂਘਾ ਖੋਲਣ ਲਈ ਮੁੱਖ ਭੂਮਿਕਾ ਨਿਭਾਈ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਸਮਾਗਮ ਸਰਕਾਰੀ ਪੱਧਰ ’ਤੇ ਹੀ ਮਨਾਇਆ ਜਾਣਾ ਬਣਦਾ ਹੈ।

Read more

Punjabupdate is the free media platform established with a view to uphold what the fourth estate stands for without making any tall claims. Our practice so far has been to be non-conformist rather than flowing with the tide. We know this is not the easy path but then it has always been so. It is credibility and independence that are dear to us and epitomise our core values. We will question what is wrong and espouse what we feel is the right cause, at the same time fully conscious that both are relative terms but we will go by the interpretations are rooted in the collective consciousness of the people. At the same time, we will not stake any claim to be moralists as that can the most difficult test to pass and we admit it.
Copyright 2020 © punjabupdate.com